BREAKING NEWS
Search

ਪੰਜਾਬ : ਮੇਲੇ ਚ ਸੇਵਾ ਕਰਾ ਰਹੇ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਇਸ ਤਰਾਂ ਅਚਾਨਕ ਮੌਤ , ਇਲਾਕੇ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ 

ਘਰ ਵਿੱਚ ਜਦੋਂ ਧੀ ਪੁੱਤ ਜਨਮ ਲੈਂਦਾ ਹੈ ਤਾਂ, ਉਸ ਘਰ ਵਿਚ ਖੁਸ਼ੀਆਂ ਹੋਰ ਵੀ ਜਿਆਦਾ ਦੁੱਗਣੀਆਂ ਹੋ ਜਾਂਦੀਆਂ ਹਨ। ਮਾਪੇ ਆਪਣੇ ਬੱਚਿਆਂ ਖਾਤਿਰ ਹਰ ਦੁੱਖ ਸਹਾਰ ਲੈਂਦੇ ਹਨ, ਪਰ ਜੇਕਰ ਬੱਚਿਆਂ ਨੂੰ ਇੱਕ ਛੋਟੀ ਜਿਹੀ ਵੀ ਖ਼ਰੋਚ ਆ ਜਾਵੇ ਤਾਂ, ਮਾਪੇ ਜਿਊਂਦੇ ਜੀਅ ਮਰ ਜਾਂਦੇ ਹਨ। ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਮੇਲੇ ਵਿੱਚ ਸੇਵਾ ਕਰ ਰਹੇ ਮਾਪਿਆਂ ਦੇ ਇੱਕ ਪੁੱਤ ਦੀ ਅਚਾਨਕ ਮੌਤ ਹੋ ਗਈ। ਜਿਸ ਕਾਰਨ ਇਲਾਕੇ ਭਰ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ। ਦਰਅਸਲ ਪਿੰਡ ਗੰਡੀਵਿੰਡ ਵਿਖੇ ਚਲ ਰਹੇ ਮੇਲੇ ਦੌਰਾਨ ਪਾਣੀ ਪਿਲਾਉਣ ਦੀ ਸੇਵਾ ਕਰ ਰਹੇ ਇਕ ਬੱਚੇ ਨਾਲ ਦਰਦਨਾਕ ਹਾਦਸਾ ਵਾਪਰ ਗਿਆ।

ਜਿਸ ਕਾਰਨ ਬੱਚੇ ਦੀ ਮੌਕੇ ਦੀ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਬੱਚੇ ਨੂੰ ਕਰੰਟ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੰਡੀਵਿੰਡ ਵਿਖੇ ਇਕ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਮੇਲਾ ਚਲ ਰਿਹਾ ਸੀ, ਜਿਸ ਦੌਰਾਨ ਇਕ 14 ਸਾਲਾਂ ਦਾ ਬੱਚਾ ਗੁਰਦੁਆਰੇ ਦੇ ਬਾਹਰ ਸੰਗਤ ਲਈ ਲਗਾਈ ਪਾਣੀ ਦੀ ਛਬੀਲ ਚ ਲੋਕਾਂ ਨੂੰ ਠੰਡਾ ਪਾਣੀ ਪਿਲਾਉਣ ਦੀ ਸੇਵਾ ਕਰ ਰਿਹਾ ਸੀ, ਇਸੇ ਦੌਰਾਨ ਪੱਖੇ ਦੀ ਤਾਰ ਨਾਲ ਇਸ ਬੱਚੇ ਨੂੰ ਜ਼ੋਰਦਾਰ ਕਰੰਟ ਲੱਗਿਆ ਤੇ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ।

ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਦੇ ਵਲੋਂ ਬੱਚੇ ਨੂੰ ਤੁਰੰਤ ਇਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਪਰ ਉਥੇ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ 14 ਸਾਲਾਂ ਹਰਮਨ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੂਸਰੇ ਪਾਸੇ ਪਰਿਵਾਰ ਵਾਲਿਆਂ ਤੇ ਪਿੰਡ ਵਾਸੀਆਂ ਨੇ ਮ੍ਰਿਤਕ ਬੱਚੇ ਦੀ ਲਾਸ਼ ਨੂੰ ਮੇਲੇ ਵਾਲੀ ਥਾਂ ਰੱਖ ਕੇ ਸ਼੍ਰੋਮਣੀ ਕਮੇਟੀ ਕੋਲੋਂ ਮੁਆਵਜ਼ੇ ਅਤੇ ਇਕ ਪਰਿਵਾਰ ਦੇ ਜੀਅ ਨੂੰ ਨੌਕਰੀ ਦੀ ਮੰਗ ਕੀਤੀ। ਇਸ ਮੰਦਭਾਗੀ ਖਬਰ ਦੇ ਚਲਦਿਆਂ ਸਮੂਹ ਪੰਜਾਬੀ ਭਾਈਚਾਰੇ ਦੇ ਵਿੱਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ।