ਆਈ ਤਾਜਾ ਵੱਡੀ ਖਬਰ 

ਵਾਤਾਵਰਨ ਦੀ ਸ਼ੁੱਧਤਾ ਨੂੰ ਦੇਖਦੇ ਹੋਏ ਜਿੱਥੇ ਵੱਖ-ਵੱਖ ਸੰਸਥਾਵਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਜਿਸ ਦਾ ਪੰਜਾਬ ਦੇ ਲੋਕਾਂ ਨੂੰ ਭਰਪੂਰ ਫਾਇਦਾ ਹੋ ਸਕੇ। ਪੰਜਾਬ ਸਰਕਾਰ ਵੱਲੋਂ ਵੀ ਹੁਣ ਕਈ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਾਸੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ, ਲਿਆ ਵੱਡਾ ਫੈਸਲਾ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਲੁਧਿਆਣਾ ਜ਼ਿਲ੍ਹੇ ਨੂੰ ਮਹਾਂਨਗਰ ਘੋਸ਼ਿਤ ਕੀਤਾ ਗਿਆ ਹੈ ਉਥੇ ਹੀ ਇਸ ਨੂੰ ਸਬੰਧਤ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਸਰਕਾਰ ਵੱਲੋਂ ਵੀ ਯੋਜਨਾਵਾਂ ਲਾਗੂ ਕੀਤੀਆਂ ਜਾਂਦੀਆਂ ਹਨ

ਲੁਧਿਆਣਾ ਵਾਸੀਆਂ ਵਾਸਤੇ ਜਿਥੇ ਹੁਣ ਪੰਜਾਬ ਸਰਕਾਰ ਵੱਲੋ ਸਫ਼ਾਈ ਨੂੰ ਬੇਹਤਰ ਬਣਾਉਣ ਵਾਸਤੇ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੀ ਸਾਫ-ਸਫਾਈ ਦੀ ਵਿਵਸਥਾ ਨੂੰ ਬਿਹਤਰ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਸਦਕਾ ਲੋਕਾਂ ਨੂੰ ਸਾਫ ਵਾਤਾਵਰਣ ਦਿੱਤਾ ਜਾ ਸਕੇ। ਲੁਧਿਆਣੇ ਵਿੱਚ ਜਿੱਥੇ ਬਹੁਤ ਸਾਰੇ ਕਾਰੋਬਾਰ ਚਲਦੇ ਹਨ ਉਥੇ ਹੀ ਸੂਬਾ ਸਰਕਾਰ ਵੱਲੋਂ ਇਸ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਵਾਸਤੇ ਇਹ ਕਦਮ ਚੁੱਕਿਆ ਜਾ ਰਿਹਾ ਹੈ।

ਜਿਸ ਵਾਸਤੇ ਸਾਜੋ ਸਮਾਨ ਦੀ ਸਪਲਾਈ ਲਈ ਸਰਕਾਰ ਵੱਲੋਂ ਵੱਡੀ ਰਕਮ 7.77 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ। ਲੁਧਿਆਣਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਗੰਦਗੀ ਤੋਂ ਬਚਾਉਣ ਲਈ ਜਿੱਥੇ ਸੂਬਾ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਇਸ ਵਾਸਤੇ ਵੱਖ-ਵੱਖ ਮਸ਼ੀਨਰੀ ਦਾ ਇਸਤੇਮਾਲ ਕੀਤਾ ਜਾਵੇਗਾ ਜਿਸ ਉਪਰ ਸਰਕਾਰ ਵੱਲੋਂ ਕਾਫੀ ਰੁਪਿਆ ਖਰਚ ਕੀਤਾ ਜਾ ਰਿਹਾ ਹੈ ।

ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਵੀ ਸਾਫ਼ ਸਫ਼ਾਈ ਪ੍ਰਤੀ ਗੰਭੀਰਤਾ ਲੈਣ ਵਾਸਤੇ ਆਖਿਆ ਗਿਆ ਹੈ ਜਿਸ ਸਦਕਾ ਲੁਧਿਆਣੇ ਸ਼ਹਿਰ ਨੂੰ ਪ੍ਰਦੂਸ਼ਣ ਤੋਂ ਮੁਕਤ ਕੀਤਾ ਜਾ ਸਕੇ। ਕਿਉ ਕੇ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਗੰਦਗੀ ਦੇ ਕਾਰਨ ਬਹੁਤ ਸਾਰੀਆਂ ਭਿਆਨਕ ਬੀਮਾਰੀਆਂ ਵੀ ਪੈਦਾ ਹੋ ਜਾਂਦੀਆਂ ਹਨ।


                                       
                            
                                                                   
                                    Previous Postਦਿਗਜ ਉਦਯੋਗਪਤੀ ਗੌਤਮ ਅਡਾਨੀ ਲਈ ਆਈ ਵੱਡੀ ਮਾੜੀ ਖਬਰ, ਲੱਗਾ ਵੱਡਾ ਝਟਕਾ
                                                                
                                
                                                                    
                                    Next Postਪੰਜਾਬ ਚ ਇਥੇ ਪੰਚਾਇਤ ਨੇ ਮਚਾਇਆ ਫਰਮਾਨ, ਬਰਾਤ ਹੋਈ ਲੇਟ ਤਾਂ ਹੋਵੇਗਾ 11 ਹਜਾਰ ਜੁਰਮਾਨਾ
                                                                
                            
               
                            
                                                                            
                                                                                                                                            
                                    
                                    
                                    



