ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਕੱਚੇ ਕਾਮਿਆਂ ਨੂੰ ਪੱਕੇ ਕੀਤੇ ਜਾਣ ਦੀ ਸ਼ੁਰੂਆਤ ਕੀਤੀ ਗਈ ਹੈ ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਵਾਸਤੇ ਵੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੇ ਅਧਿਆਪਕਾਂ ਦੀ ਨਿਯੁਕਤੀ ਵੀ ਕੀਤੀ ਗਈ ਹੈ ਜਿਨ੍ਹਾਂ ਨੂੰ ਕਾਫੀ ਲੰਮੇ ਸਮੇਂhਬਾਅਦ ਇਨਸਾਫ ਮਿਲਿਆ ਹੈ। ਉਥੇ ਹੀ ਵਾਪਰ ਰਹੇ ਸੜਕ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਵੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਨਵ ਨਿਯੁਕਤ ਹੋਏ ਅਧਿਆਪਕ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਚੰਡੀਗੜ੍ਹ ਤੋਂ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਹੁਣ 6635 ਈਟੀਟੀ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਉਨ੍ਹਾਂ ਵਿੱਚ ਹੀ ਇਹ ਨਵ ਨਿਯੁਕਤ ਅਧਿਆਪਕ ਜਸਵੀਰ ਸ਼ਰਮਾ ਵੀ ਸ਼ਾਮਲ ਸੀ। ਪਟਿਆਲਾ ਅਧੀਨ ਆਉਂਦੇ ਪਿੰਡ ਦੁੱਲੜ ਡਰ ਰਹਿਣ ਵਾਲਾ ਇਹ ਅਧਿਆਪਕ ਜਸਵੀਰ ਸ਼ਰਮਾ ਇਸ ਸਮੇਂ ਜਿਥੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹ ਪੁਰ ਬਲਾਕ ਸਮਾਣਾ ਜ਼ਿਲ੍ਹਾ ਪਟਿਆਲਾ ਵਿਖੇ ਆਪਣੇ ਅਧਿਆਪਕ ਹੋਣ ਦਾ ਫਰਜ਼ ਨਿਭਾ ਰਿਹਾ ਸੀ ਅਤੇ ਆਪਣੀਕੋ ਡਿਊਟੀ ਪੂਰੀ ਤਨਦੇਹੀ ਨਾਲ ਕਰ ਰਿਹਾ ਸੀ।

ਇਸ ਨੂੰ ਛੱਡ ਜਿਥੇ 25 ਜੁਲਾਈ ਨੂੰ ਐਕਸੀਡੈਂਟ ਹੋ ਗਿਆ ਸੀ ਉਥੇ ਹੀ ਇਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਪੀਜੀਆਈ ਹਸਪਤਾਲ ਚੰਡੀਗੜ੍ਹ ਵਿਖੇ ਭੇਜਿਆ ਗਿਆ ਸੀ। ਜਿੱਥੇ ਇਸ ਨੌਜਵਾਨ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਖਬਰ ਮਿਲਦੇ ਹੀ ਜਿੱਥੇ ਬਾਕੀ ਟੀਚਰ ਯੂਨੀਅਨ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਉੱਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਜਿਥੇ ਇਸ ਨੌਜਵਾਨ ਦੀ ਬੇਵਕਤੀ ਮੌਤ ਹੋਈ ਹੈ ਉਥੇ ਹੀ ਪਰਿਵਾਰ ਨੂੰ ਵੀ ਭਾਰੀ ਸਦਮਾ ਲੱਗਾ ਹੈ।

                                                                            
                                                                                                                                            
                                    
                                    
                                    



