ਆਈ ਤਾਜਾ ਵੱਡੀ ਖਬਰ 

ਵੱਖ-ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਮਿਹਨਤ ਦੇ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਜਿਨ੍ਹਾਂ ਦੀ ਮਿਹਨਤ ਨੂੰ ਦੇਖਦਿਆਂ ਹੋਇਆਂ ਹੋਰ ਵੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਇਹਨਾਂ ਵਾਂਗ ਮਿਹਨਤ ਕਰਨ ਦਾ ਸੁਪਨਾ ਵੇਖਿਆ ਜਾਂਦਾ ਹੈ। ਪੰਜਾਬੀ ਸੰਗੀਤ ਜਗਤ ਵਿੱਚ ਅਫਸਾਨਾ ਖਾਨ ਜਿਥੇ ਬਹੁਤ ਸਾਰੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਉਥੇ ਹੀ ਉਨ੍ਹਾਂ ਦੀ ਦਮਦਾਰ ਗਾਇਕੀ ਦੇ ਬਹੁਤ ਸਾਰੇ ਲੋਕ ਫੈਨ ਹਨ। ਉਨ੍ਹਾਂ ਦੇ ਸੰਗੀਤ ਨਾਲ ਜੁੜੀਆਂ ਹੋਈਆਂ ਜਿੱਥੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਕੁਝ ਖਬਰ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਹਨ।

ਹੁਣ ਮਸ਼ਹੂਰ ਗਾਇਕਾ ਅਫਸਾਨਾ ਖਾਨ ਨੂੰ ਲੈ ਕੇ ਆਈ ਵੱਡੀ ਮਾੜੀ ਖਬਰ,ਜਿੱਥੇ ਕਰਾਇਆ ਗਿਆ ਹਸਪਤਾਲ ਦਾਖ਼ਿਲ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਦੀ ਸਿਹਤ ਨਾਲ ਜੁੜੀ ਹੋਈ ਇਕ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਨੂੰ ਸਿਹਤ ਸਬੰਧੀ ਸਮੱਸਿਆ ਹੋਣ ਤੇ ਹਸਪਤਾਲ ‘ਚ ਦਾਖ਼ਲ ਕੀਤਾ ਗਿਆ ਹੈ। ਸੋਸ਼ਲ ਮੀਡੀਆ ਤੋਂ ਸਾਹਮਣੇ ਆਈ ਖਬਰ ਦੇ ਮੁਤਾਬਕ ਅੱਜ ਇੱਥੇ ਜਾਰੀ ਕੀਤੀ ਗਈ ਤਸਵੀਰ ਵਿੱਚ ਉਹ ਹਸਪਤਾਲ ਦੇ ਬੈੱਡ ਤੇ ਅਰਾਮ ਕਰਦੇ ਹੋਏ ਨਜ਼ਰ ਆ ਰਹੇ ਹਨ।

ਉਥੇ ਹੀ ਦੱਸਦੀ ਹੈ ਕਿ ਤਸਵੀਰ ਵਿਚ ਉਨ੍ਹਾਂ ਵੱਲੋਂ ਆਪਣੇ ਹੱਥ ਤੇ ਲੱਗੇ ਹੋਏ ਗੁਲੂਕੋਜ਼ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਦੇ ਹੱਥ ਉੱਪਰ ਸੂਈ ਲੱਗੀ ਹੋਈ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਜਾਣਕਾਰੀ ਐਮ ਕੇਅਰ ਹਸਪਤਾਲ, ਜ਼ੀਰਕਪੁਰ ਤੋਂ ਸਾਂਝੀ ਕੀਤੀ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਵੀ ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ

ਜਿੱਥੇ ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਇੰਸਟਾਗ੍ਰਾਮ ‘ਤੇ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ Not Well’, ਉੱਥੇ ਹੀ ਇਸ ਦੀ ਜਾਣਕਾਰੀ ਸਾਹਮਣੇ ਆਉਂਦੇ ਮਸ਼ਹੂਰ ਗਾਇਕਾ ਅਫਸਾਨਾ ਖਾਨ ਦੇ ਪ੍ਰਸੰਸਕਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ।


                                       
                            
                                                                   
                                    Previous Postਆਸਟ੍ਰੇਲੀਆ ਤੋਂ ਆਈ ਵੱਡੀ ਮੰਦਭਾਗੀ ਖਬਰ, 21 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ
                                                                
                                
                                                                    
                                    Next Postਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    



