BREAKING NEWS
Search

ਮੋਟਰ ਸਾਈਕਲ ਤੇ ਸਕੂਟਰ ਚਲਾਉਣ ਵਾਲੇ ਹੋ ਜਾਵੋ ਸਾਵਧਾਨ, ਇਹ ਗਲਤੀ ਕਰਨ ਤੇ ਹੋਵੇਗਾ 2000 ਜੁਰਮਾਨਾ- ਆਇਆ ਨਵਾਂ ਨਿਯਮ

ਆਈ ਤਾਜ਼ਾ ਵੱਡੀ ਖਬਰ 

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਵਾਹਨ ਚਾਲਕਾਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਉਥੇ ਹੀ ਕੁਝ ਵਾਹਨ ਚਾਲਕਾਂ ਵੱਲੋਂ ਸੜਕੀ ਆਵਾਜਾਈ ਮੰਤਰਾਲੇ ਦੇ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਦੀ ਉਲੰਘਣਾ ਕਰਦਿਆਂ ਹੋਇਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਇਨ੍ਹਾਂ ਹਾਦਸਿਆਂ ਨੂੰ ਰੋਕਣ ਵਾਸਤੇ ਸਰਕਾਰ ਵੱਲੋਂ ਜਿਥੇ ਪੁਲਸ ਪ੍ਰਸ਼ਾਸਨ ਵੀ ਸਖਤੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਜਿਸ ਨਾਲ ਲੋਕਾਂ ਦੀ ਜਾਨ ਨੂੰ ਸੁਰੱਖਿਅਤ ਕੀਤਾ ਜਾ ਸਕੇ। ਹੁਣ ਮੋਟਰ ਸਾਈਕਲ ਅਤੇ ਸਕੂਟਰ ਚਲਾਉਣ ਵਾਲਿਆਂ ਲਈ ਇਹ ਗਲਤੀ ਕੀਤੇ ਜਾਣ ਤੇ ਦੋ ਹਜ਼ਾਰ ਜੁਰਮਾਨਾ ਕੀਤੇ ਜਾਣ ਦਾ ਨਵਾਂ ਨਿਯਮ ਲਾਗੂ ਹੋ ਗਿਆ ਹੈ। ਦੇਸ਼ ਅੰਦਰ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਨਿਯਮਾਂ ਵਿਚ ਤਬਦੀਲੀ ਕੀਤੀ ਜਾ ਰਹੀ ਹੈ ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਵੀ ਬਹੁਤ ਸਾਰੇ ਨਵੇਂ ਫੈਸਲੇ ਲਾਗੂ ਕੀਤੇ ਹਨ।

ਕੇਂਦਰ ਸਰਕਾਰ ਵੱਲੋਂ 1998 ਵਾਹਨ ਐਕਟ ਵਿੱਚ ਵੀ ਤਬਦੀਲੀ ਕੀਤੀ ਗਈ ਹੈ ਜਿੱਥੇ ਹੁਣ ਦੁਪਹੀਆ ਵਾਹਨਾਂ ਤੇ ਆਉਣ ਜਾਣ ਵਾਲੇ ਚਾਲਕਾਂ ਵਾਸਤੇ ਹੈਲਮਟ ਨਾ ਪਾਏ ਜਾਣ ਉਪਰ 2000 ਰੁਪਏ ਦਾ ਜੁਰਮਾਨਾ ਕੀਤੇ ਜਾਣ ਦਾ ਆਦੇਸ਼ ਲਾਗੂ ਕੀਤਾ ਗਿਆ ਹੈ। ਉੱਥੇ ਸੜਕੀ ਆਵਾਜਾਈ ਮਤਰਾਲਾ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਇਹ ਜਿੱਥੇ ਹੈਲਮਟ ਲੋਕਾਂ ਦੀ ਸੁਰੱਖਿਆ ਲਈ ਹੁੰਦਾ ਹੈ ਉਥੇ ਹੀ ਲੋਕਾਂ ਵੱਲੋਂ ਇਸ ਦਾ ਸਹੀ ਇਸਤੇਮਾਲ ਨਹੀਂ ਕੀਤਾ ਜਾਂਦਾ।

ਜਿਨ੍ਹਾਂ ਲੋਕਾਂ ਵੱਲੋਂ ਹੈਲਮਟ ਲ਼ੈ ਕੇ ਉਸ ਦਾ ਲਾਕ ਨਹੀਂ ਲਗਾਇਆ ਜਾਵੇਗਾ ਅਤੇ ਹੈਲਮਟ ਖੁੱਲ੍ਹਾ ਹੋਣ ਤੇ ਉਨ੍ਹਾਂ ਨੂੰ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ, ਹੈਲਮਟ ਕੋਲ ਹੋਣ ਦੇ ਬਾਵਜੂਦ ਵੀ ਉਹ ਭਾਰਤੀ ਮਾਨਕ ਬਿਊਰੋ ਤੋਂ ਮਾਨਤਾ ਪ੍ਰਾਪਤ ਨਹੀਂ ਹੋਵੇਗਾ, ਰਾਤ ਵੀ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ। ਇਸੇ ਤਰਾਂ ਹੀ ਅਗਰ ਕਿਸੇ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਨੂੰ ਤੋੜਿਆ ਜਾਂਦਾ ਹੈ ਅਤੇ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੂੰ ਕੋਈ ਵੀ ਦਲੀਲ ਦਿੱਤੀ ਜਾਂਦੀ ਹੈ ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੇ ਵਿੱਚ ਚਲਾਨ ਕੱਟ ਦਿੱਤਾ ਜਾਵੇਗਾ।

ਅਗਰ ਵਾਹਨ ਚਾਲਕ ਆਈ ਐਸ ਆਈ ਮਾਰਕ ਵਾਲਾ ਹੈਲਮਟ ਪਹਿਨ ਕੇ ਘਰੋਂ ਨਿਕਲਦਾ ਹੈ ਅਤੇ ਉਸਦੀ ਪੱਟੀ ਨਹੀਂ ਬੰਨੀ ਗਈ ਹੈ ਇਸ ਉਪਰੰਤ ਵੀ ਉਸ ਨੂੰ ਜੁਰਮਾਨਾ ਕੀਤਾ ਜਾਵੇਗਾ ਅਤੇ ਬੱਚਿਆਂ ਵਾਲਿਆਂ ਲਈ ਵੀ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਤੇਜ਼ ਸਪੀਡ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।