ਆਈ ਤਾਜਾ ਵੱਡੀ ਖਬਰ 

ਕਰੋਨਾ ਮਹਾਮਾਰੀ ਦੇ ਚੱਲਦੇ ਹੋਏ, ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਦੇ ਸਕੂਲਾਂ ਨੂੰ ਦੁਬਾਰਾ 19 ਅਕਤੂਬਰ ਤੋਂ ਖੋਲ੍ਹਿਆ ਗਿਆ ਸੀ । ਸਕੂਲ ਖੋਲ੍ਹਣ ਤੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ  ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ  ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਰਕਾਰ ਨੇ ਸਾਰਿਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਹਨ।

ਤਾਂ ਜੋ ਇਸ ਕਰੋਨਾ ਮਹਾਂਮਾਰੀ ਦੇ ਦੌਰ ਦੇ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਉਨ੍ਹਾਂ ਦੀ ਪੜ੍ਹਾਈ ਨੂੰ ਵੀ ਜਾਰੀ ਰੱਖਿਆ ਜਾਵੇ।ਪਰ ਹੁਣ ਫਿਰ ਪੰਜਾਬ ਦੇ ਵਿੱਚ ਉਹ ਹੀ ਗੱਲ ਹੋ ਰਹੀ ਹੈ। ਜਿਸ ਬਾਰੇ ਸਾਰੇ ਸੋਚ ਰਹੇ ਸਨ ,ਜਿਸ ਨੂੰ ਸੁਣ ਕੇ ਸਭ ਚਿੰਤਾ ਵਿਚ ਹਨ। ਜਿੱਥੇ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ, ਉਹ ਸਕੂਲ ਅਧਿਆਪਕ ਕਰੋਨਾ ਤੋਂ ਪੀੜਤ ਨਿਕਲ ਰਹੇ ਹਨ,ਜਿਸ ਕਾਰਨ ਸਕੂਲਾਂ ਨੂੰ ਫੋਰਨ ਬੰਦ ਕਰਨਾ ਪੈ ਰਿਹਾ ਹੈ।

ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਡਰ ਛਾ ਗਿਆ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਦੇ ਦੋ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆ ਗਈ ਹੈ,ਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਿਸ ਕਾਰਨ ਖੂਈ ਖੇੜਾ ਸੈਕੰਡਰੀ ਸਕੂਲ ਅਤੇ ਚੱਕ ਜਾਨੀਸਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਕਰੋਨਾ ਤੋਂ ਬਚਾਅ ਲਈ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਪਰ ਫਿਰ ਵੀ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ, ਇਹਨਾਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਸਕੂਲਾਂ ਨੂੰ ਦੁਬਾਰਾ ਖੋਲ੍ਹਣ ਬਾਰੇ ਫ਼ੈਸਲਾ ਬਾਅਦ ਵਿੱਚ ਕੀਤਾ ਜਾਵੇਗਾ। ਉਸ ਸਮੇਂ ਤੱਕ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾਵੇਗੀ। ਪਹਿਲਾਂ ਵੀ ਇਸ ਤਰ੍ਹਾਂ ਦੇ ਦੋ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੱਥੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕੱਲ ਵੀ ਇਸ ਤਰ੍ਹਾਂ ਦਾ ਇੱਕ ਕੇਸ ਲੁਧਿਆਣਾ ਜਿਲ੍ਹੇ ਵਿੱਚ ਸਮਰਾਲਾ ਦੇ ਸੀਨੀਅਰ ਸੈਕੰਡਰੀ  ਸਕੂਲ ਵਿੱਚ ਸਾਹਮਣੇ ਆਇਆ ਸੀ। ਜਿੱਥੇ ਇੱਕ ਅਧਿਆਪਕ ਦੇ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਜਿਸ ਕਾਰਨ ਸਕੂਲ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਸੀ। ਜਿਸ ਨੂੰ ਘਰ ਦੇ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਸੀ।


                                       
                            
                                                                   
                                    Previous Postਸਾਲ ਦੇ ਅੰਤ ਤੱਕ ਇੰਡੀਆ ਚ ਆ ਸਕਦਾ ਭਿਆਨਕ ਭੁਚਾਲ, ਚੰਡੀਗੜ੍ਹ ਚ ਪੈ ਸਕਦਾ ਅਸਰ-ਵਿਗਿਆਨੀਆਂ ਨੇ ਕੀਤਾ ਦਾਅਵਾ
                                                                
                                
                                                                    
                                    Next Postਪੰਜਾਬ ਚ ਇਥੇ ਕੋਰੋਨਾ ਤੋਂ ਰਾਹਤ ਦੇ ਬਾਅਦ ਹੁਣ ਪਈ ਇਹ ਨਵੀਂ ਬਿਪਤਾ
                                                                
                            
               
                            
                                                                            
                                                                                                                                            
                                    
                                    
                                    



