ਮਸ਼ਹੂਰ ਖਿਡਾਰੀ ਨੇ ਫੜਿਆ AAP ਦਾ ਪੱਲਾ

ਪੰਜਾਬ ਦੀ ਸਿਆਸਤ ਵਿੱਚ ਖਿਡਾਰੀਆਂ ਦੀ ਐਂਟਰੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸਿਆਸੀ ਪਾਲਾ ਬਦਲਣ ਦਾ ਦੌਰ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸੇ ਕੜੀ ਤਹਿਤ ਕਬੱਡੀ ਦੇ ਮੈਦਾਨ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਮਸ਼ਹੂਰ ਕਬੱਡੀ ਖਿਡਾਰੀ ਯਾਦਾ ਸੁਰਖਪੁਰੀਆ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਯਾਦਾ ਸੁਰਖਪੁਰੀਆ ਨੇ ਕਬੱਡੀ ਦੇ ਖੇਡ ਮੈਦਾਨ ਰਾਹੀਂ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਚਮਕਾਇਆ ਹੈ। ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਨਾਲ ਪਾਰਟੀ ਨੂੰ ਖੇਡ ਅਤੇ ਸਿਆਸੀ ਖੇਤਰ ਵਿੱਚ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।