ਬੁੱਧਵਾਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ

ਪੰਜਾਬ ਸਰਕਾਰ ਵੱਲੋਂ ਜਾਰੀ 2026 ਦੇ ਅਧਿਕਾਰਤ ਛੁੱਟੀਆਂ ਦੇ ਕੈਲੰਡਰ ਅਨੁਸਾਰ 26 ਅਗਸਤ, ਬੁੱਧਵਾਰ ਨੂੰ ਪਵਿੱਤਰ ਈਦ-ਏ-ਮਿਲਾਦ (ਮਿਲਾਦ-ਉੱਨ-ਨਬੀ) ਦੇ ਮੌਕੇ ’ਤੇ ਸਰਕਾਰੀ ਛੁੱਟੀ ਰਹੇਗੀ।

ਇਹ ਛੁੱਟੀ ਰਾਖਵੀਂ ਛੁੱਟੀ ਦੀ ਸ਼੍ਰੇਣੀ ਵਿੱਚ ਆਉਂਦੀ ਹੈ, ਜਿਸ ਦਾ ਲਾਭ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ। ਉੱਥੇ ਹੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਬਾਰੇ ਸਥਿਤੀ ਵੱਖਰੀ ਹੋ ਸਕਦੀ ਹੈ। ਜਦੋਂ ਤੱਕ ਪ੍ਰਸ਼ਾਸਨ ਜਾਂ ਸਿੱਖਿਆ ਵਿਭਾਗ ਵੱਲੋਂ ਕੋਈ ਵੱਖਰਾ ਅਧਿਕਾਰਤ ਐਲਾਨ ਨਹੀਂ ਕੀਤਾ ਜਾਂਦਾ, ਵਿਦਿਅਕ ਅਦਾਰੇ ਆਮ ਵਾਂਗ ਖੁੱਲ੍ਹੇ ਰਹਿਣਗੇ।