ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਮੁਤਾਬਕ, ਹਾਦਸੇ ਸਮੇਂ ਉਹ ਆਪਣੀ ਮੋਟਰਸਾਈਕਲ ‘ਤੇ ਸਵਾਰ ਸਨ।
ਟੱਕਰ ਇੰਨੀ ਤੇਜ਼ ਸੀ ਕਿ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਤੁਰੰਤ ਬੱਦੀ ਤੋਂ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ ਅਤੇ ਇਲਾਜ ਜਾਰੀ ਹੈ।
ਇਸ ਘਟਨਾ ਦੀ ਖ਼ਬਰ ਮਿਲਦੇ ਹੀ ਸੰਗੀਤ ਜਗਤ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਹੈ। ਪਰਿਵਾਰ, ਪ੍ਰਸ਼ੰਸਕ ਅਤੇ ਸੰਗੀਤ ਪ੍ਰੇਮੀ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ। ਰਾਜਵੀਰ ਜਵੰਦਾ ਨੇ ਆਪਣੀਆਂ ਹਿੱਟ ਰਚਨਾਵਾਂ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਈ ਹੈ।