ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਪਹਿਲਾਂ ਫਰਵਰੀ ਦੇ ਦੌਰਾਨ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਰਾਜਨੀਤਕ ਖੇਤਰ ਵਿਚ ਆਪਣੀ ਕਿਸਮਤ ਅਜ਼ਮਾਈ ਗਈ ਸੀ। ਜਿੱਥੇ ਕਈ ਸਖਸ਼ੀਅਤਾਂ ਹੋਈਆਂ ਇਨ੍ਹਾਂ ਚੋਣਾਂ ਦੇ ਵਿਚ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਹੋਈਆ ਹਨ ਅਤੇ ਬਹੁਤ ਸਾਰਿਆਂ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਸੀ। ਉਥੇ ਹੀ ਇਹਨਾਂ ਵਿਧਾਨਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਰਿਕਾਰਡ ਤੋੜ ਜਿੱਤ ਹਾਸਿਲ ਕੀਤੀ ਗਈ ਸੀ ਉਥੇ ਹੀ ਰਾਜਨੀਤੀ ਦੇ ਵੱਡੇ-ਵੱਡੇ ਥੰਮ ਵੀ ਡਿਗਦੇ ਹੋਏ ਦਿਖਾਈ ਦਿੱਤੇ ਸਨ।

ਮੁੱਖ ਮੰਤਰੀ ਉਪ ਮੁੱਖ ਮੰਤਰੀ ਭਗਵੰਤ ਸਿੰਘ ਦੀ ਸੰਗਰੂਰ ਤੋਂ ਐਮ ਪੀ ਦੀ ਸੀਟ ਉਹਨਾਂ ਦੇ ਮੁੱਖ ਮੰਤਰੀ ਬਣਦੇ ਹੀ ਖਾਲੀ ਹੋ ਗਈ ਸੀ ਜਿਸ ਉਪਰ ਮੁੜ ਤੋਂ ਹੁਣ ਸੰਗਰੂਰ ਜਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਜਿਥੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਬਾਕੀ ਪਾਰਟੀਆਂ ਵੱਲੋਂ ਵੀ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਰਿਹਾ। ਹੁਣ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੱਲੋਂ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੱਲ ਕੁਝ ਸਿੱਖ ਜਥੇਬੰਦੀਆਂ ਵੱਲੋਂ ਆਪਸੀ ਸਰਬਸੰਮਤੀ ਦੇ ਨਾਲ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਸੰਗਰੂਰ ਜ਼ਿਮਨੀ ਚੋਣ ਲੜਨ ਲਈ ਮੈਦਾਨ ਵਿੱਚ ਉਤਾਰੇ ਜਾਣ ਦਾ ਫੈਸਲਾ ਕੀਤਾ ਗਿਆ ਸੀ। ਜਿਥੇ ਉਨ੍ਹਾਂ ਸਭ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਕਮਲਦੀਪ ਕੌਰ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

ਉਥੇ ਹੀ ਉਸ ਵੱਲੋਂ ਆਖਿਆ ਗਿਆ ਸੀ ਕਿ ਕੱਲ ਉਹ ਆਪਣੇ ਭਰਾ ਰਾਜੋਆਣਾ ਨਾਲ ਮੁਲਾਕਾਤ ਕਰਕੇ ਹੀ ਆਪਣਾ ਫੈਸਲਾ ਸਭ ਨੂੰ ਦੱਸਣਗੇ। ਅੱਜ ਇੱਥੇ ਉਨ੍ਹਾਂ ਵੱਲੋਂ ਆਪਣੇ ਭਰਾ ਦੇ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸੰਗਰੂਰ ਤੋਂ ਜ਼ਿਮਨੀ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਹ ਇਹ ਚੋਣ ਲੜਨ ਵਿਚ ਅਸਮਰਥ ਹਨ, ਇਸ ਲਈ ਚੋਣ ਨਹੀਂ ਲੜ ਸਕਦੇ ,ਪਰ ਸਾਰਿਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ।


                                       
                            
                                                                   
                                    Previous Postਆਮ ਆਦਮੀ ਪਾਰਟੀ ਨੇ ਸੰਗਰੂਰ ਜਿਮਨੀ ਚੋਣਾਂ ਚ ਇਸ ਉਮੀਦਵਾਰ ਦੇ ਨਾਮ ਤੇ ਲਾਈ ਮੋਹਰ , ਤਾਜਾ ਵੱਡੀ ਖਬਰ
                                                                
                                
                                                                    
                                    Next Postਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਨੇ ਦਿਤੀ Z ਸਕਿਓਰਿਟੀ, ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



