BREAKING NEWS
Search

ਪੰਜਾਬ: 23 ਸਾਲਾਂ ਨੌਜਵਾਨ ਮੁੰਡੇ ਦੀ ਅਚਾਨਕ ਕਰੰਟ ਲੱਗਣ ਕਾਰਨ ਹੋਈ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ

ਹਾਦਸਾ ਕਿਸੇ ਵੀ ਸਮੇਂ ਕਿਸੇ ਵੀ ਵਿਅਕਤੀ ਨਾਲ ਵਾਪਰ ਸਕਦਾ ਹੈ । ਹਾਦਸੇ ਵੱਖ ਵੱਖ ਰੂਪ ਵਿੱਚ ਵਾਪਰਦੇ ਹਨ, ਪਰ ਕਈ ਵਾਰ ਕੁਝ ਹਾਦਸੇ ਅਜਿਹੇ ਹੁੰਦੇ ਹਨ ਜਿਸ ਦੇ ਚੱਲਦੇ ਕਿਸੇ ਦੀ ਜਾਨ ਤੱਕ ਚਲੀ ਜਾਂਦੀ ਹੈ ਅਤੇ ਅਜਿਹਾ ਹੀ ਇੱਕ ਮਾਮਲਾ ਪੰਜਾਬ ਤੋਂ ਸਾਹਮਣੇ ਆਇਆ। ਜਿੱਥੇ ਕਰੰਟ ਲੱਗਣ ਕਾਰਨ ਇਕ ਤੇਈ ਸਾਲਾ ਨੌਜਵਾਨ ਦੀ ਮੌਤ ਹੋ ਗਈ । ਜਿਸ ਦੇ ਚੱਲਦੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਮਾਮਲਾ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਪਿੰਡ ਅੱਤੋਵਾਲ ਤੋਂ ਸਾਹਮਣੇ ਆਇਆ ਜਿਥੇ ਇਕ ਤੇਈ ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ ।

ਮ੍ਰਿਤਕ ਨੌਜਵਾਨ ਪਾਵਰਕਾਮ ਮਹਿਕਮੇ ਵਿੱਚ ਬਤੌਰ ਕੰਪਲੈਕਸ ਹੈਂਡਲਿੰਗ ਬੁਆਏ ਦੇ ਤੌਰ ਤੇ ਕੰਮ ਕਰਦਾ ਸੀ । ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਪੁਲੀਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਮ੍ਰਿਤਕ ਤਨਵੀਰ ਸਿੰਘ ਦੀ ਮਾਤਾ ਨੇ ਦਰਜ ਕਰਵਾਏ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦੇ ਪੁੱਤਰ ਨੂੰ ਬੀਤੇ ਦਿਨ ਸਵੇਰੇ ਬਿਜਲੀ ਖ਼ਰਾਬ ਖੂਨ ਦੀ ਸ਼ਿਕਾਇਤ ਮਿਲੀ ਸੀ । ਜਿਸ ਨੂੰ ਠੀਕ ਕਰਨ ਲਈ ਉਹ ਜਿਵੇਂ ਹੀ ਘਰੋਂ ਗਿਆ ਤੇ ਸਰਕਾਰੀ ਹਾਈ ਸਕੂਲ ਨੇੜੇ ਲੱਗੇ ਟਰਾਂਸਫਾਰਮਰ ਤੋਂ ਬਿਜਲੀ ਸਪਲਾਈ ਠੀਕ ਕਰਦਿਆਂ ਉਸ ਨੂੰ ਕਰੰਟ ਲੱਗ ਗਿਆ ।

ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ । ਆਲੇ ਦੁਆਲੇ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ । ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਉੱਥੇ ਹੀ ਚੜ੍ਹਦੀ ਜਵਾਨੀ ਵਿਚ ਜਹਾਨੋਂ ਤੁਰ ਗਏ ਪੁੱਤਰ ਦੀ ਲਾਸ਼ ਵੇਖ ਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਉਥੇ ਹੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਦੇ ਪਰਿਵਾਰ ਲਈ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਪਰ ਇਸ ਦਰਦਨਾਕ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ ।