BREAKING NEWS
Search

ਮੋਦੀ ਸਰਕਾਰ ਨੇ ਲੈ ਲਿਆ ਹੁਣ ਇਹ ਵੱਡਾ ਫੈਸਲਾ – ਜਨਤਾ ਚ ਛਾਈ ਖੁਸ਼ੀ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਉਥੇ ਹੀ ਕੇਂਦਰ ਸਰਕਾਰ ਵੱਲੋਂ 2020 ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜਿਨ੍ਹਾਂ ਨੂੰ ਲੋਕਾਂ ਵੱਲੋਂ ਨਾਮਨਜ਼ੂਰ ਕਰਦੇ ਹੋਏ ਰੱਦ ਕਰਨ ਦੀ ਮੰਗ ਮੰਗ ਕਰਦੇ ਹੋਏ ਕਾਫੀ ਲੰਮਾ ਸਮਾਂ ਸੰਘਰਸ਼ ਕੀਤਾ ਗਿਆ ਜਿਸ ਤੋਂ ਬਾਅਦ ਇਨ੍ਹਾਂ ਨੂੰ ਰੱਦ ਕਰ ਦਿਤਾ ਗਿਆ ਸੀ। ਉੱਥੇ ਹੀ 2020 ਦੇ ਵਿੱਚ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਗਏ ਸਨ ਅਤੇ ਲੋਕਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਕਈ ਪਰਵਾਰਾਂ ਲਈ ਮੁਸ਼ਕਿਲ ਹੋ ਗਿਆ ਸੀ।

ਇਸ ਮੁਸ਼ਕਲ ਦੌਰ ਵਿਚ ਕੇਂਦਰ ਸਰਕਾਰ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਗਈਆਂ ਅਤੇ ਦੇਸ਼ ਦੇ ਲੋਕਾਂ ਨੂੰ ਰਾਹਤ ਵੀ ਦਿਤੀਆਂ ਗਈਆਂ। ਹੁਣ ਮੋਦੀ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨੂੰ ਸੁਣਦੇ ਹੀ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਕਰੋਨਾ ਦੇ ਦੌਰ ਵਿੱਚ ਮਾਰਚ 2020 ਵਿੱਚ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨਮੰਤਰੀ ਗ਼ਰੀਬ ਕਲਿਆਣ ਅਨਾਜ ਯੋਜਨਾ ਦਾ ਆਰੰਭ ਕੀਤਾ ਗਿਆ ਸੀ।

ਇਸ ਯੋਜਨਾ ਦੇ ਤਹਿਤ ਜਿਥੇ ਲਾਭਪਾਤਰੀਆਂ ਨੂੰ ਮੁਫ਼ਤ ਰਾਸ਼ਨ ਕੀਤਾ ਗਿਆ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਇਸ ਦਾ ਭਾਰੀ ਫਾਇਦਾ ਹੋਇਆ ਸੀ। ਉੱਥੇ ਹੀ ਹੁਣ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਕੈਬਨਿਟ ਵੱਲੋਂ ਇਕ ਹੋਰ ਫੈਸਲਾ ਲੈਂਦੇ ਹੋਏ ਜਾਣਕਾਰੀ ਸਾਂਝੀ ਕੀਤੀ ਗਈ ਹੈ ਕੇ ਉਨ੍ਹਾਂ ਦੀ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਨੂੰ 6 ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ।

ਜਿਸ ਦੇ ਤਹਿਤ ਹੁਣ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅਨਾਜ ਯੋਜਨਾ ਦਾ ਫਾਇਦਾ ਲਾਭਪਾਤਰੀਆਂ ਨੂੰ ਛੇ ਮਹੀਨੇ ਹੋਰ ਮਿਲ ਸਕੇਗਾ। ਇਹ ਯੋਜਨਾ ਹੁਣ ਸਤੰਬਰ 2022 ਤੱਕ ਜਾਰੀ ਰਹੇਗੀ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਟਵਿਟਰ ਹੈਂਡਲ ਤੇ ਜਾਰੀ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ 80 ਕਰੋੜ ਰਾਸ਼ਨ ਕਾਰਡ ਧਾਰਕ ਹਰ ਮਹੀਨੇ ਸਰਕਾਰ ਵੱਲੋਂ ਲਾਗੂ ਕੀਤੀ ਗਈ ਯੋਜਨਾ ਦੇ ਅਨੁਸਾਰ ਮੁਫ਼ਤ ਵਿੱਚ ਰਾਸ਼ਨ ਪ੍ਰਾਪਤ ਕਰਦੇ ਹਨ।