ਆਪ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਬਾਰੇ ਇਸ ਵੇਲੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਪੁਲਸ ਨੇ ਅੱਜ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਨੇੜੇ ਗ੍ਰਿਫ਼ਤਾਰ ਕਰ ਲਿਆ। ਯਾਦ ਰਹੇ ਕਿ ਹਰਮੀਤ ਸਿੰਘ ਪਠਾਣ ਪਟਿਆਲਾ ਦੇ ਸਨੌਰ ਹਲਕੇ ਤੋਂ ਵਿਧਾਇਕ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਗ੍ਰਿਫ਼ਤਾਰੀ ਹੜ੍ਹਾਂ ਸਬੰਧੀ ਕੋਈ ਖ਼ਾਸ ਪ੍ਰਬੰਧ ਨਾ ਕਰਨ ਵਾਲੇ ਬਿਆਨ ਅਤੇ ਇੱਕ ਪੁਰਾਣੇ ਰੇਪ ਮਾਮਲੇ ਨਾਲ ਜੁੜੀ ਹੋਈ ਹੈ।
