ਪੰਜਾਬ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਪੱਧਰ ਤੋਂ ਨਵੰਬਰ ਦੇ ਪਹਿਲੇ ਹਫ਼ਤੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ।
ਮੌਸਮ ਵਿਗਿਆਨ ਕੇਂਦਰ ਨੇ ਅਨੁਮਾਨ ਲਗਾਇਆ ਹੈ ਕਿ 5 ਅਤੇ 6 ਨਵੰਬਰ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਹਾਲਾਂਕਿ ਹੁਣ ਤੱਕ ਕਿਸੇ ਕਿਸਮ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।
ਮੌਸਮ ਵਿਭਾਗ ਦੇ ਮੁਤਾਬਕ, 4 ਨਵੰਬਰ ਨੂੰ ਇੱਕ ਨਵੀਂ ਪੱਛਮੀ ਵਿਘਨ (Western Disturbance) ਸਰਗਰਮ ਹੋਵੇਗੀ, ਜਿਸ ਦਾ ਸਭ ਤੋਂ ਵੱਧ ਅਸਰ ਜੰਮੂ-ਕਸ਼ਮੀਰ ‘ਤੇ ਪਵੇਗਾ। ਇਸ ਦੇ ਪ੍ਰਭਾਵ ਨਾਲ 5 ਅਤੇ 6 ਨਵੰਬਰ ਨੂੰ ਪੰਜਾਬ ਵਿੱਚ ਵੀ ਬੱਦਲ ਛਾਏ ਰਹਿਣਗੇ ਅਤੇ ਕਈ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਮੀਂਹ ਨਾਲ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ਦੀ ਉਮੀਦ ਹੈ।






