BREAKING NEWS
Search

ਮਸ਼ਹੂਰ ਪੰਜਾਬੀ ਗਾਇਕ ਅਤੇ ਨਵੇਂ ਨਵੇਂ ਬਣੇ ਰਾਜਨੀਤਕ ਲੀਡਰ ਸਿੱਧੂ ਮੂਸੇਵਾਲਾ ਬਾਰੇ ਆ ਗਈ ਹੁਣ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋ ਚੁੱਕੀਆਂ ਹਨ ਅਤੇ ਸਿਆਸਤ ਵਿੱਚ ਬਹੁਤ ਸਾਰੇ ਅਜਿਹੇ ਨਵੇਂ ਚਿਹਰੇ ਸ਼ਾਮਲ ਹੋਏ ਹਨ ਜਿਨ੍ਹਾਂ ਦੇ ਰਾਜਨੀਤੀ ਵਿੱਚ ਸ਼ਾਮਲ ਹੋਣ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਵਖ ਵਖ ਸਿਆਸੀ ਪਾਰਟੀ ਵੱਲੋਂ ਜਿੱਥੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਨੂੰ ਰਾਜਨੀਤੀ ਵਿੱਚ ਲਿਆ ਕੇ ਆਪਣੀ ਪਾਰਟੀ ਦੀ ਮਜਬੂਤੀ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਥੇ ਹੀ ਅਦਾਕਾਰ ਅਤੇ ਪੰਜਾਬੀ ਗਾਇਕਾਂ ਦੇ ਰਾਜਨੀਤੀ ਵਿੱਚ ਵੱਖ-ਵੱਖ ਪਾਰਟੀਆਂ ਚ ਸ਼ਾਮਲ ਹੋਣ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਦਾ ਇਸ ਗੱਲ ਲਈ ਵਿਰੋਧ ਵੀ ਕੀਤਾ ਗਿਆ ਹੈ। ਜਿਸ ਦਾ ਪ੍ਰਭਾਵ ਉਨ੍ਹਾਂ ਦੀ ਗਾਇਕੀ ਅਤੇ ਅਦਾਕਾਰੀ ਦੇ ਉੱਪਰ ਵੀ ਪਿਆ ਹੈ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆਉਂਦੀਆਂ ਹਨ ਜਿਥੇ ਉਹ ਕਈ ਤਰ੍ਹਾਂ ਦੇ ਵਿਵਾਦਾਂ ਵਿਚ ਫਸ ਜਾਂਦੇ ਹਨ।

ਹੁਣ ਮਸ਼ਹੂਰ ਪੰਜਾਬੀ ਗਾਇਕ ਅਤੇ ਨਵੇਂ-ਨਵੇਂ ਬਣੇ ਰਾਜਨੀਤਕ ਲੀਡਰ ਸਿੱਧੂ ਮੂਸੇਵਾਲਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। 2022 ਵਿਚ ਹੋਣ ਵਾਲੀਆਂ ਜਿੱਥੇ ਵਿਧਾਨ ਸਭਾ ਚੋਣਾਂ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਅਤੇ ਮਾਨਸਾ ਤੋਂ ਚੋਣ ਲੜੀ ਗਈ ਹੈ। ਉੱਥੇ ਹੀ ਇਸ ਸਮੇਂ ਉਹ ਫਿਰ ਤੋਂ ਵਿਵਾਦਾਂ ਵਿਚ ਘਿਰ ਗਏ ਹਨ ਜਿਥੇ ਉਨ੍ਹਾਂ ਨੂੰ ਕੋਰਟ ਤੋਂ ਆਏ ਸੰਮਨ ਜਿੱਥੇ ਉਨ੍ਹਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।

ਸਿਧੂ ਮੁਸੇ ਵਾਲਾ ਵੱਲੋਂ ਜਿੱਥੇ ਇਕ ਗੀਤ ਵਕੀਲਾਂ ਨੂੰ ਲੈ ਕੇ ਗਾਇਆ ਗਿਆ ਸੀ ਜਿਥੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਨਾਲ ਸਿੱਧੂ ਮੂਸੇਵਾਲਾ ਫਿਰ ਤੋਂ ਵਿਵਾਦ ਵਿਚ ਫਸ ਗਏ ਸਨ ਜਿੱਥੇ ਉਨ੍ਹਾਂ ਵੱਲੋਂ ਪੰਜਾਬੀ ਗੀਤ ਸੰਜੂ ਗਾਇਆ ਗਿਆ ਸੀ ਜਿਸ ਵਿੱਚ ਵਕੀਲਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਐਡਵੋਕੇਟ ਸੁਨੀਲ ਮਲਣ ਵੱਲੋਂ ਚੰਡੀਗੜ੍ਹ ਜਿਲ੍ਹਾ ਅਦਾਲਤ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਗਈ ਸੀ।

ਜਿਸ ਸਬੰਧੀ ਹੁਣ ਗਾਇਕ ਸਿੱਧੂ ਮੂਸੇਵਾਲਾ ਨੂੰ ਅਦਾਲਤ ਵੱਲੋਂ ਸੰਮਨ ਭੇਜੇ ਗਏ ਸਨ ਪਰ ਉਸ ਵੱਲੋਂ ਇਹ ਸਮਝ ਲੈਣ ਤੋਂ ਇਨਕਾਰ ਕੀਤਾ ਗਿਆ ਹੈ। ਐਡਵੋਕੇਟ ਸੁਨੀਲ ਵੱਲੋਂ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਵੱਲੋਂ ਅਜਿਹਾ ਕਰਕੇ ਫਿਰ ਤੋਂ ਨੌਜਵਾਨ ਪੀੜ੍ਹੀ ਨੂੰ ਨਫਰਤ ਵੱਲ ਧੱਕਿਆ ਜਾ ਰਿਹਾ ਹੈ ਅਤੇ ਵਕੀਲਾਂ ਦੇ ਅਕਸ ਨੂੰ ਢਾਹ ਲਾਈ ਜਾ ਰਹੀ ਹੈ। ਇਸ ਲਈ ਉਸ ਦੇ ਇਸ ਵਿਵਹਾਰ ਨੂੰ ਦੇਖਦੇ ਹੋਏ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਖਿਲਾਫ ਵੱਖ-ਵੱਖ ਜਗ੍ਹਾ ਉੱਪਰ ਕਈ ਤਰ੍ਹਾਂ ਦੇ ਮਾਮਲੇ ਦਰਜ ਹੋਏ ਹਨ।