BREAKING NEWS
Search

ਪੰਜਾਬ: 2 ਨੌਜਵਾਨਾਂ ਨੂੰ ਦਰਿਆ ਚ ਨਹਾਉਣ ਗਿਆਂ ਨੂੰ ਏਦਾਂ ਮਿਲੀ ਮੌਤ – ਇਲਾਕੇ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਨੌਜਵਾਨਾਂ ਨਾਲ ਵਾਪਰਨ ਵਾਲੇ ਹਾਦਸਿਆ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਇਨ੍ਹਾਂ ਵੱਖ ਵੱਖ ਹਾਦਸਿਆ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਬਹੁਤ ਸਾਰੇ ਮਾਪਿਆਂ ਦੇ ਕਾਮੇ ਪੁੱਤ ਜਿੱਥੇ ਆਪਣੇ ਘਰ ਤੋਂ ਕੰਮ ਵਾਸਤੇ ਚਲੇ ਜਾਂਦੇ ਹਨ ਅਤੇ ਉਨ੍ਹਾਂ ਨਾਲ ਕਈ ਅਜਿਹੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ, ਜਿਸ ਬਾਰੇ ਪਰਿਵਾਰਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਉਥੇ ਹੀ ਕੰਮ ਤੇ ਗਏ ਬਹੁਤ ਸਾਰੇ ਨੌਜਵਾਨਾਂ ਨਾਲ ਵਾਪਰਨ ਵਾਲੇ ਹਾਦਸਿਆਂ ਦੀ ਖ਼ਬਰ ਸੁਣਦਿਆਂ ਹੀ ਉਨ੍ਹਾਂ ਘਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਸ਼ਾਮ ਨੂੰ ਜਿਥੇ ਮਾਪਿਆਂ ਵੱਲੋਂ ਆਪਣੇ ਪੁਤਰਾਂ ਦਾ ਇੰਤਜ਼ਾਰ ਕੀਤਾ ਜਾਂਦਾ ਹੈ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਦੁੱਖਦਾਈ ਖਬਰ ਪਹੁੰਚ ਜਾਂਦੀਆਂ ਹਨ। ਹੁਣ ਪੰਜਾਬ ਵਿੱਚ ਦੋ ਨੌਜਵਾਨਾਂ ਨੂੰ ਦਰਿਆ ਵਿੱਚ ਨਹਾਉਣ ਗਿਆਂ ਨੂੰ ਏਦਾਂ ਮੌਤ ਮਿਲੀ ਹੈ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਿੰਡ ਘੜਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਨਜ਼ਦੀਕ ਹੀ ਬਿਆਸ ਦਰਿਆ ਵਿੱਚ ਨਹਾਉਣ ਲੱਗੇ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।

ਦੱਸਿਆ ਗਿਆ ਹੈ ਕਿ ਜਿਥੇ ਪਿੰਡ ਧਗਾਣਾ ਦੇ ਦੋ ਨੌਜਵਾਨ ਜੇ ਸੀ ਬੀ ਮਸ਼ੀਨ ਤੇ ਲੇਬਰ ਦਾ ਕੰਮ ਕਰਦੇ ਸਨ ਅਤੇ ਇਸ ਕੰਮ ਦੇ ਤਹਿਤ ਦੋਨੋਂ ਨੌਜਵਾਨ ਸੁਰਜੀਤ ਸਿੰਘ ਪੁੱਤਰ ਮੱਘਰ ਸਿੰਘ ਦੇ ਨਾਲ ਕੰਮ ਤੇ ਗਏ ਹੋਏ ਸਨ। ਉਥੇ ਹੀ ਸ਼ਾਮ ਨੂੰ ਕੰਮ ਤੋਂ ਵਾਪਸ ਪਰਤਦੇ ਹੋਏ ਤਕਰੀਬਨ ਸਾਢੇ 6 ਵਜੇ ਦੇ ਦਰਮਿਆਨ ਨੌਜਵਾਨ ਪਿੰਡ ਘੜਕਾ ਨਜ਼ਦੀਕ ਬਿਆਸ ਦਰਿਆ ਵਿੱਚ ਨਹਾਉਣ ਲੱਗੇ ਤਾਂ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਨ੍ਹਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਘਟਨਾ ਸਥਾਨ ਤੇ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਥਾਣਾ ਚੋਹਲਾ ਸਾਹਿਬ ਦੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਦੋਵੇਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਉਥੇ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੀ ਪਹਿਚਾਣ ਪਿੰਡ ਧਗਾਣਾ ਦੇ ਹੀ ਹਰਮਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਸਾਜਨ ਸਿੰਘ ਪੁੱਤਰ ਬਿੱਟੂ ਵਜੋਂ ਹੋਈ ਹੈ। ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।