ਆਈ ਤਾਜ਼ਾ ਵੱਡੀ ਖਬਰ 

ਹੁਣ ਪੰਜਾਬ ਵਿੱਚ 22 ਸਾਲਾਂ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਭਿਆਨਕ ਹਾਦਸੇ ਚ ਮੌਤ, ਦਸੰਬਰ ਚ ਸਜਣਾ ਸੀ ਸਿਹਰਾ, ਹਰ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਿੱਖੀ ਤੋਂ ਸਾਹਮਣੇ ਆਇਆ ਹੈ। ਜਿੱਥੇ ਸਥਾਨਕ ਸੁਨਾਮ ਰੋਡ ’ਤੇ ਵਾਪਰੇ ਇਕ ਹਾਦਸੇ ਵਿਚ ਸ਼ਿਕਾਰ ਹੋਣ ਵਾਲੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਿਸ ਦੀ ਪਹਿਚਾਣ ਭੀਖੀ ਦੇ ਅਧੀਨ ਆਉਂਦੇ ਪਿੰਡ ਹਮੀਰਗੜ੍ਹ ਢੈਪਈ ਦੇ 22 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਜੋਂ ਦੱਸੀ ਗਈ ਹੈ।’

ਇਹ ਨੌਜਵਾਨ ਜਿੱਥੇ ਹੀਰੋ ਹਾਂਡਾ ਮੋਟਰਸਾਈਕਲ ਤੇ ਆਪਣੇ ਮਿੱਤਰ ਗੁਰਪ੍ਰੀਤ ਸਿੰਘ ਪੁੱਤਰ ਬੰਤ ਸਿੰਘ ਨਾਲ ਆਪਣੇ ਪਿੰਡ ਨੂੰ ਵਾਪਸ ਪਰਤ ਰਿਹਾ ਸੀ। ਜਦੋਂ ਇਹ ਦੋਨੋਂ ਹੀ ਨੌਜਵਾਨ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਸਟ ਬੇਬੇ ਕੋਲ ਪਹੁੰਚੇ ਤਾਂ ਇਨ੍ਹਾਂ ਨੌਜਵਾਨਾਂ ਦੇ ਮੋਟਰਸਾਈਕਲ ਨੂੰ ਇੱਕ ਕਾਰ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ।

ਇਸ ਹਾਦਸੇ ਵਿਚ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੂੰ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ ਗਿਆ। ਗੁਰਪ੍ਰੀਤ ਸਿੰਘ ਦਾ ਜਿੱਥੇ ਦਸੰਬਰ ਵਿੱਚ ਵਿਆਹ ਹੋਣ ਜਾ ਰਿਹਾ ਸੀ ਉਥੇ ਹੀ ਪਰਿਵਾਰ ਵਿੱਚ ਖੁਸ਼ੀ ਦਾ ਮਹੌਲ ਸੀ। ਪਰ ਮਾਪਿਆਂ ਦੇ ਇਕਲੋਤੇ ਪੁਤਰ ਨਾਲ ਵਾਪਰੀ ਇਸ ਘਟਨਾ ਨੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੱਤਾ ਹੈ।

ਇਹ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦਸੰਬਰ ਵਿਚ ਇਸ ਨੌਜਵਾਨ ਦਾ ਵਿਆਹ ਹੋਣਾ ਸੀ। ਇਸ ਦੌਰਾਨ ਦੋਵੇਂ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਭੀਖੀ ਲਿਆਂਦਾ ਗਿਆ ਜਿੱਥੇ ਗੁਰਪ੍ਰੀਤ ਸਿੰਘ ਵਾਸੀ ਹਮੀਰਗੜ੍ਹ ਢੈਪਈ ਦੀ ਮੌਤ ਹੋ ਗਈ ਅਤੇ ਦੂਸਰੇ ਨੌਜਵਾਨ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Home  ਤਾਜਾ ਖ਼ਬਰਾਂ  ਪੰਜਾਬ: 22 ਸਾਲਾਂ ਮਾਪਿਆਂ ਦੇ ਇਕਲੋਤੇ ਪੁੱਤ ਦੀ ਹੋਈ ਭਿਆਨਕ ਹਾਦਸੇ ਚ ਮੌਤ, ਦਸੰਬਰ ਚ ਸਜਣਾ ਸੀ ਸਿਹਰਾ
                                                      
                                       
                            
                                                                   
                                    Previous PostPM ਮੋਦੀ ਨੇ ਕਰਤਾ ਵੱਡਾ ਐਲਾਨ, ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਿਆ ਜਾਵੇਗਾ
                                                                
                                
                                                                    
                                    Next Postਪੰਜਾਬ: 2 ਨੌਜਵਾਨ ਵਿਦਿਆਰਥੀਆਂ ਦੀ ਹੋਈ ਦਰਦਨਾਕ ਹਾਦਸੇ ਚ ਮੌਤ, ਇਲਾਕੇ ਚ ਸੋਗ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    



