BREAKING NEWS
Search

ਪੰਜਾਬ ਦੇ ਸਕੂਲਾਂ ਲਈ ਜਾਈ ਹੋਇਆ ਇਹ ਨਵਾਂ ਹੁਕਮ – ਇਹਨਾਂ ਵਿਦਿਆਰਥੀਆਂ ਚ ਖੁਸ਼ੀ ਮਿਲੀ ਵੱਡੀ ਰਾਹਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ ਉਥੇ ਹੀ ਸਕੂਲਾਂ ਨੂੰ ਲੈ ਕੇ ਵੀ ਕਈ ਤਰ੍ਹਾਂ ਦੇ ਵਿਵਾਦ ਸਾਹਮਣੇ ਆਏ ਹਨ। ਜਿੱਥੇ ਕਰੋਨਾ ਕਾਲ ਦੇ ਦੌਰਾਨ ਵਿਦਿਅਕ ਅਦਾਰੇ ਬੰਦ ਸਨ ਅਤੇ ਨਿੱਜੀ ਸਕੂਲਾਂ ਵੱਲੋਂ ਭਾਰੀ ਫੀਸਾਂ ਵਸੂਲੀਆਂ ਜਾ ਰਹੀਆਂ ਸਨ ਜਿਸ ਨੂੰ ਲੈ ਕੇ ਮਾਪਿਆਂ ਵੱਲੋਂ ਅਦਾਲਤ ਦਾ ਰੁਖ਼ ਵੀ ਕੀਤਾ ਗਿਆ ਸੀ। ਭਾਰੀ ਫੀਸਾਂ ਦੇ ਵਾਧੇ ਨੂੰ ਦੇਖਦੇ ਹੋਏ ਹੀ ਕਰੋਨਾ ਕਾਲ ਦੇ ਵਿੱਚ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ ਸੀ।

ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਬਹੁਤ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਜਿੱਥੇ ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕਰ ਦਿਤਾ ਗਿਆ ਹੈ। ਉਥੇ ਹੀ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦਾ ਰੁਝਾਨ ਵੇਖਿਆ ਜਾ ਰਿਹਾ ਹੈ। ਹੁਣ ਪੰਜਾਬ ਦੇ ਸਕੂਲਾਂ ਲਈ ਇਹ ਨਵਾਂ ਹੁਕਮ ਜਾਰੀ ਹੋਇਆ ਹੈ ਜਿਸ ਨੂੰ ਦੇਖ ਦੇ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਇਸ ਸਮੇਂ ਸਰਕਾਰੀ ਸਕੂਲਾਂ ਦੇ ਵਿੱਚ ਦਾਖਲੇ ਕਰਵਾਉਣ ਲਈ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਤੋਂ ਹਟਾਇਆ ਜਾ ਰਿਹਾ ਹੈ ਉਥੇ ਹੀ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਨੂੰ ਟਰਾਂਸਫਰ ਸਰਟੀਫਿਕੇਟ ਦਿੱਤੇ ਜਾਣ ਤੋਂ ਇਨਕਾਰ ਕੀਤਾ ਜਾ ਰਿਹਾ ਸੀ। ਪਰ ਹੁਣ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਮਾਪਿਆਂ ਦੀ ਇਸ ਮੁਸ਼ਕਿਲ ਨੂੰ ਹੱਲ ਕਰਦੇ ਹੋਏ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ ਹੁਣ ਨਿੱਜੀ ਸਕੂਲ ਤੋਂ ਸਰਕਾਰੀ ਸਕੂਲਾਂ ਵਿੱਚ ਟਰਾਂਸਫਰ ਕਰਨ ਵਾਸਤੇ ਕਿਸੇ ਵੀ ਨਿੱਜੀ ਸਕੂਲ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀ ਹੋਵੇਗੀ।

ਇਸ ਬਾਰੇ ਜਿਥੇ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਬਲਾਕ ਨੋਡਲ ਅਫ਼ਸਰਾਂ ਵੱਲੋ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਮਾਪਿਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਸਨ। ਜਿਸ ਤੋਂ ਬਾਅਦ ਹੁਣ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਦੇ ਚਾਹਵਾਨ ਮਾਪਿਆਂ ਨੂੰ ਟਰਾਂਸਫਰ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਨਹੀਂ ਹੋਵੇਗਾ।