ਚੰਡੀਗੜ੍ਹ : ਮੌਸਮ ਵਿੱਚ ਹੋ ਰਹੇ ਬਦਲਾਅ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਨਿਰਦੇਸ਼ 1 ਨਵੰਬਰ ਤੋਂ ਲਾਗੂ ਹੋਣਗੇ। ਹੁਕਮਾਂ ਮੁਤਾਬਕ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲਣਗੇ, ਜਦਕਿ ਮਿਡਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਕਲਾਸਾਂ 9 ਵਜੇ ਤੋਂ 3:20 ਵਜੇ ਤੱਕ ਲੱਗਣਗੀਆਂ। ਇਹ ਨਵਾਂ ਟਾਈਮ-ਟੇਬਲ 20 ਫ਼ਰਵਰੀ 2026 ਤੱਕ ਲਾਗੂ ਰਹੇਗਾ।





