ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ ਵਿੱਚ ਜਿੱਥੇ ਸਰਕਾਰ ਵੱਲੋਂ ਅਮਨ ਤੇ ਸ਼ਾਂਤੀ ਨੂੰ ਬਣਾ ਕੇ ਰੱਖਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾਂਦੇ ਹਨ। ਉਥੇ ਹੀ ਅਪਰਾਧ ਦੇ ਨਾਲ ਸਬੰਧਤ ਮਾਮਲਿਆਂ ਤੇ ਵਿੱਚ ਹਰ ਰੋਜ਼ ਹੀ ਵਾਧਾ ਹੋ ਰਿਹਾ ਹੈ । ਹਰ ਰੋਜ਼ ਹੀ ਦੋਸ਼ੀ ਕਿਸੇ ਨਾ ਕਿਸੇ ਰੂਪ ਵਿੱਚ ਘਟਨਾ ਨੂੰ ਅੰਜ਼ਾਮ ਦਿੰਦੇ ਹਨ । ਦੋਸ਼ੀਆਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਨੇ ਜਿਨ੍ਹਾਂ ਦੇ ਵੱਲੋਂ ਕਿਸੇ ਕਾਨੂੰਨ ਜਾਂ ਫਿਰ ਪ੍ਰਸ਼ਾਸਨ ਦੇ ਡਰ ਤੋਂ ਬਿਨਾਂ ਸ਼ਰ੍ਹੇਆਮ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ । ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਹੀ ਇਕ ਮਾਤਰ ਅਜਿਹਾ ਰਾਜ ਸੀ ਜਿੱਥੇ ਅਪਰਾਧ ਦੀਆਂ ਘਟਨਾਵਾਂ ਘੱਟ ਵਾਪਰਦੀਆਂ ਸਨ ।

ਪਰ ਹੁਣ ਪੰਜਾਬ ਵੀ ਕਿਸੇ ਨਾਲੋਂ ਪਿੱਛੇ ਨਹੀਂ ਰਿਹਾ । ਸਗੋਂ ਪੰਜਾਬ ਚ ਵੀ ਹੁਣ ਲਗਾਤਾਰ ਅਪਰਾਧ ਦੇ ਨਾਲ ਸਬੰਧਤ ਮਾਮਲੇ ਵਧ ਰਹੇ ਹਨ। ਅਜਿਹੇ ਅਪਰਾਧ ਦੇ ਨਾਲ ਸਬੰਧਤ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਦੋ ਵਿੱਚੋਂ ਸਾਹਮਣੇ ਆਇਆ । ਜਿੱਥੇ ਰੂਪਨਗਰ ਦੇ ਚਮਕੌਰ ਸਾਹਿਬ ਵਿੱਚ ਪ੍ਰੇਮ ਵਿਆਹ ਨੂੰ ਲੈ ਕੇ ਇੱਕ ਅਜਿਹੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ , ਜਿਸਦੀ ਚਰਚਾ ਹਰ ਪਾਸੇ ਛਿੜੀ ਹੋਈ ਹੈ । ਦਰਅਸਲ ਰੂਪਨਗਰ ਦੇ ਵਿਚ ਰਹਿਣ ਵਾਲੇ ਇਕ ਵਿਅਕਤੀ ਜਿਸ ਦੇ ਵੱਲੋਂ ਦੋ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਗਈ ਸੀ ਤੇ ਇਸੇ ਦੀ ਖਾਰ ਲੜਕੀ ਦੇ ਭਰਾ ਦੇ ਮਨ ਦੇ ਵਿੱਚ ਰੱਖ ਲਈ ਗਈ ਸੀ ।

ਜਿਸ ਦੇ ਚਲਦੇ ਲਵ ਮੈਰਿਜ ਕਰਵਾਉਣ ਵਾਲੇ ਨੌਜਵਾਨ ਦਾ ਉਸੇ ਦੇ ਹੀ ਸਾਲੇ ਦੇ ਵੱਲੋਂ ਕੁਹਾੜੀ ਦੇ ਨਾਲ ਗਰਦਨ ਵੱਢ ਕੇ ਉਸਦਾ ਕਤਲ ਕਰ ਦਿੱਤਾ ਗਿਆ । ਜ਼ਿਕਰਯੋਗ ਹੈ ਕਿ ਉਸ ਦੇ ਸਾਲੇ ਦੇ ਵੱਲੋਂ ਆਪਣੇ ਜੀਜੇ ਦੇ ਘਰ ਵੜ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿਸ ਨੌਜਵਾਨ ਦਾ ਕਤਲ ਕੀਤਾ ਗਿਆ ਹੈ ਉਸਦਾ ਨਾਮ ਲਖਵੀਰ ਦਾਸ ਹੈ ,ਜੋ ਰੂਪਨਗਰ ਦਾ ਵਸਨੀਕ ਹੈ ।

ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਸਾਰ ਪੁਲੀਸ ਵੀ ਮੌਕੇ ਤੇ ਪਹੁੰਚੀ । ਜਿਨ੍ਹਾਂ ਦੇ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਤੇ ਪੁਲੀਸ ਦੇ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲਖਵੀਰ ਸਿੰਘ ਉਰਫ ਲੱਖੀ ਤੇ ਵੱਖ ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।


                                       
                            
                                                                   
                                    Previous Postਅਮਰੀਕਾ ਤੋਂ ਆਈ ਇਹ ਵੱਡੀ ਤਾਜਾ ਖਬਰ – ਪੰਜਾਬੀਆਂ ਚ ਛਾਈ ਖੁਸ਼ੀ ਦੀ ਲਹਿਰ
                                                                
                                
                                                                    
                                    Next Postਏਅਰ ਪੋਰਟ ਤੋਂ ਆ ਰਹੇ ਨੌਜਵਾਨ ਨੂੰ ਇਸ ਤਰਾਂ ਭੇਤਭਰੇ ਹਾਲਾਤ ਚ ਮਿਲੀ ਮੌਤ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



