BREAKING NEWS
Search

ਮਸ਼ਹੂਰ ਅਦਾਕਾਰਾ ਸਪਨਾ ਚੋਧਰੀ ਬਾਰੇ ਆਈ ਕਿਸਾਨ ਸੰਘਰਸ਼ ਨੂੰ ਲੈ ਕੇ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਜਿਸ ਸਮੇਂ ਤੋਂ ਇਹ ਖੇਤੀ ਅੰਦੋਲਨ ਸ਼ੁਰੂ ਹੋਇਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਤੇ ਦਿੱਲੀ ਵਿਚ ਵੀ ਇਸ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਜਿੱਥੇ ਪੰਜਾਬੀ ਗਾਇਕ ਅਤੇ ਕਲਾਕਾਰ ਆਪਣੀਆਂ ਫ਼ਿਲਮਾਂ ਅਤੇ ਗੀਤਾਂ ਲਈ ਚਰਚਾ ਵਿੱਚ ਰਹਿੰਦੇ ਸਨ ਉਥੇ ਹੀ ਕਿਸਾਨੀ ਸੰਘਰਸ਼ ਵਿਚ ਪਾਏ ਜਾ ਰਹੇ ਯੋਗਦਾਨ ਕਾਰਨ ਉਨ੍ਹਾਂ ਦੀਆਂ ਤਰੀਫਾਂ ਹੋ ਰਹੀਆਂ ਹਨ।

ਹੁਣ ਸਭ ਸੂਬਿਆਂ ਦੇ ਕਲਾਕਰ ਅਤੇ ਗਾਇਕ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾ ਰਹੇ ਹਨ। ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਇਹ ਸੰਘਰਸ਼ ਦਿਨ-ਬਦਿਨ ਹੋਰ ਤੇਜ਼ ਹੁੰਦਾ ਜਾ ਰਿਹਾ ਹੈ। ਹੁਣ ਮਸ਼ਹੂਰ ਅਦਾਕਾਰ ਸਪਨਾ ਚੋਧਰੀ ਬਾਰੇ ਵੀ ਕਿਸਾਨੀ ਸੰਘਰਸ਼ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹਰਿਆਣਾ ਦੀ ਮਸ਼ਹੂਰ ਅਦਾਕਾਰਾ ਅਤੇ ਡਾਂਸਰ ਸਪਨਾ ਚੌਧਰੀ ਅਤੇ ਉਨ੍ਹਾਂ ਦੇ ਪਤੀ ਵੀਰ ਸਾਹੂ ਵੱਲੋਂ ਵੀ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।

ਇਸ ਕਿਸਾਨੀ ਸੰਘਰਸ਼ ਨੂੰ ਬਾਲੀਵੁੱਡ ਦੇ ਮਸ਼ਹੂਰ ਚਿਹਰਿਆਂ ਤੋਂ ਇਲਾਵਾ ਪੰਜਾਬੀ ਫ਼ਿਲਮ ਅਤੇ ਸੰਗੀਤ ਇੰਡਸਟਰੀ ਦੇ ਵੱਡੇ ਨਾਮਾਂ ਦਾ ਸਾਥ ਮਿਲਿਆ ਹੈ। ਜਿੱਥੇ ਹਰਿਆਣਾ ਦੀ ਸਪਨਾ ਚੌਧਰੀ ਵੱਲੋਂ ਪਹਿਲਾਂ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ ਸੀ। ਉੱਥੇ ਹੀ ਹੁਣ ਉਨ੍ਹਾਂ ਦੇ ਪਤੀ ਵੱਲੋਂ ਵੀ ਫੇਸਬੁੱਕ ਉੱਪਰ ਇੱਕ ਪੋਸਟ ਜਾਰੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ 26 ਜਨਵਰੀ ਦੇ ਦਿਨ ਦਿੱਲੀ ਕੂਚ ਕਰਨ ਦੀ ਅਪੀਲ ਕੀਤੀ ਹੈ। ਤਾਂ ਜੋ ਸਭ ਦੇ ਸਹਿਯੋਗ ਨਾਲ ਇਹਨਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।

ਉਨ੍ਹਾਂ ਆਪਣੇ ਪੋਸਟ ਵਿੱਚ ਲਿਖਿਆ ਹੈ ਕਿ ਹੁਣ ਉਹ ਘੜੀ ਆ ਗਈ ਹੈ। ਜਦੋਂ ਘਰ ਵਿਚੋਂ ਨਿਕਲ ਕੇ ਆਪਣੇ ਕਿਸਾਨ ਭਰਾਵਾਂ ਨਾਲ ਮੈਦਾਨ ਵਿੱਚ ਡਟਣ ਦਾ ਸਭ ਤੋਂ ਜ਼ਰੂਰੀ ਮੌਕਾ ਆ ਗਿਆ ਹੈ। ਉਨ੍ਹਾਂ ਸੱਭ ਲੋਕਾਂ ਨੂੰ ਆਖਿਆ ਕਿ ਤੁਸੀਂ ਵੱਖਰੇ ਵੱਖਰੇ ਤਰੀਕਿਆਂ ਨਾਲ ਇਸ ਕਾਰਨ ਕਿਸਾਨ ਅੰਦੋਲਨ ਵਿਚ ਹਿੱਸਾ ਪਾਇਆ ਹੈ। ਪਰ ਹੁਣ ਸਾਡੀ ਸਭ ਦੀ 26 ਜਨਵਰੀ ਲਈ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਸਭ ਦਿੱਲੀ ਕੂਚ ਕਰਨ ਲਈ ਸ਼ਾਂਤਮਈ ਢੰਗ ਨਾਲ ਆਪਣੇ ਘਰ ਤੋਂ ਬਾਹਰ ਆਈਏ ।