BREAKING NEWS
Search

ਮਾਸਕ ਨਾ ਪਾਉਣ ਵਾਲਿਆਂ ਦੀ ਹੁਣ ਨਹੀਂ ਖੈਰ ਲੱਗੇਗਾ 1 ਹਜਾਰ ਜੁਰਮਾਨਾ ਏਥੇ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਜਿੱਥੇ ਸੂਬਾ ਸਰਕਾਰ ਵੱਲੋਂ ਸਖਤ ਆਦੇਸ਼ ਜਾਰੀ ਕੀਤੇ ਹਨ। ਚੋਣ ਕਮਿਸ਼ਨ ਵੱਲੋਂ ਵੀ ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਰੱਖਿਅਤ ਚੋਣਾਂ ਕਰਵਾਏ ਜਾਣ ਦਾ ਭਰੋਸਾ ਦਵਾਇਆ ਹੈ। ਚੋਣ ਕਮਿਸ਼ਨ ਵੱਲੋਂ ਜਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਉਹਨਾਂ ਸਭ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਵੱਲੋਂ ਡੋਰ ਟੂ ਡੋਰ 5 ਵਿਅਕਤੀਆਂ ਨੂੰ ਚੋਣ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤਰਾਂ ਸਰਕਾਰ ਵੱਲੋਂ ਜਿਥੇ ਕਰੋਨਾ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਹਨ ਉਥੇ ਹੀ ਵੱਖ-ਵੱਖ ਅਧਿਕਾਰੀਆਂ ਨੂੰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ।

ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਚੋਣਾਂ ਨੂੰ ਲੈ ਕੇ ਅਤੇ ਕਰੋਨਾ ਦੇ ਵਾਧੇ ਨੂੰ ਲੈ ਕੇ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਣ ਵਾਸਤੇ ਬਹੁਤ ਸਾਰੇ ਮਾਪਦੰਡ ਅਪਣਾਏ ਜਾ ਰਹੇ ਹਨ। ਹੁਣ ਮਾਸਕ ਨਾ ਪਾਉਣ ਵਾਲਿਆਂ ਉਪਰ ਇੱਥੇ ਹਜ਼ਾਰ ਰੁਪਏ ਜੁਰਮਾਨੇ ਦਾ ਐਲਾਨ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹਾਲੀ ਜ਼ਿਲ੍ਹੇ ਵਿੱਚ ਜਿਥੇ ਲਗਾਤਾਰ ਕਰੋਨਾ ਦਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਮੋਹਾਲੀ ਵਿਚ ਇਸ ਸਮੇਂ 3 ਹਜ਼ਾਰ ਤੋਂ ਵਧੇਰੇ ਐਕਟਿਵ ਕੇਸ ਹਨ।

ਸਿਵਲ ਸਰਜਨ ਵੱਲੋਂ ਦੱਸਿਆ ਗਿਆ ਹੈ ਕਿ ਰੋਜ਼ਾਨਾ ਹੀ ਮੋਹਾਲੀ ਵਿੱਚ 700 ਦੇ ਕਰੀਬ ਕੇਸ ਸਾਹਮਣੇ ਆਏ ਹਨ। ਮੋਹਾਲੀ ਦੇ 3 ਚੋਣ ਹਲਕਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਕਰੋਨਾ ਨੂੰ ਰੋਕਣ ਵਾਸਤੇ , ਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸ਼ਹਿਰ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਗਿਆ ਹੈ। ਮੋਹਾਲੀ ਵਿੱਚ ਇਹ ਵੀ ਨਿਯਮ ਲਾਗੂ ਕੀਤੇ ਗਏ ਹਨ ਕਿ ਅਗਰ ਕੋਈ ਵੀ ਵਿਅਕਤੀ ਬਿਨਾਂ ਮਾਸਕ ਦੇ ਘੁੰਮਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਨੂੰ ਇਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ।

ਕਰੋਨਾ ਪਬੰਦੀਆਂ ਦੇ ਅਨੁਸਾਰ ਜਿਥੇ 15 ਜਨਵਰੀ ਤੱਕ ਸਿਆਸੀ ਪਾਰਟੀਆਂ ਨੂੰ ਰੈਲੀਆਂ ਕਰਨ ਉਪਰ ਵੀ ਪਾਬੰਦੀ ਲਗਾਈ ਗਈ ਹੈ। ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਐਸ ਡੀ ਐਮ ਵੱਲੋਂ ਵੀ ਲੋਕਾਂ ਨੂੰ ਆਪਣਾ ਕਰੋਨਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ।