ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿੱਥੇ ਚੋਣ ਤੋਂ ਬਾਅਦ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ। ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਦੇ ਸਮੇਂ ਸਹੁੰ ਚੁੱਕ ਸਮਾਗਮ ਦੇ ਦੌਰਾਨ ਜਿਥੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਉਥੇ ਹੀ ਕਈ ਫੈਸਲਿਆਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਪਰ ਕਈ ਤਰਾਂ ਦੇ ਤੰਜ ਵੀ ਕੱਸੇ ਜਾ ਰਹੇ ਹਨ।

ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬੇਹਤਰ ਬਣਾਉਣ ਵਾਸਤੇ ਕਈ ਫੈਸਲੇ ਲਏ ਜਾ ਰਹੇ ਹਨ। ਬੀਤੇ ਦਿਨ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਸਿੱਖਿਆ ਨੂੰ ਲੈ ਕੇ ਦਿੱਲੀ ਮਾਡਲ ਪੇਸ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਦਿੱਲੀ ਵਾਂਗ ਹੀ ਪੰਜਾਬ ਵਿੱਚ ਵੀ ਬਿਹਤਰੀਨ ਸਕੂਲ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਦੇ ਨਾਲ ਲੈਸ ਕੀਤਾ ਜਾਵੇਗਾ।

ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦਾ ਮਜ਼ਾਕ ਉਡਾਉਂਦੇ ਹੋਏ ਆਖਿਆ ਹੈ ਕਿ ਪੰਜਾਬ ਦਿੱਲੀ ਤੋਂ ਬਿਹਤਰ ਹੈ ਅਤੇ ਪੰਜਾਬ ਨੇ ਦਿੱਲੀ ਨੂੰ ਸਰਵੇ ਵਿਚ ਪਛਾੜ ਦਿੱਤਾ ਹੈ। ਜਿੱਥੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨੈਸ਼ਨਲ ਅਚੀਵਮੈਂਟ ਸਰਵੇ ਚ ਪਹਿਲੇ ਨੰਬਰ ਤੇ ਆ ਚੁੱਕਾ ਹੈ, ਅਤੇ 2021 ਵਿੱਚ ਕੌਮੀ ਸਿੱਖਿਆ ਸਰਵੇਖਣ ਦੌਰਾਨ ਦਿੱਲੀ ਦਾ ਪ੍ਰਦਰਸ਼ਨ ਬਹੁਤ ਮਾੜਾ ਰਿਹਾ ਸੀ।

ਜਿੱਥੇ ਪੰਜਾਬ ਨੇ ਬਾਕੀ ਸੂਬਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ ਉਥੇ ਹੀ ਨੰਬਰ ਵਨ ਸਟੇਟ ਵੀ ਬਣਿਆ ਹੈ। ਉਨ੍ਹਾਂ ਆਖਿਆ ਕਿ ਕੀ ਅਸਫਲ ਮਾਡਲ ਇਕ ਸਫਲ ਮਾਡਲ ਦੀ ਥਾਂ ਸਿੱਖਿਆ ਦੇ ਖੇਤਰ ਵਿੱਚ ਲੈ ਸਕਦਾ ਹੈ।

Home  ਤਾਜਾ ਖ਼ਬਰਾਂ  ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਇਹ ਵੱਡਾ ਬਿਆਨ, ਹੋ ਰਹੀ ਸਾਰੇ ਪਾਸੇ ਚਰਚਾ
                                                      
                                       
                            
                                                                   
                                    Previous Postਪੰਜਾਬ ਚ ਵਾਪਰਿਆ ਕਹਿਰ – ਗੁਰਦਵਾਰੇ ਚ ਮੱਥਾ ਟੇਕ ਕੇ ਆ ਰਹੇ ਮਾਂ ਅਤੇ 2 ਬੱਚਿਆਂ ਦੀ ਹੋਈ ਮੌਤ
                                                                
                                
                                                                    
                                    Next Postਪੰਜਾਬ ਚ ਇਥੇ ਵਾਪਰੀ ਮੰਦਭਾਗੀ ਘਟਨਾ, ਗਊਆਂ ਦੀ ਹਤਿਆ ਕਰ ਨਹਿਰ ਚ ਸੁੱਟੇ ਅੰਗ- ਇਲਾਕੇ ਚ ਪਈ ਸਨਸਨੀ
                                                                
                            
               
                            
                                                                            
                                                                                                                                            
                                    
                                    
                                    




