BREAKING NEWS
Search

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਆਈ ਵੱਡੀ ਖਬਰ, CM ਭਗਵੰਤ ਮਾਨ ਕਰਨ ਜਾ ਰਹੇ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ ਇਨਾਂ ਫੈਸਲਿਆਂ ਦੀ ਪੰਜਾਬ ਵਾਸੀਆਂ ਵੱਲੋਂ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਜਿਥੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ ਉੱਥੇ ਹੀ ਇਸ ਮੰਤਰੀ ਮੰਡਲ ਦੇ ਮੰਤਰੀਆਂ ਨੂੰ ਸ਼ਾਮਲ ਕਰਕੇ ਮੌਕੇ ਦਿੱਤੇ ਗਏ ਹਨ, ਜਿਨ੍ਹਾਂ ਨੂੰ ਜਾਰੀ ਕੀਤੇ ਗਏ ਵਿਭਾਗਾਂ ਬਾਰੇ ਪੂਰੀ ਜਾਣਕਾਰੀ ਹਾਸਲ ਹੈ। ਜਿਸ ਕਾਰਨ ਉਹ ਉਨ੍ਹਾਂ ਵਿਭਾਗਾਂ ਦਾ ਕੰਮਕਾਜ ਬੁਰੀ ਤਰ੍ਹਾਂ ਕਰ ਸਕਦੇ ਹਨ। ਮੰਤਰੀ ਮੰਡਲ ਵਿਚ ਨਿਯੁਕਤ ਕੀਤੇ ਗਏ ਮੰਤਰੀਆਂ ਵੱਲੋਂ ਜਿੱਥੇ ਆਪਣੇ ਆਪਣੇ ਵਿਭਾਗ ਦਾ ਕੰਮ ਤਨਦੇਹੀ ਨਾਲ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਅੰਦਰ ਬਹੁਤ ਸਾਰੇ ਬਦਲਾਅ ਲਿਆਂਦੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਦੇ ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਕੋਈ ਨਾ ਕੋਈ ਐਲਾਨ ਵੀ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਕੰਮ ਕਰਨ ਜਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਸਿਹਤ ਅਤੇ ਸਿੱਖਿਆ ਨੂੰ ਲੈ ਕੇ ਕਈ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਹੁਣ 7 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਨਾਲ ਹੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਆਫ ਮੁੱਖ ਅਧਿਆਪਕਾਂ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਜਿੱਥੇ ਇਸ ਹੋਣ ਵਾਲੀ ਮੀਟਿੰਗ ਦੇ ਵਿਚ ਸਾਰਿਆਂ ਦਾ ਸ਼ਾਮਲ ਹੋਣਾ ਲਾਜ਼ਮੀ ਕੀਤਾ ਗਿਆ ਹੈ।

ਉਥੇ ਹੀ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਮੁਲਾਜ਼ਮ ਸ਼ਨੀਵਾਰ ਤਕ ਛੁੱਟੀ ਨਹੀਂ ਲੈ ਸਕਦਾ ਹੈ ਅਗਰ ਕਿਸੇ ਜ਼ਰੂਰੀ ਕੰਮ ਦੇ ਚਲਦਿਆਂ ਹੋਇਆਂ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਛੁੱਟੀ ਲੈਣ ਦੀ ਜ਼ਰੂਰਤ ਪੈਂਦੀ ਹੈ ਤਾਂ ਇਹ ਛੁੱਟੀ ਸਕੱਤਰ ਸਕੂਲ ਐਜੂਕੇਸ਼ਨ ਵੱਲੋਂ ਮਨਜੂਰੀ ਦਿੱਤੇ ਜਾਣ ਤੋਂ ਬਾਅਦ ਲਈ ਜਾਵੇਗੀ। ਇਸ ਮੀਟਿੰਗ ਬਾਬਤ ਸਾਰੇ ਸ਼ਾਮਲ ਹੋਣ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਈ ਪੰਜਾਬ ਲਾਗਇਨ ਅਤੇ ਆਈਡੈਂਟਿਟੀ ਕਾਰਡ ਆਪਣੇ ਨਾਲ ਲਿਆਉਣ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਮੀਟਿੰਗ ਬਾਰੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।