BREAKING NEWS
Search

ਯੂਕਰੇਨ ਅਤੇ ਰੂਸ ਵਿਚਕਾਰ ਚਲ ਰਹੀ ਜੰਗ ਵਿਚ ਅਮਰੀਕਾ ਵਲੋਂ ਆਈ ਇਹ ਖਬਰ, ਰਾਸ਼ਟਪਤੀ ਜੋ ਬਾਇਡਨ ਨੇ ਕਰਤਾ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਰੂਸ ਅਤੇ ਯੂਕਰੇਨ ਦੇ ਵਿਚਕਾਰ ਜਿਥੇ ਫਰਵਰੀ ਤੋਂ ਹੀ ਯੁੱਧ ਸ਼ੁਰੂ ਹੋਇਆ ਹੈ ਅਤੇ ਅਜੇ ਤੱਕ ਜਾਰੀ ਹੈ। 50 ਦਿਨ ਤੋਂ ਵਧੇਰੇ ਸਮਾਂ ਬੀਤ ਚੁੱਕਾ ਹੈ ਪਰ ਰੂਸ ਵੱਲੋਂ ਅਜੇ ਤੱਕ ਲਗਾਤਾਰ ਹੀ ਯੂਕਰੇਨ ਉਪਰ ਹਮਲਾ ਕੀਤਾ ਜਾ ਰਿਹਾ ਹੈ। ਰੂਸ ਦੇ ਇਸ ਹਮਲਾਵਰ ਰੁੱਖ ਨੂੰ ਦੇਖਦੇ ਹੋਏ ਜਿਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਨੂੰ ਇਸ ਯੁਧ ਨੂੰ ਰੋਕੇ ਜਾਣ ਵਾਸਤੇ ਅਪੀਲ ਵੀ ਕੀਤੀ ਗਈ ਸੀ, ਉੱਥੇ ਹੀ ਇਸ ਮਸਲੇ ਨੂੰ ਗੱਲਬਾਤ ਰਾਹੀਂ ਸ਼ਾਂਤਮਈ ਢੰਗ ਨਾਲ ਹੱਲ ਕੀਤੇ ਜਾਣ ਵਾਸਤੇ ਆਖਿਆ ਜਾ ਰਿਹਾ ਸੀ। ਪਰ ਰੂਸ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਯੂਕ੍ਰੇਨ ਵਿਚ ਹੋ ਰਹੀ ਭਾਰੀ ਤਬਾਹੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਰੂਸ ਦੇ ਖਿਲਾਫ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ।

ਯੂਕਰੇਨ ਅਤੇ ਰੂਸ ਦੇ ਵਿਚਕਾਰ ਚੱਲ ਰਹੀ ਜੰਗ ਵਿੱਚ ਅਮਰੀਕਾ ਵੱਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਜਿੱਥੇ ਰੂਸ ਉਪਰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਯੂਕਰੇਨ ਦੀ ਮਦਦ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਜਿਥੇ ਮਦਦ ਕਰਦੇ ਹੋਏ ਯੂਕਰੇਨ ਨੂੰ ਫੌਜ਼ੀ ਸਾਜੋ-ਸਮਾਨ ਅਤੇ 800 ਮਿਲੀਅਨ ਡਾਲਰ ਦੀ ਨਵੀਂ ਫ਼ੌਜੀ ਸਹਾਇਤਾ ਅਤੇ ਹੈਲੀਕਾਪਟਰ ਦੀ ਸਹਾਇਤਾ ਦਿੱਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਜਿੱਥੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਯੂਕਰੇਨ ਦੇ ਰਾਸ਼ਟਰਪਤੀ ਨਾਲ ਫੋਨ ਉਪਰ ਗੱਲਬਾਤ ਕੀਤੀ ਗਈ ਅਤੇ ਉਸ ਤੋਂ ਬਾਅਦ ਹੀ ਯੂਕਰੇਨ ਨੂੰ ਇਹ ਮਦਦ ਮੁਹਈਆ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਬਹੁਤ ਸਾਰੇ ਦੇਸ਼ਾਂ ਤੋਂ ਮਿਲ ਰਹੀ ਮਦਦ ਦੇ ਨਾਲ ਹੀ ਯੂਕਰੇਨ ਵੱਲੋਂ ਲਗਾਤਾਰ ਰੂਸ ਦੇ ਹਮਲਿਆਂ ਦਾ ਜਵਾਬ ਦਿੱਤਾ ਜਾ ਰਿਹਾ ਹੈ।

ਉੱਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਆਖਿਆ ਗਿਆ ਹੈ ਕਿ ਉਸ ਵੱਲੋਂ ਹਰ ਸੰਭਵ ਸਹਾਇਤਾ ਯੂਕਰੇਨ ਨੂੰ ਮੁਹਈਆ ਕਰਵਾਈ ਜਾਵੇਗੀ। ਜਿੱਥੇ ਉਸ ਵੱਲੋਂ ਹਥਿਆਰ ਅਤੇ ਹੋਰ ਸਾਧਨ ਮੁਹਈਆ ਕਰਵਾਉਣ ਦਾ ਕੰਮ ਜਾਰੀ ਰਹੇਗਾ। ਉੱਥੇ ਹੀ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਲੈ ਕੇ ਉਸ ਦੀ ਨਿੰਦਾ ਵੀ ਕੀਤੀ ਗਈ ਹੈ।