ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਵੱਲੋਂ ਹੋਈਆਂ ਚੋਣਾਂ ਦੇ ਵਿਚ ਹਿੱਸਾ ਲਿਆ ਗਿਆ ਸੀ। ਫਰਵਰੀ ਚ ਚੋਣਾਂ ਦੇ ਵਿੱਚ ਜਿੱਥੇ ਕੁਝ ਨੂੰ ਜਿੱਤ ਹਾਸਲ ਹੋਈ ਹੈ ਉਥੇ ਹੀ ਕੁਝ ਸਾਥੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਕਾਰਨ ਉਹ ਚਰਚਾ ਵਿਚ ਵੀ ਬਣੀਆਂ ਰਹੀਆਂ ਹਨ। ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਜਿੱਥੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਗਿਆ ਅਤੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਅਤੇ ਪੁਲਿਸ ਹਿਰਾਸਤ ਵਿਚ ਲਿਆ ਗਿਆ ਹੈ। ਉਥੇ ਹੀ ਉਨ੍ਹਾਂ ਦੇ ਖਿਲਾਫ ਚੋਣ ਲੜਨ ਵਾਲੇ ਸਿੱਧੂ ਮੂਸੇਵਾਲਾ ਵੱਲੋਂ ਵੀ ਉਨ੍ਹਾਂ ਨੂੰ ਲੈ ਕੇ ਟਵੀਟਰ ਉੱਪਰ ਕੱਸੇ ਗਏ ਸਨ।

ਹੁਣ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਲੈ ਕੇ ਇਕ ਖਬਰ ਸਾਹਮਣੇ ਆਈ ਹੈ। ਜਿੱਥੇ ਦੱਸਿਆ ਗਿਆ ਹੈ ਕਿ ਇਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਇਸ ਘਟਨਾ ਦੇ ਵਿੱਚ ਸਿੱਧੂ ਮੂਸੇਵਾਲਾ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਦੱਸੇ ਜਾ ਰਹੇ ਹਨ।

ਦੱਸਿਆ ਗਿਆ ਹੈ ਕਿ ਇਹ ਘਟਨਾ ਪਿੰਡ ਜਵਾਹਰਕੇ ਵਿਖੇ ਵਾਪਰੀ ਹੈ ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਹਮਣੇ ਆਉਂਦੇ ਹੀ ਜਥੇ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵਿੱਚ ਹਲਚਲ ਮਚ ਗਈ ਹੈ ਉਥੇ ਹੀ ਉਨ੍ਹਾਂ ਦੇ ਚੱਲਦੇ ਤਿਆਰ ਹੋਣ ਵਾਸਤੇ ਦੁਆਵਾਂ ਵੀ ਕੀਤੀਆਂ ਜਾ ਰਹੀਆਂ ਸਨ।

ਦੱਸਿਆ ਗਿਆ ਹੈ ਕਿ ਇਸ ਘਟਨਾ ਦੇ ਵਿਚ ਜਿੱਥੇ ਸਿੱਧੂ ਮੂਸੇਵਾਲਾ ਸਮੇਤ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਨ ਉਹਨਾਂ ਸਭ ਨੂੰ ਜ਼ਖਮੀ ਹਾਲਤ ਵਿਚ ਮਾਨਸਾ ਦੇ ਹਸਪਤਾਲ ਦਾਖਲ ਕਰਾਇਆ ਗਿਆ ਸੀ। ਇਸ ਹਾਦਸੇ ਦੇ ਕਾਰਨਾਂ ਬਾਰੇ ਅਜੇ ਅੱਜ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਦੇ ਵਿਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਇਸ ਹਨ ਪੰਜਾਬ ਦੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ।


                                       
                            
                                                                   
                                    Previous Postਮੂਸੇਵਾਲਾ ਕਤਲ ਕਾਂਡ ਮਾਮਲੇ ਚ ਪੁਲਿਸ ਨੇ 6 ਲੋਕਾਂ ਨੂੰ ਹਿਰਾਸਤ ‘ਚ ਲਿਆ
                                                                
                                
                                                                    
                                    Next Postਹੁਣ ਇਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਆਈ ਮਾੜੀ ਖਬਰ – ਸੰਗਤਾਂ ਚ ਭਾਰੀ ਰੋਸ
                                                                
                            
               
                            
                                                                            
                                                                                                                                            
                                    
                                    
                                    




