BREAKING NEWS
Search

ਪੰਜਾਬ: ਸਾਬਕਾ ਸਰਪੰਚ ਦੇ ਘਰ ਪਿਆ ਡਾਕਾ, ਚੋਰ 18 ਤੋਲੇ ਸੋਨਾ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ 

ਵਧ ਰਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਜਿਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਉਂਕਿ ਅੱਜਕਲ੍ਹ ਜਿਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਦਿਨ ਦਿਹਾੜੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਥੇ ਹੀ ਇਸ ਨੂੰ ਅੰਜਾਮ ਦਿੰਦੇ ਹੋਏ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਬਹੁਤ ਸਾਰੇ ਲੋਕਾਂ ਵੱਲੋਂ ਕਈ ਪਰਿਵਾਰਾਂ ਦੇ ਘਰਾਂ ਵਿੱਚ ਦਿਨ ਦਿਹਾੜੇ ਚੋਰੀ ਵੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਈ ਪਰਿਵਾਰਾਂ ਵਿੱਚ ਡਰ ਦਾ ਮਾਹੌਲ ਪੈਦਾ ਹੋਇਆ ਹੈ।

ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਕਈ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇਥੇ ਸਾਬਕਾ ਸਰਪੰਚ ਦੇ ਘਰ ਡਾਕਾ ਪਿਆ ਹੈ ਜਿਥੇ 18 ਤੋਲੇ ਸੋਨਾ ਚੋਰਾਂ ਵੱਲੋਂ ਚੋਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਲਤਾਨਪੁਰ ਲੋਧੀ ਦੇ ਅਧੀਨ ਆਉਂਦੇ ਪਿੰਡ ਵਾਟਾਂਵਾਲੀ ਖੁਰਦ ਤੋਂ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਪਿੰਡ ਦੇ ਵਿੱਚ ਜਿੱਥੇ ਇੱਕ ਸਾਬਕਾ ਸਰਪੰਚ ਤਰਸੇਮ ਸਿੰਘ ਦੀ ਕੋਠੀ ਵਿੱਚ ਉਸ ਰਾਤ ਨੂੰ ਚੋਰੀ ਕੀਤੀ ਗਈ ਹੈ ਜਿਸ ਸਮੇਂ ਪੂਰਾ ਪਰਿਵਾਰ ਨਜਦੀਕ ਦੇ ਪਿੰਡ ਰਣਧੀਰਪੁਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ।

ਉਸ ਦੇ ਪਰਿਵਾਰ ਵੱਲੋਂ ਘਰ ਨੂੰ ਜਿੰਦਰੇ ਲਗਾਏ ਹੋਏ ਸਨ ਅਤੇ ਘਰ ਵਿਚ ਕੋਈ ਵੀ ਪਰਿਵਾਰਕ ਮੈਂਬਰ ਮੌਜੂਦ ਨਹੀਂ ਸੀ। ਚੋਰਾਂ ਵੱਲੋਂ ਜਿੰਦਰੇ ਲੱਗੇ ਹੋਣ ਦੇ ਬਾਵਜੂਦ ਵੀ ਘਰ ਦੀ ਪਿਛਲੀ ਸਾਈਡ ਤੋਂ ਅੰਦਰ ਦਾਖਲ ਹੋ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਚੋਰਾਂ ਵੱਲੋਂ ਜਿਥੇ ਸਿੱਧੇ ਹੀ ਕਮਰੇ ਵਿੱਚ ਜਾ ਕੇ ਲੋਕਾਂ ਨੂੰ ਤੋੜਿਆ ਗਿਆ ਅਤੇ ਉਸ ਵਿਚੋਂ 18 ਤੋਲੇ ਸੋਨੇ ਦੇ ਗਹਿਣੇ ਚੋਰੀ ਕੀਤੇ ਗਏ ਹਨ ਅਤੇ ਘਰ ਵਿੱਚ ਇੱਕ ਐਮ ਆਈ ਦਾ ਮੋਬਾਇਲ ਫੋਨ ਚੋਰੀ ਕੀਤਾ ਗਿਆ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਚੋਰਾਂ ਵੱਲੋਂ ਕਿਸੇ ਹੋਰ ਚੀਜ਼ ਨੂੰ ਛੇੜਿਆ ਨਹੀਂ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਤੇ ਦੱਸਿਆ ਹੈ ਕਿ ਉਨ੍ਹਾਂ ਦਾ ਇਸ ਚੋਰੀ ਦੇ ਦੌਰਾਨ 9 ਲੱਖ ਰੁਪਏ ਤੋਂ ਵਧੇਰੇ ਦਾ ਨੁਕਸਾਨ ਹੋਇਆ ਹੈ।