ਪੰਜਾਬ : ਹੁਣੇ ਹੁਣੇ ਤਿੰਨ ਮੰਜ਼ਿਲਾਂ ਸ਼ੋਅਰੂਮ ”ਚ ਲੱਗੀ ਭਿਆਨਕ ਅੱਗ

ਤਰਨ ਤਾਰਨ ਦੀ ਤਹਿਸੀਲ ਬਾਜ਼ਾਰ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਨੇੜੇ ਸਥਿਤ ਹੈਂਡਲੂਮ ਅਤੇ ਕੰਬਲਾਂ ਦੇ ਇੱਕ ਸ਼ੋਅਰੂਮ ਵਿੱਚ ਭਿਆਨਕ ਅੱਗ ਭੜਕ ਉੱਠੀ। ਤਿੰਨ ਮੰਜ਼ਿਲਾਂ ਵਾਲੇ ਇਸ ਸ਼ੋਅਰੂਮ ਵਿੱਚ ਲੱਗੀ ਅੱਗ ਇੰਨੀ ਵੱਡੀ ਸੀ ਕਿ ਲੱਖਾਂ ਰੁਪਏ ਦੇ ਨੁਕਸਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਪਰ ਕੁਝ ਹੀ ਸਮੇਂ ਬਾਅਦ ਉਸਦਾ ਪਾਣੀ ਖਤਮ ਹੋ ਗਿਆ ਅਤੇ ਅੱਗ ਕਾਬੂ ਵਿੱਚ ਨਹੀਂ ਆਈ। ਇਸ ਤੋਂ ਬਾਅਦ ਪੱਟੀ ਅਤੇ ਜੰਡਿਆਲਾ ਗੁਰੂ ਤੋਂ ਹੋਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਹਾਲਾਂਕਿ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ, ਪਰ ਸ਼ੋਅਰੂਮ ਵਿੱਚ ਪਿਆ ਵੱਡੀ ਮਾਤਰਾ ਵਿੱਚ ਸਾਮਾਨ ਸੜ ਕੇ ਰਾਖ ਹੋ ਗਿਆ। ਇਸ ਵੇਲੇ ਮੌਕੇ ‘ਤੇ ਬਚਾਅ ਕੰਮ ਜਾਰੀ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।