ਆਈ ਤਾਜ਼ਾ ਵੱਡੀ ਖਬਰ 

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਪੂਰੇ ਪੰਜਾਬ ਭਰ ਦੇ ਲੋਕਾਂ ਵਿਚ ਇਕ ਨਾਮੋਸ਼ੀ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ । ਹਰ ਕੋਈ ਸਿੱਧੂ ਮੁਸੇਵਾਲਾ ਲਈ ਇਨਸਾਫ ਦੀ ਮੰਗ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਸਿੱਧੂ ਮੂਸੇਵਾਲਾ ਦੇ ਕਤਲ ਨਾਲ ਇੰਝ ਲੱਗਦਾ ਹੈ ਕਿ ਪੂਰੇ ਪੰਜਾਬ ਭਰ ਦੇ ਵਾਸੀਆਂ ਦੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ ਹੈ । ਜਿਸ ਕਾਰਨ ਅੱਜ ਹਰ ਇਕ ਵਿਅਕਤੀ ਦੀ ਅੱਖ ਨਮ ਨਜ਼ਰ ਆ ਰਹੀ ਹੈ । ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਰਿਵਾਰ ਵੱਲੋਂ ਉਨ੍ਹਾਂ ਦੇ ਪਿੰਡ ਦੇ ਖੇਤਾਂ ਵਿੱਚ ਯਾਦਗਾਰ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ । ਜਿਸ ਨੂੰ ਵੇਖ ਕੇ ਲੋਕ ਹੁਣ ਭਾਵੁਕ ਹੋ ਰਹੇ ਹਨ ।

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਹਨ । ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਦਾ ਭੋਗ ਤੇ ਉਨ੍ਹਾਂ ਦੀ ਅੰਤਮ ਅਰਦਾਸ ਅੱਠ ਜੂਨ ਨੂੰ ਉਨ੍ਹਾਂ ਦੇ ਪਿੰਡ ਮੂਸਾ ਵਿਖੇ ਕੀਤੀ ਜਾਵੇਗੀ । ਇਸ ਪੂਰੇ ਕਤਲ ਕਾਂਡ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਈ ਗਈ ਹੈ l ਸੰਸਕਾਰ ਦੇ ਸਮੇਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਸਿੱਧੂ ਮੁਸੇਵਾਲਾ ਦੇ ਅੰਤਿਮ ਦਰਸ਼ਨ ਕਰਨ ਲਈ ਪੂਰੇ ਪੰਜਾਬ ਭਰ ਤੋਂ ਲੋਕ ਆਏ , ਹਰ ਅੱਖ ਨਮ ਸੀ , ਭਾਵੁਕ ਕਰ ਦੇਣ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਸੀ ।

ਜਿਸ ਤਰ੍ਹਾਂ ਨਾਲ ਸਿੱਧੂ ਦੇ ਮਾਪੇ ਰੋਂਦੇ ਕੁਰਲਾਉਂਦੇ ਵਿਰਲਾਪ ਕਰਦੇ ਨਜ਼ਰ ਆ ਰਹੇ ਸਨ, ਸਭ ਨੂੰ ਭਾਵੁਕ ਤੇ ਝਿੰਜੋੜ ਕੇ ਰੱਖ ਦੇਣ ਵਾਲੀਆਂ ਇਹ ਤਸਵੀਰਾਂ ਸਨ । ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਪੰਜਾਬ ਭਰ ਵਿੱਚ ਇੱਕ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਪੁਲੀਸ ਵੱਲੋਂ ਲਗਾਤਾਰ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੁਲੀਸ ਜੇਲ੍ਹਾਂ ਵਿੱਚ ਬੰਦ ਕੈਦੀਆਂ ਕੋਲੋਂ ਪੁੱਛਗਿੱਛ ਕਰਦੀ ਹੋਈ ਨਜ਼ਰ ਆ ਰਹੀ ਹੈ । ਹਾਲਾਂਕਿ ਪੁਲੀਸ ਵੱਲੋਂ ਮਨਪ੍ਰੀਤ ਸਿੰਘ ਨਾਮਕ ਵਿਅਕਤੀ ਦਾ ਵੀ ਰਿਮਾਂਡ ਲਿਆ ਗਿਆ ਹੈ , ਜਿਸ ਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਵੱਲੋਂ ਹਮਲਾਵਰਾਂ ਨੂੰ ਹਥਿਆਰ ਅਤੇ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਸਨ l

Home  ਤਾਜਾ ਖ਼ਬਰਾਂ  ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਅੰਤਿਮ ਸੰਸਕਾਰ ਵਾਲੀ ਥਾਂ ਤੇ ਬਣੀ ਯਾਦਗਾਰ, ਦੇਖ ਹਰੇਕ ਕੋਈ ਹੋ ਰਿਹਾ ਭਾਵੁਕ
                                                      
                              ਤਾਜਾ ਖ਼ਬਰਾਂ                               
                              ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੀ ਅੰਤਿਮ ਸੰਸਕਾਰ ਵਾਲੀ ਥਾਂ ਤੇ ਬਣੀ ਯਾਦਗਾਰ, ਦੇਖ ਹਰੇਕ ਕੋਈ ਹੋ ਰਿਹਾ ਭਾਵੁਕ
                                       
                            
                                                                   
                                    Previous Postਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਭਿਆਨਕ ਹਾਦਸਾ 3 ਦੀ ਹੋਈ ਮੌਤ
                                                                
                                
                                                                    
                                    Next Postਨੌਜਵਾਨ ਕਾਂਗਰਸੀ ਆਗੂ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਹੋਈ ਅਚਾਨਕ ਮੌਤ,ਛਾਈ ਸੋਗ ਦੀ ਲਹਿਰ- ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



