ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ ਵਿੱਚ ਕਿਸੇ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਜਾ ਰਹੀ ਹੈ। ਅਜਿਹੇ ਸਾਰਿਆਂ ਦੇ ਸਾਹਮਣੇ ਆਉਂਦੇ ਹੀ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ ਕਿ ਕੁਝ ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਭਿਆਨਕ ਹਾਦਸੇ ਵਾਪਰ ਰਹੇ ਹਨ।

ਹੁਣ ਪੰਜਾਬ ਵਿੱਚ ਨਵੀਂ ਨਵੀਂ ਅਧਿਆਪਕਾ ਲੱਗੀ ਕੁੜੀ ਦੀ ਹੋਈ ਭਿਆਨਕ ਹਾਦਸੇ ਚ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਦੇ ਅਧੀਨ ਆਉਂਦੇ ਧਰਮਕੋਟ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਸੜਕ ਹਾਦਸੇ ਵਿਚ ਨਵ-ਨਿਯੁਕਤ ਈਟੀਟੀ ਅਧਿਆਪਕਾ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਜਿੱਥੇ ਕੁੱਝ ਦਿਨ ਪਹਿਲਾਂ ਹੀ 5 ਜੁਲਾਈ ਨੂੰ ਨੌਕਰੀ ਜੁਆਇਨ ਕਰਨ ਵਾਲੀ ਨਵ ਨਿਯੁਕਤ ਈਟੀਟੀ ਅਧਿਆਪਕਾ ਜਸਪ੍ਰੀਤ ਕੌਰ ਉਸ ਸਮੇਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਜਿਸ ਸਮੇਂ ਜਸਪ੍ਰੀਤ ਆਪਣੀ ਐਕਟਿਵਾ ਤੇ ਧਰਮਕੋਟ ਵਿੱਚ ਜਾ ਰਹੀ ਸੀ। ਉਸ ਸਮੇਂ ਹੀ ਜਸਪ੍ਰੀਤ ਦੀ ਐਕਟਿਵਾ ਨੂੰ ਇਕ ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰ ਦਿੱਤੀ ਗਈ। ਦੱਸਿਆ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਸਥਾਨ ਤੇ ਜਸਪ੍ਰੀਤ ਦੀ ਮੌਤ ਹੋ ਗਈ।

ਜਸਪ੍ਰੀਤ ਨੌਕਰੀ ਮਿਲਣ ਤੇ ਜਿੱਥੇ ਸਾਰੇ ਰਿਸ਼ਤੇਦਾਰਾਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਹੋਰ ਸਕੇ ਸਬੰਧੀਆਂ ਵੱਲੋਂ ਜਿਥੇ ਲਗਾਤਾਰ ਉਸਨੂੰ ਮੁਬਾਰਕਬਾਦ ਦਿੱਤੀਆਂ ਜਾ ਰਹੀਆਂ ਸਨ ਉਥੇ ਹੀ ਵਾਪਰੀ ਇਸ ਘਟਨਾ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਲੜਕੀ ਵੱਲੋਂ ਨੌਕਰੀ ਹਾਸਲ ਕਰਨ ਲਈ ਬੜੀ ਜੱਦੋ ਜਹਿਦ ਕੀਤੀ ਗਈ ਸੀ।

Home  ਤਾਜਾ ਖ਼ਬਰਾਂ  ਪੰਜਾਬ : ਨਵੀਂ ਨਵੀਂ ਅਧਿਆਪਕਾ ਲੱਗੀ ਕੁੜੀ ਦੀ ਹੋਈ ਭਿਆਨਕ ਹਾਦਸੇ ਚ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ
                                                      
                                       
                            
                                                                   
                                    Previous Postਮੂਸੇਵਾਲਾ ਦੇ ਕਾਤਲਾਂ ਦੇ ਇਨਕਾਉਂਟਰ ਤੋਂ ਬਾਅਦ ਪੁਲਸ ਨੇ ਕੀਤੇ ਵੱਡੇ ਖੁਲਾਸੇ – ਇੱਕ ਬੈਗ ਮਿਲਿਆ ਹੈ
                                                                
                                
                                                                    
                                    Next Postਮਸ਼ਹੂਰ ਗਾਇਕ ਦਲੇਰ ਮਹਿੰਦੀ ਬਾਰੇ ਹਾਈਕੋਰਟ ਚੋਂ ਆ ਗਈ ਵੱਡੀ ਤਾਜਾ ਖਬਰ, ਨਹੀਂ ਮਿਲੀ ਰਾਹਤ
                                                                
                            
               
                            
                                                                            
                                                                                                                                            
                                    
                                    
                                    



