ਆਈ ਤਾਜ਼ਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆ ਹਨ। ਜਿਥੇ ਹੁਣ ਤਕ ਕਈ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਮੁਸ਼ਕਿਲ ਦੌਰ ਵਿਚੋਂ ਲੰਘ ਚੁੱਕੀਆਂ ਹਨ । ਬਹੁਤ ਹਸਤੀਆਂ ਵੱਲੋਂ ਜਿਥੇ ਇਸ ਕਾਰਨ ਉੱਪਰ ਆਪਣੀ ਹਿੰਮਤ ਸਦਕਾ ਜਿੱਤ ਹਾਸਲ ਕੀਤੀ ਗਈ ਹੈ ਉਥੇ ਹੀ ਕਈ ਹੋਰ ਹਾਦਸਿਆਂ ਦਾ ਸ਼ਿਕਾਰ ਵੀ ਹੋਈਆਂ ਹਨ। ਬਹੁਤ ਸਾਰੇ ਗਾਇਕ ਅਤੇ ਫਿਲਮੀ ਅਦਾਕਾਰ ਵੀ ਵੱਖ-ਵੱਖ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਉਣ ਤੇ ਉਨ੍ਹਾਂ ਦੇ ਪਤੀ ਹੈਰਾਨ ਰਹਿ ਜਾਂਦੇ ਹਨ। ਹੁਣ ਮਸ਼ਹੂਰ ਪੰਜਾਬੀ ਐਕਟਰ ਨੂੰ ਅਚਾਨਕ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇੱਕ ਮਸ਼ਹੂਰ ਕਲਾਕਾਰ ਕੁਲਜਿੰਦਰ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੱਸ ਦਈਏ ਕਿ ਉਨ੍ਹਾਂ ਦੇ ਬੀਮਾਰ ਹੋਣ ਅਤੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖਬਰ ਮਿਲਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਵਾਸਤੇ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਆਪਣੇ ਘਰ ਪਰਤ ਆਉਣ। ਦੱਸ ਦਈਏ ਕਿ ਕੁਲਜਿੰਦਰ ਸਿੰਘ ਸਿੱਧੂ ਵੱਲੋਂ ਜਿੱਥੇ ਇੰਸਟਰਗਰਾਮ ਉੱਪਰ 2 ਆਪਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।

ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਬਾਂਹ ਦੇ ਮੋਢੇ ਕੋਲ ਦੋ ਫਰੈਕਚਰ ਹੋਏ ਹਨ। ਉਨ੍ਹਾਂ ਨੇ ਹੱਥਾਂ ਦੀਆਂ ਉਂਗਲੀਆਂ ਨਾਲ ਵਿਕਟਰੀ ਵਾਲਾ ਸਾਈਨ ਵੀ ਬਣਾਇਆ ਹੋਇਆ ਹੈ, ਜਿਥੇ ਉਹ ਸਟਰੇਚਰ ਤੇ ਪਏ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਵੱਲੋਂ ਜਿੱਥੇ ਆਪਣੀਆਂ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਤੋਂ ਬਾਅਦ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਸੁੱਭ ਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।

ਜਿੱਥੇ ਉਹ ਅਕਸਰ ਹੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਥੇ ਹੀ ਕੁਝ ਫ਼ਿਲਮਾਂ ਦੇ ਵਿੱਚ ਉਹ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ 11 ਨਵੰਬਰ ਨੂੰ ਉਨ੍ਹਾਂ ਦੀ ਨਵੀਂ ਫਿਲਮ ਪਰਦੇ ਤੇ ਆ ਰਹੀ ਹੈ ਜਿਸ ਵਿਚ ਮੁੱਖ ਭੂਮਿਕਾ ਵਿਚ ਨਜ਼ਰ ਆਉਣਗੇ।


                                       
                            
                                                                   
                                    Previous Postਪਤਨੀ ਵਲੋਂ ਪਤੀ ਨੂੰ ਟਿਕਾਣੇ ਲਗਾਉਣ ਲਈ ਘੜੀ ਅਨੋਖੀ ਸਾਜਿਸ਼, ਚਲਦੀ ਬਾਈਕ ਤੇ ਲਗਾਇਆ ਜ਼ਹਿਰੀਲਾ ਟੀਕਾ
                                                                
                                
                                                                    
                                    Next Postਭਾਰੀ ਮੀਂਹ ਨੂੰ ਦੇਖਦੇ ਹੋਏ ਇਥੇ 8 ਵੀਂ ਤਕ ਸਕੂਲ ਬੰਦ ਕਰਨ ਦਾ ਹੁਕਮ ਹੋਇਆ ਜਾਰੀ, ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



