ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਛੁੱਟ ਗਿਆ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੇ ਆਰਥਿਕ ਮੰਦੀ ਦੇ ਦੌਰ ਵਿਚ ਭਾਰੀ ਮੁ-ਸ਼-ਕਿ-ਲਾਂ ਦਾ ਸਾਹਮਣਾ ਕੀਤਾ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਇਕ ਲੱਖ ਅਸਾਮੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।

ਉਨ੍ਹਾਂ ਦੇ ਜ਼ਰੀਏ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।  ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਲਈ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਇਹ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਸੂਬਾ ਸਰਕਾਰ ਵੱਲੋਂ 31 ਮਾਰਚ ਬਾਰੇ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ। ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ

ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਤਹਿਤ 2021 ਤੱਕ ਵੱਖ ਵੱਖ ਮਹਿਕਮਿਆਂ ਵਿੱਚ ਇਕ ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ। ਸ੍ਰੀ ਸਿੰਗਲਾ ਅੱਜ ਭਵਾਨੀਗੜ੍ਹ ਬਲਾਕ ਵਿੱਚ  ਗੁਰੂ ਤੇਗ ਬਹਾਦਰ ਕਾਲਜ ਵਿਖੇ ਲਾਏ ਗਏ ਰੁਜ਼ਗਾਰ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭਰਤੀ ਕੀਤੀਆਂ ਜਾਣ ਵਾਲੀਆਂ 50 ਹਜ਼ਾਰ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ  ਸਰਕਾਰ ਵੱਲੋਂ ਹਰ ਅਸਾਮੀ ਲਈ ਯੋਗਤਾ ਵਾਲੇ ਵਿਅਕਤੀ ਨੂੰ ਹੀ ਨੌਕਰੀ ਪ੍ਰਦਾਨ ਕੀਤੀ ਜਾਵੇਗੀ। ਹਰਜੋਤ ਉਮੀਦਵਾਰ ਨਾਲ ਇਨਸਾਫ ਕੀਤਾ ਜਾਵੇਗਾ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਤੇ ਪੈਰਾਂ ਸਿਰ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਇਸ ਮੌਕੇ ਤੇ ਉਨ੍ਹਾਂ ਤੋਂ ਇਲਾਵਾ ਐਸਡੀਐਮ ਭਵਾਨੀਗੜ੍ਹ ਡਾਕਟਰ ਕਰਮਜੀਤ ਸਿੰਘ, ਰੁਜ਼ਗਾਰ ਉਤਪਤੀ ਤੇ ਸਿਖਲਾਈ ਅਫਸਰ ਰਵਿੰਦਰ ਪਾਲ ਸਿੰਘ, ਚੇਅਰਮੈਨ ਪ੍ਰਦੀਪ ਕੱਦ, ਚੇਅਰਮੈਨ

ਵਰਿੰਦਰ ਪੰਨਵਾਂ ,ਨਾਨਕ ਚੰਦ , ਕਪਿਲ ਦੇਵ ਗਰਗ, ਜਗਤਾਰ ਨਮਾਦਾ, ਵੀ ਹਾਜ਼ਰ ਸਨ। ਸ੍ਰੀ ਸਿੰਗਲਾ ਨੇ ਆਖਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਰੁਜ਼ਗਾਰ ਮੇਲੇ ਦਾ ਲਾਭ ਲੈਣ ਆਏ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯਕੀਨੀ ਤੌਰ ਤੇ ਪਹੁੰਚਾਉਣ ਲਈ ਹਰ ਵਿਅਕਤੀ ਦੀ ਨਿੱਜੀ ਤੌਰ ਤੇ ਪੜਤਾਲ ਕਰਵਾਈ ਜਾਵੇ।


                                       
                            
                                                                   
                                    Previous Postਪੰਜਾਬ ਚ ਕਿਸਾਨੀ  ਸੰਘਰਸ਼ ਨੂੰ ਦੇਖ ਕੇ ਹੁਣ ਆਈ ਅਜਿਹੀ ਖਬਰ ਸਾਰੇ ਹੋ ਗਏ ਹੈਰਾਨ
                                                                
                                
                                                                    
                                    Next Postਕਿਸਾਨ ਨੇ ਮੱਝ ਵੇਚ ਇਸ ਕਾਰਨ ਲਗਾ ਤਾ ਕਿਸਾਨਾਂ ਲਈ ਦਿਲੀ ਬਾਡਰ ਤੇ ਲੰਗਰ – ਸਾਰੇ ਪਾਸੇ ਹੋ ਗਈ ਚਰਚਾ
                                                                
                            
               
                            
                                                                            
                                                                                                                                            
                                    
                                    
                                    




