ਆਈ ਤਾਜ਼ਾ ਵੱਡੀ ਖਬਰ 

ਟੀਵੀ ਜਗਤ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਅਜਿਹੀਆਂ ਹਸਤੀਆਂ ਵੱਲੋਂ ਜਿਥੇ ਸਖ਼ਤ ਮਿਹਨਤ ਕਰਕੇ ਇਸ ਮੁਕਾਮ ਤੱਕ ਪਹੁੰਚ ਕੀਤੀ ਗਈ ਹੈ ਜੋ ਕਿ ਹੋਰ ਵੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਣਾ ਸਰੋਤ ਬਣਦੀਆਂ ਹਨ। ਉਥੇ ਹੀ ਅਜਿਹੇ ਲੋਕਾਂ ਵੱਲੋਂ ਜਿੱਥੇ ਆਪਣਾ ਇੱਕ ਵੱਖਰਾ ਸਥਾਨ ਟੀਵੀ ਅਤੇ ਫ਼ਿਲਮ ਖੇਤਰ ਵਿਚ ਬਣਾਇਆ ਜਾਂਦਾ ਹੈ। ਉਥੇ ਹੀ ਕੁਝ ਅਜਿਹੇ ਕਲਾਕਾਰ ਵੀ ਹਨ ਜਿਨ੍ਹਾਂ ਵੱਲੋਂ ਆਪਣੀ ਅਦਾਕਾਰੀ ਦੇ ਜ਼ਰੀਏ ਲੋਕਾਂ ਨੂੰ ਖੁਸ਼ ਕੀਤਾ ਜਾਂਦਾ ਹੈ।

ਪਰ ਅਜਿਹੀਆਂ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਲੋਕਾਂ ਨੂੰ ਭਾਵੁਕ ਕਰ ਦਿੰਦੀਆਂ ਹਨ। ਬੀਤੇ ਕਲ ਫਿਲਮੀ ਅਦਾਕਾਰ ਅਮਿਤਾਭ ਬੱਚਨ ਦੇ ਵੀ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ। ਹੁਣ ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਬਾਰੇ 15 ਦਿਨਾਂ ਬਾਅਦ ਹਸਪਤਾਲ ਚੋਂ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 15 ਦਿਨਾਂ ਤੋਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਅੱਜ ਸਵੇਰੇ ਹੋਸ਼ ਆ ਗਿਆ ਹੈ।

ਜਿੱਥੇ ਅੱਜ ਸਵੇਰੇ ਉਨ੍ਹਾਂ ਨੂੰ 8:10 ਮਿੰਟ ਤੇ ਹੋਸ਼ ਆਇਆ ਉਸ ਤੋਂ ਬਾਅਦ ਡਾਕਟਰਾਂ ਦੀ ਸਾਰੀ ਟੀਮ ਵੱਲੋਂ ਉਨ੍ਹਾਂ ਦਾ ਨੌਂ ਵਜੇ ਪੂਰਾ ਚੈਕਅੱਪ ਕੀਤਾ ਗਿਆ ਹੈ। ਪਿਛਲੇ 15 ਦਿਨਾਂ ਤੋਂ ਜਿੱਥੇ ਉਨ੍ਹਾਂ ਨੂੰ ਲਗਾਤਾਰ ਵੈਟੀਲੇਟਰ ਉਪਰ ਰੱਖਿਆ ਗਿਆ ਹੈ। ਅਜੇ ਵੀ ਉਹ ਵੈਂਟੀਲੇਟਰ ਦੇ ਸਹਾਰੇ ਹੀ ਜ਼ੇਰੇ ਇਲਾਜ ਹਨ। ਦੱਸ ਦਈਏ ਕਿ ਉਨ੍ਹਾਂ ਦਾ ਇਲਾਜ ਜਿੱਥੇ ਡਾਕਟਰਾਂ ਵੱਲੋਂ ਨਿਊਰੋਫਿਜ਼ੀਓਥਰੈਪੀ ਦੇ ਨਾਲ ਕੀਤਾ ਜਾ ਰਿਹਾ ਹੈ। ਜਿੱਥੇ ਡਾਕਟਰਾਂ ਵੱਲੋਂ ਦੱਸੇ ਗਏ ਅਨੁਸਾਰ ਰਾਜੂ ਦੇ ਦਿਮਾਗ ਦੀਆਂ ਤਿੰਨ ਨਾੜਾ ਵਿਚੋ ਇਕ ਨਾੜ ਅਜੇ ਵੀ ਬੰਦ ਹੈ।

ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। 10 ਅਗਸਤ ਨੂੰ ਮਸ਼ਹੂਰ ਕਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ ਉਸ ਸਮੇਂ ਦਿਲ ਦਾ ਦੌਰਾ ਪੈ ਗਿਆ ਸੀ ਜਦੋਂ ਉਹ ਦਿੱਲੀ ਦੇ ਵਿਚ ਵਰਕ ਆਊਟ ਕਰ ਰਹੇ ਸਨ। ਜਿਸ ਤੋਂ ਬਾਅਦ ਗੰਭੀਰ ਹਾਲਾਤ ਦੇ ਵਿੱਚ ਉਨ੍ਹਾਂ ਨੂੰ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਪਿਛਲੇ 15 ਦਿਨਾਂ ਤੋਂ ਉਹ ਆਪਣੀ ਜ਼ਿੰਦਗੀ ਲਈ ਸੰਘਰਸ਼ ਕਰ ਰਹੇ ਹਨ ਤੇ ਅੱਜ ਉਨ੍ਹਾਂ ਨੂੰ ਹੋਸ਼ ਆ ਗਿਆ ਹੈ। ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਲਗਾਤਾਰ ਦੁਆਵਾਂ ਕੀਤੀਆਂ ਜਾ ਰਹੀਆਂ ਹਨ।


                                       
                            
                                                                   
                                    Previous Postਪੰਜਾਬ ਚ ਇਥੇ ਕੂੜੇ ਦੇ ਢੇਰ ਚੋਂ ਮਿਲਿਆ ਬੰਬ – ਇਲਾਕੇ ਚ ਪਈ ਦਹਿਸ਼ਤ
                                                                
                                
                                                                    
                                    Next Postਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਆਈ ਮਾੜੀ ਖਬਰ, ਕੋਟਕਪੂਰਾ ਗੋਲੀਕਾਂਡ ਮਾਮਲੇ ਚ SIT ਕਰੇਗੀ ਪੁੱਛਗਿੱਛ
                                                                
                            
               
                            
                                                                            
                                                                                                                                            
                                    
                                    
                                    



