ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।ਕਿਸਾਨਾਂ ਵੱਲੋਂ ਕਿਸਾਨੀ ਸੰਘਰਸ਼ ਖਤਮ ਹੋਣ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ। ਜਿਸ ਦੇ ਅਧਾਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਚੋਥੀ ਲਿਸਟ ਜਾਰੀ ਕਰ ਦਿੱਤੀ ਗਈ ਹੈ ਜਿਸ ਵਿੱਚ ਕਈ ਖੇਤਰਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ। ਕਿਸਾਨਾਂ ਵੱਲੋਂ ਜਿੱਥੇ ਕਿਸਾਨੀ ਸੰਘਰਸ਼ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਰੱਖਿਆ ਗਿਆ। ਉਥੇ ਹੀ ਕਿਸਾਨਾਂ ਦੇ ਬੁਲੰਦ ਹੌਸਲੇ ਦੇਖਦੇ ਹੋਏ ਸਰਕਾਰ ਨੂੰ ਝੁਕਣਾ ਪਿਆ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ।

ਪਰ ਕਿਸਾਨਾਂ ਵੱਲੋਂ ਐਮ ਐਸ ਪੀ ਦੀ ਗਰੰਟੀ ਨੂੰ ਲੈ ਕੇ ਅਜੇ ਵੀ ਸੰਘਰਸ਼ ਜਾਰੀ ਹੈ। ਕਿਸਾਨੀ ਸੰਘਰਸ਼ ਨੂੰ ਉਤਸ਼ਾਹਿਤ ਕਰਨ ਵਾਸਤੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੱਖ-ਵੱਖ ਤਰੀਕੇ ਵੀ ਅਪਣਾਏ ਗਏ। ਹੁਣ ਮੁੰਡੇ ਨੇ ਆਪਣੇ ਵਿਆਹ ਦੇ ਕਾਰਡ ਤੇ ਅਜਿਹੀ ਗੱਲ ਲਿਖ਼ਵਾਈ ਹੈ ਕੇ ਸਭ ਪਾਸੇ ਚਰਚਾ ਹੋ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਜਿਥੇ ਬਹੁਤ ਸਾਰੇ ਨੌਜਵਾਨਾਂ ਦੇ ਵਿਆਹ ਵਿੱਚ ਕਿਸਾਨੀ ਸੰਘਰਸ਼ ਦਾ ਰੰਗ ਵੇਖਿਆ ਗਿਆ। ਉੱਥੇ ਹੀ ਹੁਣ ਅਜਿਹਾ ਮਾਮਲਾ ਹਰਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਰਹਿਣ ਵਾਲੇ ਲੜਕੇ ਦਾ ਵਿਆਹ 9 ਫਰਵਰੀ ਨੂੰ ਹੋਣ ਜਾ ਰਿਹਾ ਹੈ।

ਜਿੱਥੇ ਇਸ ਨੌਜਵਾਨ ਵੱਲੋਂ ਆਪਣੇ ਵਿਆਹ ਦੇ 1500 ਕਾਰਡ ਬਣਵਾਏ ਗਏ ਹਨ ਅਤੇ ਇਨ੍ਹਾਂ ਕਾਰਡਾਂ ਨੂੰ ਕਿਸਾਨੀ ਸੰਘਰਸ਼ ਨਾਲ ਜੋੜ ਰੱਖਣ ਵਾਸਤੇ ਮੈਸਜ਼ ਵੀ ਦਿੱਤਾ ਜਾ ਰਿਹਾ ਹੈ। ਉੱਥੇ ਹੀ ਇਸ ਕਾਰਡ ਉਪਰ ਨੌਜਵਾਨ ਵੱਲੋਂ ਲਿਖਵਾਇਆ ਗਿਆ ਹੈ ਕਿ ਅਜੇ ਜੰਗ ਜਾਰੀ ਹੈ , ਐਮ ਐਸ ਪੀ ਦੀ ਵਾਰੀ ਹੈ। ਇਸ ਨੌਜਵਾਨ ਵੱਲੋਂ ਇਹ ਸੰਦੇਸ਼ ਆਪਣੇ ਵਿਆਹ ਦੇ ਕਾਰਡਾਂ ਤੇ ਲਿਖਵਾ ਕੇ ਕਿਸਾਨ ਅੰਦੋਲਨ ਬਾਰੇ ਦੱਸਿਆ ਗਿਆ ਹੈ।

ਜਿੱਥੇ ਉਸ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਹੈ ਕਿ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਉਦੋਂ ਪੂਰੀ ਹੋਵੇਗੀ ਜਦੋਂ ਘੱਟੋ ਘੱਟ ਸਮਰਥਨ ਮੁੱਲ ਕਿਸਾਨਾਂ ਕੋਲ ਹੋਵੇਗਾ। ਨੌਜਵਾਨ ਵੱਲੋਂ ਚੁੱਕੇ ਗਏ ਇਸ ਕਦਮ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਮੁੰਡੇ ਨੇ ਆਪਣੇ ਵਿਆਹ ਦੇ ਕਾਰਡ ਤੇ ਲਿਖਵਾਈ ਅਜਿਹੀ ਗਲ੍ਹ ਸਾਰੇ ਪਾਸੇ ਹੋ ਗਈ ਚਰਚਾ – ਤਾਜਾ ਵੱਡੀ ਖਬਰ
                                                      
                                       
                            
                                                                   
                                    Previous Postਕਨੇਡਾ ਚ ਉਜੜਿਆ ਪੰਜਾਬੀ ਪ੍ਰੀਵਾਰ – ਸੱਕੇ ਭਰਾ ਨੇ ਘਰ ਚ ਕੀਤਾ ਮੌਤ ਦਾ ਇਹ ਤਾਂਡਵ
                                                                
                                
                                                                    
                                    Next Postਪੰਜਾਬੀ ਨੌਜਵਾਨ ਨੇ ਵਿਦੇਸ਼ ਚ ਆਪਣੀ ਮਰਜੀ ਨਾਲ ਦਿੱਤੀ ਆਪਣੀ ਜਾਨ – ਪੰਜਾਬ ਚ ਛਾਇਆ ਸੋਗ
                                                                
                            
               
                            
                                                                            
                                                                                                                                            
                                    
                                    
                                    



