BREAKING NEWS
Search

ਪੰਜਾਬ: ਲਾਲਚੀ ਸੋਹਰਿਆਂ ਕਰਦੇ ਸਨ ਧੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ, ਮਾਪਿਆਂ ਨੇ ਪੂਰੀ ਕਰ ਲਈ ਸੀ ਮੰਗ ਪਰ ਆਇਆ ਅਜਿਹਾ ਫੋਨ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਦਾਜ ਦਹੇਜ ਵਰਗੀ ਲਾਹਣਤ ਨੂੰ ਲੈ ਕੇ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਅੱਜ ਧੀਆਂ ਨੂੰ ਬਣਦਾ ਹੋਇਆ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਲੜਕੀਆਂ ਵੱਲੋਂ ਵੀ ਲੜਕਿਆਂ ਨੂੰ ਮਾਤ ਦੇ ਕੇ ਹਰ ਖੇਤਰ ਵਿੱਚ ਅੱਗੇ ਆ ਕੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਅਜਿਹੇ ਲੋਕ ਵੀ ਹਨ ਜੋ ਦਾਜ ਦਹੇਜ ਦੀ ਮੰਗ ਨੂੰ ਲੈ ਕੇ ਬਹੁਤ ਸਾਰੀਆਂ ਵਿਆਹੁਤਾ ਧੀਆਂ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਏ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੀਆਂ ਜ਼ਿੰਦਗੀ ਨੂੰ ਲੈ ਕੇ ਵੀ ਪ੍ਰੇਸ਼ਾਨ ਹੋ ਜਾਂਦੇ ਹਨ।

ਬਹੁਤ ਸਾਰੀਆਂ ਧੀਆਂ ਦੇ ਇਸ ਦੁਨੀਆਂ ਤੋਂ ਤੁਰ ਜਾਣ ਨਾਲ ਉਨ੍ਹਾਂ ਦੇ ਮਾਪਿਆਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈਂਦਾ ਹੈ। ਹੁਣ ਲਾਲਚੀ ਸਹੁਰਿਆਂ ਵੱਲੋਂ ਧੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਮਾਪਿਆਂ ਵੱਲੋਂ ਵੀ ਉਨ੍ਹਾਂ ਦੀ ਮੰਗ ਪੂਰੀ ਕੀਤੀ ਜਾ ਰਹੀ ਸੀ ਪਰ ਅਜਿਹਾ ਖਬਰ ਸਾਹਮਣੇ ਆਉਣ ਨਾਲ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਜਿਸ ਦੇ ਸਹੁਰੇ ਉਸ ਨੂੰ ਦਹੇਜ ਕਾਰਨ ਪ੍ਰੇਸ਼ਾਨ ਕਰ ਰਹੇ ਸਨ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ 23 ਸਾਲਾ ਮ੍ਰਿਤਕ ਦੇ ਭਰਾ ਸੱਤਿਅਮ ਕੁਮਾਰ ਨਿਵਾਸੀ ਨਾਮਦੇਵ ਕਾਲੋਨੀ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਦੱਸਿਆ ਗਿਆ ਹੈ ਕਿ ਜਿਥੇ ਟਿੱਬਾ ਰੋਡ ਦੇ ਰਹਿਣ ਵਾਲੇ ਪਵਨ ਕੋਹਲੀ ਦੇ ਨਾਲ 2018 ਦੇ ਵਿੱਚ ਉਨ੍ਹਾਂ ਦੀ ਭੈਣ ਪੂਜਾ ਦਾ ਵਿਆਹ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਦੀ ਭੈਣ ਨੂੰ ਦਹੇਜ ਲਈ ਅਕਸਰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਅਤੇ ਉਨ੍ਹਾਂ ਵੱਲੋਂ ਵੀ ਭੈਣ ਦਾ ਘਰ ਵਸਾਉਣ ਖਾਤਰ ਬਹੁਤ ਵਾਰ ਉਨ੍ਹਾਂ ਨੂੰ ਦਹੇਜ਼ ਦਿੱਤਾ ਗਿਆ।

ਜਿਸ ਕਾਰਣ ਉਨ੍ਹਾਂ ਨੂੰ ਆਪਣੇ ਸੋਨੇ ਦੇ ਗਹਿਣੇ ਫਾਇਨੈਂਸ ਕੰਪਨੀ ਵਿੱਚ ਵੀ ਰੱਖਣੇ ਪਏ। ਜਿੱਥੇ ਉਨ੍ਹਾਂ ਵੱਲੋਂ ਦੋਸ਼ੀਆਂ ਦੀ ਮੰਗ ਪੂਰੀ ਕੀਤੀ ਜਾ ਰਹੀ ਸੀ ਉਥੇ ਹੀ ਉਨ੍ਹਾਂ ਦੀ ਭੈਣ ਨੇ ਖੁਦਕੁਸ਼ੀ ਕਰ ਲਈ। ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।