BREAKING NEWS
Search

ਬੱਚਿਆਂ ਦੀਆਂ ਆਨਲਾਈਨ ਕਲਾਸਾਂ ਬੰਦ ਕਰਨ ਬਾਰੇ ਇਥੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੀ ਦਹਿਸ਼ਤ ਕਾਰਨ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਸਾਰੀਆ ਸੂਬਾ ਸਰਕਾਰਾਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਕਰਨ ਦੇ ਅਧਿਕਾਰ ਕੇਂਦਰ ਸਰਕਾਰ ਵੱਲੋਂ ਦਿੱਤੇ ਗਏ ਸਨ। ਉਥੇ ਹੀ ਸੂਬਾ ਸਰਕਾਰ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ ਵਿਦਿਅਕ ਅਦਾਰਿਆਂ ਨੂੰ ਲੰਮੇ ਸਮੇਂ ਤਕ ਬੰਦ ਰਖਿਆ ਗਿਆ ਉਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ , ਬੱਚਿਆਂ ਦੀ ਪੜਾਈ ਆਨਲਾਈਨ ਸਾਰੀ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਸਨ। ਫਿਰ ਬੱਚਿਆਂ ਵੱਲੋਂ ਘਰ ਵਿੱਚ ਹੀ ਆਨਲਾਈਨ ਪੜ੍ਹਾਈ ਕੀਤੀ ਜਾਂਦੀ ਰਹੀ ਉਥੇ ਹੀ ਵਧੇਰੇ ਕਰਕੇ ਬੱਚਿਆਂ ਦਾ ਕਾਫੀ ਸਮਾਂ ਫੋਨ ਉਪਰ ਗੁਜਾਰਿਆ ਜਾ ਰਿਹਾ ਹੈ ਜਿਸ ਕਾਰਨ ਬੱਚਿਆਂ ਦਾ ਧਿਆਨ ਪੜ੍ਹਾਈ ਪ੍ਰਤੀ ਘੱਟ ਗਿਆ ਹੈ।

ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਬਹੁਤ ਸਾਰੇ ਸੂਬਿਆਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਹੈ। ਹੁਣ ਬੱਚਿਆ ਦੀ ਆਨ ਲਾਈਨ ਕਲਾਸਾਂ ਬੰਦ ਕਰਨ ਬਾਰੇ ਇੱਥੇ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਵਿਚ 14 ਫਰਵਰੀ ਤੋਂ ਸੂਬਾ ਸਰਕਾਰ ਵੱਲੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਮੁੜ ਤੋਂ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੇ ਅਨੁਸਾਰ ਹੁਣ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਅਕ ਅਦਾਰੇ ਖੋਲ੍ਹੇ ਜਾ ਰਹੇ ਹਨ।

ਇਸ ਤੋਂ ਪਹਿਲਾਂ ਸਰਕਾਰ ਵੱਲੋਂ ਪਿਛਲੇ ਹਫਤੇ ਹੀ ਨੌਵੀਂ ਕਲਾਸ ਤੋਂ ਲੈ ਕੇ ਵੱਡੀਆਂ ਕਲਾਸਾਂ ਤੱਕ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਵਿਚ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਹੁਣ ਸਾਰੇ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਖਤਮ ਕਰ ਦਿੱਤੀਆਂ ਗਈਆਂ ਹਨ।

ਉਥੇ ਹੀ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਸਖਤ ਦਿਸ਼ਾ-ਨਿਰਦੇਸ਼ ਵਿੱਦਿਅਕ ਅਦਾਰਿਆਂ ਵਿੱਚ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਗ੍ਰਹਿ ਅਵਿਨਾਸ਼ ਕੁਮਾਰ ਅਵਸਥੀ ਨੇ ਦੱਸਿਆ ਹੈ ਕਿ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ।