BREAKING NEWS
Search

ਮੋਦੀ ਦੀ ਕੇਂਦਰ ਸਰਕਾਰ ਨੇ ਇਸ ਚੀਜ ਤੇ ਵਿਦੇਸ਼ੋਂ ਆਉਣ ਤੇ ਲਗਾਤੀ ਪਾਬੰਦੀ – ਇਹ ਹੈ ਕਾਰਨ

ਆਈ ਤਾਜਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਦੇਸ਼ ਦੀ ਉਨਤੀ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਰੁਜ਼ਗਾਰ ਦੇਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਕਿਉਕਿ ਕਰੋਨਾ ਦੇ ਕਾਰਨ ਬਹੁਤ ਸਾਰੇ ਪਰਿਵਾਰ ਬੇਰੁਜ਼ਗਾਰ ਹੋ ਗਏ ਸਨ ਅਤੇ ਜਿਨਾਂ ਦੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ। ਉਨ੍ਹਾਂ ਲੋਕਾਂ ਨੂੰ ਮੁੜ ਪੈਰਾਂ-ਸਿਰ ਕਰਨ ਵਾਸਤੇ ਸਰਕਾਰ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਸੱਭ ਲੋਕਾਂ ਨੂੰ ਰੁਜ਼ਗਾਰ ਮਿਲ ਸਕਣ। ਸਰਕਾਰ ਵੱਲੋਂ ਸਮੇਂ-ਸਮੇਂ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਉਪਲਬਧ ਕਰਵਾਏ ਜਾ ਰਹੇ ਹਨ।

ਉੱਥੇ ਹੀ ਸਰਕਾਰ ਵੱਲੋਂ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ, ਜੋ ਸਭ ਦੇਸ਼ ਦੇ ਹਿਤ ਵਿਚ ਹਨ। ਹੁਣ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਇਸ ਚੀਜ਼ ਨੂੰ ਵਿਦੇਸ਼ੋਂ ਆਉਣ ਉੱਪਰ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਦਾ ਇੱਕ ਕਾਰਨ ਦੱਸਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦੇਸ਼ਾਂ ਤੋਂ ਆਉਣ ਵਾਲੇ ਡਰੋਨ ਉਪਰ ਕੇਂਦਰ ਸਰਕਾਰ ਵੱਲੋਂ ਪਾਬੰਦੀ ਲਗਾਏ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਦੇਸ਼ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਡਰੋਨ ਨਿਰਮਾਣ ਨੂੰ ਹੁਲਾਰਾ ਦੇਣ ਲਈ ਕੁਝ ਨਿਯਮ ਜਾਰੀ ਕੀਤੇ ਗਏ ਹਨ।

ਇਸ ਬਾਰੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਪਿਛਲੇ ਸਾਲ ਅਗਸਤ ਵਿੱਚ ਫੈਸਲਾ ਕੀਤਾ ਗਿਆ ਸੀ। ਜਿੱਥੇ ਹੁਣ ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਉਨ੍ਹਾਂ ਦੇ ਅਧੀਨ ਵਿਦੇਸ਼ੀ ਵਪਾਰ ਦੇ ਡਾਇਰੈਕਟੋਰੇਟ ਜਰਨਲ ਵੱਲੋਂ ਵਿਦੇਸ਼ਾਂ ਤੋਂ ਆਉਣ ਵਾਲੇ ਡਰੋਨ ਦੇ ਆਯਾਤ ਉੱਪਰ ਪਾਬੰਦੀ ਲਗਾਉਣ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ।

ਜਿਸ ਦੇ ਅਧਾਰ ਤੇ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਜਾਰੀ ਬਿਆਨ ਅਨੁਸਾਰ ਵਿਦੇਸ਼ ਤੋਂ ਡਰੋਨ ਦੇ ਪਾਰਟ ਮੰਗਵਾਉਣ ਉਪਰ ਕਿਸੇ ਵੀ ਤਰਾਂ ਦੀ ਮਨਜੂਰੀ ਦੀ ਲੋੜ ਨਹੀਂ ਹੋਵੇਗੀ। ਕਿਉਂਕਿ ਹੁਣ ਦੇਸ਼ ਅੰਦਰ ਹੀ ਡ੍ਰੋਨ ਦੇ ਨਿਰਮਾਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਸਰਕਾਰ ਵੱਲੋਂ ਇਹ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਖੋਜ ਵਿਕਾਸ ਰੱਖਿਆ ਅਤੇ ਸੁਰੱਖਿਆ ਉਦੇਸ਼ਾਂ ਲਈ, ਡਰੋਨ ਦੀ ਆਯਾਤ ਦੀ ਇਜਾਜ਼ਤ ਦਿੱਤੀ ਜਾਵੇਗੀ।