BREAKING NEWS
Search

ਮਾਪਿਆਂ ਦੇ ਇਕਲੋਤੇ ਪੁੱਤ ਨੂੰ ਕਨੇਡਾ ਚ ਮਿਲੀ ਮੌਤ – ਪੰਜਾਬ ਚ ਉਜੜੇ ਪ੍ਰੀਵਾਰ ਦੇ ਸੁਪਨੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਉੱਚ ਵਿਦਿਆ ਹਾਸਲ ਕਰਨ ਲਈ ਭੇਜਿਆ ਜਾਂਦਾ ਹੈ। ਜਿਸ ਵਾਸਤੇ ਪਰਿਵਾਰਾਂ ਵੱਲੋਂ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਵੀ ਆਪਣੇ ਬੱਚਿਆਂ ਦੀ ਖੁਸ਼ੀ ਵਾਸਤੇ ਉਨ੍ਹਾਂ ਨੂੰ ਵਿਦੇਸ਼ ਭੇਜਣ ਉੱਪਰ ਲਗਾ ਦਿੱਤੀ ਜਾਂਦੀ ਹੈ। ਬਹੁਤ ਸਾਰੇ ਅਜਿਹੇ ਪਰਿਵਾਰ ਵੀ ਹੁੰਦੇ ਹਨ ਜਿਨ੍ਹਾਂ ਵੱਲੋਂ ਆਪਣੀ ਜ਼ਮੀਨ-ਜਾਇਦਾਦ ਵੇਚ ਦਿੱਤੀ ਜਾਂਦੀ ਹੈ ਜਾਂ ਗਹਿਣੇ ਰੱਖ ਦਿੱਤੀ ਜਾਦੀ ਹੈ। ਉਥੇ ਹੀ ਵਿਦੇਸ਼ ਗਏ ਉਨ੍ਹਾਂ ਬੱਚਿਆਂ ਵੱਲੋਂ ਜਿੱਥੇ ਬੜੀ ਮੁਸ਼ਕਲ ਨਾਲ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਜੋ ਪਿੱਛੇ ਆਪਣੇ ਪਰਵਾਰ ਦੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾ ਸਕੇ। ਉਥੇ ਹੀ ਵਿਦੇਸ਼ਾਂ ਵਿਚ ਉਹਨਾਂ ਨਾਲ ਵਾਪਰਨ ਵਾਲੇ ਹਾਦਸੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਕੈਨੇਡਾ ਵਿੱਚ ਹੋਈ ਮੌਤ ਤੋਂ ਬਾਅਦ, ਇਹ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਵਿਚ ਜਿਥੇ 11 ਮਾਰਚ ਨੂੰ ਕੁਝ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗੱਡੀ ਉਸ ਸਮੇਂ ਹਾਦਸਾਗ੍ਰਸਤ ਹੋ ਗਈ ਸੀ ਜਿਸ ਸਮੇਂ ਕੁਝ ਨੌਜਵਾਨ ਆਪਣਾ ਪੇਪਰ ਦੇ ਕੇ ਵਾਪਸ ਆਪਣੇ ਘਰਾਂ ਨੂੰ ਪਰਤ ਰਹੇ ਸਨ। ਜਿੱਥੇ ਉਨ੍ਹਾਂ ਦੀ ਕਾਰ ਨੂੰ ਇੱਕ ਟਰਾਲੇ ਵੱਲੋਂ ਟੱਕਰ ਮਾਰ ਦਿੱਤੀ ਗਈ ਸੀ। ਇਸ ਹਾਦਸੇ ਵਿਚ ਜਿਥੇ ਪੰਜ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਪੰਜ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਜਿੱਥੇ ਕੈਨੇਡਾ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਅਤੇ ਵਿਦਿਆਰਥੀਆਂ ਵੱਲੋਂ ਫੰਡ ਇਕੱਤਰ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਵਿੱਚ ਪੰਜਾਬ ਭੇਜਿਆ ਗਿਆ ਹੈ।

ਇਨ੍ਹਾਂ ਨੌਜਵਾਨਾਂ ਦੇ ਵਿੱਚ ਬਟਾਲਾ ਦੇ ਅਧੀਨ ਆਉਂਦੇ ਪਿੰਡ ਅਮੋਨੰਗਲ ਦਾ ਰਹਿਣ ਵਾਲਾ ਕਰਨ ਪਾਲ ਸਿੰਘ ਵੀ ਸੀ, ਜਿਸ ਦੀ ਮੌਤ ਤੋਂ ਬਾਅਦ ਵੀ ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਅਤੇ ਉਸ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਵੱਲੋਂ ਦੱਸਿਆ ਗਿਆ ਹੈ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਇਸ ਮੁਸ਼ਕਿਲ ਦੌਰ ਵਿੱਚ ਪਰਿਵਾਰਾਂ ਦੀ ਕੋਈ ਮਦਦ ਨਹੀਂ ਕੀਤੀ ਗਈ। ਉੱਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਨਹੀਂ ਖੜਾ ਹੋਇਆ। ਪਰਿਵਾਰ ਤੇ ਰਿਸ਼ਤੇਦਾਰਾਂ ਵੱਲੋਂ ਸਰਕਾਰਾਂ ਨੂੰ ਦੋਸ਼ ਦਿੱਤਾ ਗਿਆ ਹੈ ਕਿ ਅਗਰ ਏਥੇ ਹੀ ਰੁਜ਼ਗਾਰ ਹੋਣ ਤਾਂ ਕੋਈ ਵੀ ਨੌਜਵਾਨ ਵਿਦੇਸ਼ਾਂ ਵਿੱਚ ਨਾ ਜਾਵੇ।