BREAKING NEWS
Search

ਪੰਜਾਬ: ਹਸਪਤਾਲ ਚ ਪੱਥਰੀ ਦਾ ਇਲਾਜ ਕਰਵਾਉਣ ਆਈ ਔਰਤ ਨਾਲ ਵਾਪਰ ਗਿਆ ਅਜਿਹਾ ਕਿਸੇ ਨੇ ਸੋਚਿਆ ਨਹੀਂ ਸੀ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿੱਚ ਲੋਕਾਂ ਵੱਲੋਂ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, ਉਥੇ ਹੀ ਕਈ ਦੁਖਦਾਇਕ ਘਟਨਾਵਾਂ ਵਾਪਰ ਜਾਣ ਕਾਰਨ ਲੋਕਾਂ ਦਾ ਉਹਨਾਂ ਉਪਰ ਵਿਸ਼ਵਾਸ ਵੀ ਉੱਠ ਜਾਂਦਾ ਹੈ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਅੱਜ ਕੱਲ ਹਸਪਤਾਲਾਂ ਵਿਚ ਮਰੀਜ਼ਾਂ ਦੇ ਇਲਾਜ ਦੇ ਨਾਮ ਤੇ ਲੋਕਾਂ ਦੀ ਲੁੱਟ ਕੀਤੀ ਜਾਂਦੀ ਹੈ। ਜਿੱਥੇ ਪ੍ਰਾਈਵੇਟ ਹਸਪਤਾਲਾਂ ਦੇ ਵਿੱਚ ਲੋਕਾਂ ਵੱਲੋਂ ਆਪਣੇ ਮਰੀਜ਼ ਦੀ ਜਿੰਦਗੀ ਨੂੰ ਸੁਰੱਖਿਅਤ ਕਰਨ ਵਾਸਤੇ ਭਾਰੀ ਕੀਮਤ ਅਦਾ ਕੀਤੀ ਜਾਦੀ ਹੈ, ਉਥੇ ਹੀ ਉਨ੍ਹਾਂ ਦੇ ਮਰੀਜ਼ ਨਾਲ ਵਰਤੀ ਜਾਂਦੀ ਅਣਗਹਿਲੀ ਦੇ ਚਲਦੇ ਹੋਏ ਹੀ ਦੁਖਦਾਈ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ। ਹੁਣ ਪੰਜਾਬ ਦੇ ਇੱਕ ਹਸਪਤਾਲ ਵਿੱਚ ਪਥਰੀ ਦਾ ਇਲਾਜ ਕਰਵਾਉਣ ਲਈ ਆਈ ਇਕ ਔਰਤ ਨਾਲ ਅਜਿਹਾ ਹਾਦਸਾ ਵਾਪਰਿਆ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਟਿਆਲਾ ਦੇ ਇੱਕ ਹਸਪਤਾਲ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਔਰਤ ਦੀ ਅਪ੍ਰੇਸ਼ਨ ਤੋਂ ਬਾਅਦ ਹੋਈ ਮੌਤ ਕਾਰਨ ਪਰਿਵਾਰ ਵੱਲੋਂ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਹਸਪਤਾਲ ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ 48 ਸਾਲਾਂ ਦੀ ਇੱਕ ਮਹਿਲਾ ਨੂੰ ਪੱਥਰੀ ਦਾ ਅਪਰੇਸ਼ਨ ਕਰਵਾਉਣ ਲਈ ਇਸ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਅਪਰੇਸ਼ਨ ਤੋਂ ਬਾਅਦ ਉਸਨੂੰ ਸਮੱਸਿਆ ਆਉਣ ਤੇ ਕਿਸੇ ਹੋਰ ਹਸਪਤਾਲ ਵਿੱਚ ਭੇਜ ਦਿੱਤਾ ਗਿਆ।

ਜਿੱਥੇ ਉਸ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਵਾਰਕ ਮੈਂਬਰਾਂ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਦੇ ਮਰੀਜ਼ ਨਾਲ ਹਸਪਤਾਲ ਵੱਲੋਂ ਅਣਗਹਿਲੀ ਵਰਤੀ ਗਈ ਹੈ ਜਿਸਦੇ ਚਲਦੇ ਹੋਏ ਇਹ ਸਭ ਕੁਝ ਹੋਇਆ ਹੈ, ਅਤੇ ਇਸ ਹਸਪਤਾਲ ਵਿੱਚ ਇਸ ਤੋਂ ਪਹਿਲਾਂ ਵੀ ਇਕ ਅਜਿਹਾ ਮਾਮਲਾ ਸਾਹਮਣੇ ਆ ਚੁੱਕਾ ਹੈ।

ਜਿੱਥੇ ਅਪਰੇਸ਼ਨ ਤੋਂ ਬਾਅਦ ਪੱਟੀਆਂ ਕਰਨ ਦੇ ਸਮੇਂ ਇਕ ਔਰਤ ਦੀ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਹਸਪਤਾਲ ਦੇ ਡਾਕਟਰਾਂ ਵੱਲੋਂ ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਔਰਤ ਦਾ ਅਪਰੇਸ਼ਨ ਸਫਲ ਹੋਇਆ ਸੀ, ਪਰ ਉਸਨੂੰ ਪਹਿਲਾਂ ਤੋਂ ਟੀ ਬੀ ਹੋਣ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਵੱਲੋਂ ਨਹੀਂ ਦਿੱਤੀ ਗਈ ਅਤੇ ਉਸ ਨੂੰ ਛਾਤੀ ਵਿੱਚ ਸਮੱਸਿਆ ਪੈਦਾ ਹੋਣ ਤੇ ਹੋਰ ਹਸਪਤਾਲ ਵਿਚ ਭੇਜ ਦਿੱਤਾ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ ਹੈ।