ਭਲਕੇ ਛੁੱਟੀ ਦਾ ਐਲਾਨ!

ਚੰਡੀਗੜ੍ਹ ਵਿੱਚ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਫ਼ੈਸਲਾ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਕੀਤਾ ਗਿਆ। ਇਸ ਕਰਕੇ, ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਆਜ਼ਾਦੀ ਦਿਹਾੜੇ ਮੌਕੇ ਚਲਾਏ ਗਏ ਸਮਾਗਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਸੀ। ਇਸ ਦੌਰਾਨ, ਗਵਰਨਰ ਕਟਾਰੀਆ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਹਾਜ਼ਰੀ ਭਰੀ ਅਤੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ। ਗਵਰਨਰ ਨੇ ਕਿਹਾ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।