ਚੰਡੀਗੜ੍ਹ : ਸਤੰਬਰ ਮਹੀਨੇ ਵਿੱਚ ਪੰਜਾਬ ਦੇ ਲੋਕਾਂ ਲਈ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਛੁੱਟੀਆਂ ਦੇ ਕੈਲੰਡਰ ਅਨੁਸਾਰ, 22 ਸਤੰਬਰ (ਸੋਮਵਾਰ) ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੂਰੇ ਸੂਬੇ ਵਿੱਚ ਜਨਤਕ ਛੁੱਟੀ ਰਹੇਗੀ। ਇਸ ਦਿਨ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਦੇ ਦਰਵਾਜ਼ੇ ਬੰਦ ਰਹਿਣਗੇ।