BREAKING NEWS
Search

ਪੰਜਾਬ ਪੁਲਸ ਦੇ ਬਾਰੇ ਚ ਹੁਣ ਆਈ ਇਹ ਵੱਡੀ ਖਬਰ ਹੋਣ ਲੱਗਾ ਇਹ ਨਵਾਂ ਕੰਮ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਹੱਦੀ ਖੇਤਰਾਂ ਉਪਰ ਸੁਰੱਖਿਆ ਨੂੰ ਵਧਾਇਆ ਗਿਆ ਹੈ ਅਤੇ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਹਰ ਵਕਤ ਚੁਕੰਨੇ ਰਹਿਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਸਰਹੱਦੀ ਖੇਤਰਾਂ ਵਿੱਚ ਲਗਾਤਾਰ ਬਹੁਤ ਸਾਰੀਆਂ ਚੀਜ਼ਾਂ ਪ੍ਰਾਪਤ ਹੋਣ ਦੇ ਕਾਰਨ ਸਰਹੱਦੀ ਖੇਤਰਾਂ ਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਇਆ ਹੈ ਉਥੇ ਹੀ ਇਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਹੁੰਦਾ ਹੈ। ਕਿਉਂਕਿ ਬਹੁਤ ਸਾਰੇ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਹੁਣ ਪੰਜਾਬ ਪੁਲਿਸ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਨਵਾਂ ਕੰਮ ਹੋਣ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਉਪਰ ਇਹ ਕੰਮ ਕੀਤਾ ਜਾਵੇਗਾ। ਜਿਸ ਵਾਸਤੇ ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਹੋਇਆਂ ਇਹ ਨਵਾਂ ਪਲਾਨ ਬਣਾਇਆ ਜਾ ਰਿਹਾ ਹੈ। ਜਿੱਥੇ ਸਰਹੱਦੀ ਖੇਤਰਾਂ ਉਪਰ ਪਹਿਲਾਂ ਬੀਐਸਐਫ ਨੂੰ ਤੈਨਾਤ ਕੀਤਾ ਗਿਆ ਹੈ ਉੱਥੇ ਹੀ ਉਹਨਾਂ ਦੀ ਤਰ੍ਹਾਂ ਹੀ ਪੰਜਾਬ ਪੁਲਿਸ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਦਾ ਕੰਮ ਕਰੇਗੀ।

ਇਸ ਸਰਹੱਦੀ ਸੁਰੱਖਿਆ ਵਿਚ ਤਾਇਨਾਤ ਕੀਤੀ ਜਾਣ ਵਾਲੇ ਪੁਲਸ ਮੁਲਾਜ਼ਮਾਂ ਨੂੰ ਵਿਸ਼ੇਸ਼ ਕਮਾਂਡੋ ਟ੍ਰੇਨਿੰਗ ਵੀ ਦਿੱਤੀ ਜਾਵੇਗੀ। ਜਿਨ੍ਹਾਂ ਨੂੰ ਸਰਹੱਦਾਂ ਉਪਰ ਪੰਜਾਬ ਦੀ ਰੱਖਿਆ ਵਿੱਚ ਤੈਨਾਤ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਵੀ ਕੇ ਭਾਵਨਾ ਵੱਲੋਂ ਦੱਸਿਆ ਗਿਆ ਹੈ ਕਿ ਇਨ੍ਹਾਂ ਪੁਲਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਕਿਉਂਕਿ ਸਰਹੱਦੀ ਖੇਤਰਾਂ ਵਿੱਚ ਜਿਥੇ ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਵੱਲੋਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਉੱਥੇ ਹੀ ਪੁਲਿਸ ਦੇ ਇਸ ਨਵੀਂ ਤੈਨਾਤੀ ਦੇ ਨਾਲ ਉਨ੍ਹਾਂ ਨੂੰ ਠੱਲ ਪਾਈ ਜਾਵੇਗੀ।। ਇਸ ਬਾਰੇ ਅੰਤਿਮ ਫੈਸਲਾ ਜਲਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਣ ਵਾਲੀ ਬੈਠਕ ਵਿਚ ਲਿਆ ਜਾਵੇਗਾ। ਇਸ ਮਸਲੇ ਨਾਲ ਸਬੰਧਿਤ ਫੈਸਲੇ ਬਾਰੇ ਪਰਵਾਨਗੀ ਲੈਣ ਲਈ ਪ੍ਰਸਤਾਵ ਮਨਜੂਰੀ ਵਾਸਤੇ ਪੰਜਾਬ ਸਰਕਾਰ ਵੱਲੋਂ ਬਟਾਲੀਅਨ ਨੂੰ ਮਨਜੂਰੀ ਦੇਣ ਵਾਸਤੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਗਿਆ ਹੈ।