ਆਈ ਤਾਜ਼ਾ ਵੱਡੀ ਖਬਰ 

ਨਸ਼ਾ ਇੱਕ ਅਜਿਹੀ ਲਾਹਨਤ ਹੈ ਜਿਸਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ। ਜਿੱਥੇ ਨਸ਼ੇ ਵਿੱਚ ਅੰਨੇ ਹੋ ਕੇ ਕਈ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਇਸ ਨਸ਼ੇ ਦੀ ਲੱਤ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਦੀ ਮਾਰ ਕੁਟਾਈ ਕੀਤੀ ਹੈ। ਓਥੇ ਹੀ ਨਸ਼ੇ ਦੀ ਪੂਰਤੀ ਵਾਸਤੇ ਆਪਣੇ ਪਰਵਾਰਕ ਮੈਂਬਰਾਂ ਨੂੰ ਵੀ ਜਾਨ ਤੋਂ ਮਾਰ ਦਿਤਾ ਜਾਂਦਾ ਹੈ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਇੱਥੇ ਪਤੀ ਵਲੋ ਪਤਨੀ ਅਤੇ ਧੀ ਦਾ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤਲਵੰਡੀ ਸਾਬੋ ਦੇ ਅਧੀਨ ਆਉਂਦੇ ਪਿੰਡ ਤਿਓਨਾ ਪੁਜਾਰੀਆਂ ਤੋਂ ਸਾਹਮਣੇ ਆਇਆ ਹੈ।

ਜਿੱਥੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਇਕ ਪਤੀ ਵੱਲੋਂ ਆਪਣੀ ਪਤਨੀ ਅਤੇ ਮਾਸੂਮ ਧੀ ਦਾ ਕਤਲ ਕੀਤਾ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਰਾਬੀ ਪਤੀ ਵੱਲੋਂ ਰੋਜ਼ਾਨਾ ਹੀ ਆਪਣੇ ਘਰ ਵਿੱਚ ਨਸ਼ਿਆਂ ਦੇ ਚਲਦਿਆਂ ਹੋਇਆਂ ਲੜਾਈ ਝਗੜਾ ਕੀਤਾ ਜਾਂਦਾ ਸੀ। ਅੱਜ ਸਵੇਰੇ 7 ਵਜੇ ਦੇ ਕਰੀਬ ਜਦੋਂ ਦੋਸ਼ੀ ਦੀ 32 ਸਾਲਾ ਪਤਨੀ ਜਸਬੀਰ ਕੌਰ ਕੱਪੜੇ ਧੋ ਰਹੀ ਸੀ ਅਤੇ ਉਸ ਦੀ ਮਾਸੂਮ ਧੀ 6 ਸਾਲਾ ਸੁਖਪ੍ਰੀਤ ਸਕੂਲ ਜਾਣ ਲਈ ਤਿਆਰ ਹੋ ਰਹੀ ਸੀ।

ਜਿਸ ਸਮੇਂ ਧੀ ਬਾਹਰ ਚੱਲੀ ਤਾਂ ਉਸ ਸਮੇਂ ਹੀ ਪਿਤਾ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਆਪਣੀ ਪਤਨੀ ਅਤੇ ਧੀ ਉੱਪਰ ਹਮਲਾ ਕਰ ਦਿੱਤਾ ਗਿਆ ਜਿਸ ਕਾਰਨ ਪਤਨੀ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਬੇਟੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਸ਼ਰਾਬੀ ਪਤੀ ਜਿਥੇ ਰੋਜ਼ਾਨਾ ਹੀ ਨਸ਼ੇ ਦਾ ਆਦੀ ਸੀ ਉਥੇ ਹੀ ਉਸ ਵੱਲੋਂ ਆਪਣੀ ਪਤਨੀ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ।

ਇਸ ਝਗੜੇ ਦੇ ਚਲਦਿਆਂ ਹੋਇਆਂ ਜਿੱਥੇ ਉਸ ਵੱਲੋਂ ਆਪਣੀ ਪਤਨੀ ਅਤੇ ਧੀ ਦਾ ਕਤਲ ਕੀਤਾ ਗਿਆ ਹੈ ਉਥੇ ਹੀ 10 ਸਾਲਾ ਪੁੱਤਰ ਲਖਵਿੰਦਰ ਸਿੰਘ ਬਚ ਗਿਆ ਹੈ ਜਿਸ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਹੈ। ਕਿਉਂਕਿ ਪਿਤਾ ਵੱਲੋਂ ਆਪਣੇ ਪੁੱਤਰ ਦਾ ਕਤਲ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਸੀ। ਪੁਲਿਸ ਵੱਲੋਂ ਇਸ ਦੀ ਜਾਣਕਾਰੀ ਮਿਲਣ ਤੇ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਅਮਰਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਹੋਇਆ ਦੇਹਾਂਤ
                                                                
                                
                                                                    
                                    Next Postਪੰਜਾਬ: ਸੱਪ ਦੇ ਡੰਗਣ ਕਾਰਨ 5 ਸਾਲਾਂ ਮਾਸੂਮ ਬੱਚੀ ਦੀ ਹੋਈ ਮੌਤ,ਪਰਿਵਾਰ ਚ ਪਿਆ ਸੋਗ
                                                                
                            
               
                            
                                                                            
                                                                                                                                            
                                    
                                    
                                    



