ਆਈ ਤਾਜ਼ਾ ਵੱਡੀ ਖਬਰ 

ਪੰਜਾਬ ‘ਚ ਹਰ ਰੋਜ਼ ਸੜਕੀ ਹਾਦਸੇ ਵਧਦੇ ਜਾ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ। ਇਸ ਸਮਾਜ ਵਿੱਚ ਰਹਿਣ ਵਾਲੇ ਕੁਝ ਕੁ ਲੋਕਾਂ ਦੀਆਂ ਵਾਹਨ ਚਲਾਉਣ ਵੇਲੇ ਲਾਪਰਵਾਹੀਆਂ ਕੁਝ ਇਸ ਕਦਰ ਹਾਵੀ ਹੋ ਜਾਂਦੀਆਂ ਹਨ ਜਿਸ ਕਾਰਨ ਕਈ ਲੋਕਾਂ ਦੀ ਜਾਨ ਤੱਕ ਚਲੀ ਜਾਂਦੀ ਹੈ । ਇੱਥੋਂ ਤੱਕ ਕਿ ਗਲਤੀ ਕਾਰਨ ਵਾਪਰੇ ਸੜਕੀ ਹਾਦਸਿਆਂ ਦੌਰਾਨ ਕਈ ਤਰ੍ਹਾਂ ਦਾ ਮਾਲੀ ਨੁਕਸਾਨ ਵੀ ਹੁੰਦਾ ਹੈ । ਹਰ ਰੋਜ਼ ਇਹਨਾਂ ਸੜਕੀ ਹਾਦਸਿਆਂ ਵਿਚ ਕਈ ਪਰਵਾਰਾਂ ਦੇ ਜੀਅ ਆਪਣੀਆਂ ਜਾਨਾਂ ਗੁਆਉਂਦੇ ਹਨ , ਤਾਜ਼ਾ ਮਾਮਲਾ ਪੰਜਾਬ ਦੇ ਮਾਛੀ ਵਾੜਾ ਸਾਹਿਬ ਤੋਂ ਸਾਹਮਣੇ ਆਇਆ, ਜਿੱਥੇ ਇਕ ਦਰਦਨਾਕ ਹਾਦਸੇ ਦੌਰਾਨ 2 ਦੋਸਤਾਂ ਦੀ ਜਾਨ ਚਲੀ ਗਈ ।

ਇਸ ਭਿਆਨਕ ਸੜਕ ਹਾਦਸੇ ਵਿਚ ਦੋ ਪਰਿਵਾਰਾਂ ਦੇ ਵਿੱਚ ਮਾਤਮ ਦਾ ਮਾਹੌਲ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬੀਤੀ ਰਾਤ ਮਾਛੀਵਾੜਾ ਸਾਹਿਬ ਦੇ ਪੇਂਡੂ ਇਲਾਕੇ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਦੋ ਦੋਸਤ ਧਰਮਪਰੀਤ ਸਿੰਘ ਅਤੇ ਜੋਗਿੰਦਰ ਕੁਮਾਰ ਦੀ ਮੌਤ ਹੋ ਗਈ । ਇਸ ਦਰਦਨਾਕ ਘਟਨਾ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਪੁਲਸ ਨੂੰ ਦਰਜ ਕਰਵਾਏ ਗਏ ਬਿਆਨਾਂ ਵਿਚ ਧਰਮਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਦੋਸਤ ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ ਤੇ ਭੁਪਿੰਦਰ ਸਿੰਘ ਨਾਲ ਦੋ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਵੱਲ ਜਾ ਰਿਹਾ ਸੀ ਕਿ ਉਸੇ ਦੌਰਾਨ ਇਕ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਜੋਰਦਾਰ ਟੱਕਰ ਮਾਰੀ ।

ਜਿਸ ਕਾਰਨ ਦੋਵੇ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ । ਜਦ ਕਿ ਇਸ ਘਟਨਾ ਦੌਰਾਨ ਇਨ੍ਹਾਂ ਦੋਵੇਂ ਨੌਜਵਾਨਾਂ ਸਮੇਤ ਉਹਨਾਂ ਦੇ ਜੋ ਬਾਕੀ ਦੇ ਦੋਸਤ ਸੀ ਉਹ ਵੀ ਜ਼ਖਮੀ ਹੋ ਗਏ ਜਿਨਾ ਨੂੰ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ । ਫਿਲਹਾਲ ਦੋਵੇਂ ਨੌਜਵਾਨਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ।

ਉਥੇ ਹੀ ਹੁਣ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਤਫਤੀਸ਼ ਕੀਤੀ ਜਾ ਰਹੀ ਹੈ। ਪਰ ਇਸ ਦੁੱਖਦਾਈ ਖਬਰ ਨੇ ਸਾਰਿਆਂ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ , ਜਦ ਕਿ ਦੋਵੇਂ ਮ੍ਰਿਤਕ ਨੌਜਵਾਨਾਂ ਦੇ ਘਰ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ।


                                       
                            
                                                                   
                                    Previous Postਪੰਜਾਬ: ਲਾੜੇ ਦੇ ਪਰਿਵਾਰ ਨੂੰ ਬਰਾਤ ਦੀ ਖਾਤਿਰਦਾਰੀ ਨਾ ਆਈ ਪਸੰਦ- ਬਿਨਾ ਦੁਲਹਨ ਬੇਰੰਗ ਮੁੜੀ ਬਰਾਤ
                                                                
                                
                                                                    
                                    Next Postਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਤਾਜਾ ਖਬਰ, ਹੁਣ ਇਹ ਕਰਨਾ ਨਹੀਂ ਹੋਵੇਗਾ ਲਾਜ਼ਮੀ
                                                                
                            
               
                            
                                                                            
                                                                                                                                            
                                    
                                    
                                    



