BREAKING NEWS
Search

ਯੂਕਰੇਨ ਰੂਸ ਜੰਗ ਮਾਮਲੇ ਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਆ ਗਈ ਵੱਡੀ ਖਬਰ – ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਜਿੱਥੇ ਹੁਣ ਰੂਸ ਵੱਲੋ ਯੂਕਰੇਨ ਤੇ ਹਮਲਾ ਕੀਤਾ ਗਿਆ ਹੈ ਅਤੇ ਬਹੁਤ ਸਾਰੇ ਦੇਸ਼ਾਂ ਵੱਲੋਂ ਇਸ ਦੀ ਨਿਖੇਧੀ ਕੀਤੀ ਜਾ ਰਹੀ ਹੈ। ਉਥੇ ਹੀ ਅਮਰੀਕਾ, ਕੈਨੇਡਾ ,ਫਰਾਂਸ ਤੇ ਬ੍ਰਿਟੇਨ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਯੂਕਰੇਨ ਦਾ ਸਾਥ ਦਿੱਤਾ ਜਾ ਰਿਹਾ ਹੈ। ਰੂਸ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਰੂਸ ਦੇ ਰਾਸ਼ਟਰਪਤੀ ਨਾਲ ਗਲਬਾਤ ਕੀਤੀ ਗਈ ਹੈ ਅਤੇ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਸ਼ਾਂਤੀ ਨਾਲ ਹੱਲ ਕੀਤੇ ਜਾਣ ਵਾਸਤੇ ਵੀ ਅਪੀਲ ਕੀਤੀ ਗਈ ਹੈ। ਰੂਸ ਨੂੰ ਕੀਤੇ ਗਏ ਇਸ ਹਮਲੇ ਦੇ ਨਾਲ ਯੂਕਰੇਨ ਵਿੱਚ ਬਹੁਤ ਸਾਰੇ ਨਾਗਰਿਕ ਅਤੇ ਫੌਜ ਦੇ ਜਵਾਨ ਮਾਰੇ ਗਏ ਹਨ।

ਰੂਸ ਵੱਲੋਂ ਜਿਥੇ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਜਾ ਰਹੀ ਹੈ ਉਥੇ ਹੀ ਨਾਟੋ ਵੱਲੋਂ ਵੀ ਆਖਿਆ ਗਿਆ ਹੈ ਕਿ ਨਾਟੋ ਕੋਲ ਵੀ ਪ੍ਰਮਾਣੂ ਹਥਿਆਰ ਹਨ,ਹੁਣ ਯੂਕਰੇਨ ਰੂਸ ਹਮਲੇ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੁਡੋ ਵੱਲੋਂ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਿੱਥੇ ਪਹਿਲਾਂ ਰੂਸ ਨੂੰ ਹਮਲਾ ਨਾ ਕਰਨ ਵਾਸਤੇ ਆਖਿਆ ਜਾ ਰਿਹਾ ਸੀ। ਪਰ ਹੁਣ ਰੂਸ ਵੱਲੋਂ ਹਮਲਾ ਕੀਤੇ ਜਾਣ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਐਲਾਨ ਕੀਤਾ ਗਿਆ ਹੈ। ਜਿੱਥੇ ਰੂਸ ਦੇ ਖਿਲਾਫ ਸਖਤ ਪਾਬੰਦੀਆਂ ਲਾਗੂ ਕੀਤੇ ਜਾਣ ਦਾ ਅਦੇਸ਼ ਜਾਰੀ ਕੀਤਾ ਹੈ। ਜਿਸ ਵਿੱਚ ਰੂਸੀ ਸੰਸਥਾਵਾਂ ਦੇ ਖਿਲਾਫ਼ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ।

ਜਿਨ੍ਹਾਂ ਵਿਚ ਰੂਸ ਦੇ ਪ੍ਰਮੁੱਖ ਬੈਂਕ, ਰੂਸੀ ਅਰਧ ਸੈਨਿਕ ਸੰਗਠਨ ਵੈਗਨਰ ਗਰੁੱਪ ਵੀ ਸ਼ਾਮਲ ਹਨ। ਬਹੁਤ ਸਾਰੇ ਦੇਸ਼ਾਂ ਵੱਲੋਂ ਹੁਣ ਉਸ ਨੂੰ ਯੂਕਰੇਨ ਉਪਰ ਹਮਲਾ ਕਰਨ ਤੋਂ ਰੋਕਿਆ ਜਾ ਰਿਹਾ ਹੈ। ਪਰ ਹੁਣ ਸੂਬਾ ਸਰਕਾਰ ਵੱਲੋਂ ਆਖਿਆ ਗਿਆ ਹੈ ਕਿ ਉਹ ਰਾਸ਼ਟਰਪਤੀ ਵੱਲੋਂ ਕੀਤੇ ਜਾਣ ਵਾਲੇ ਹਮਲੇ ਦੀ ਸਮਰੱਥਾ ਨੂੰ ਸੀਮਤ ਕਰ ਦੇਣਗੇ।

ਉਥੇ ਹੀ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਆਖਿਆ ਗਿਆ ਹੈ ਕਿ ਇਹ ਹਮਲਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਵਿੱਚ ਯੂਰਪੀ ਸਥਿਰਤਾ ਲਈ ਸਭ ਤੋਂ ਵੱਡਾ ਖਤਰਾ ਹੈ। ਉੱਥੇ ਹੀ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਵੱਲੋਂ ਵੀ ਆਖਿਆ ਗਿਆ ਹੈ ਕਿ ਕੈਨੇਡਾ ਸਰਕਾਰ ਵੱਲੋਂ 700 ਮਿਲੀਅਨ ਡਾਲਰ ਤੋਂ ਵੱਧ ਦੀਆਂ ਵਸਤਾਂ ਨੂੰ ਕਵਰ ਕਰਨ ਵਾਲੇ ਸੈਂਕੜੇ ਪਰਮਿਟ ਤੁਰੰਤ ਰੱਦ ਕਰ ਦਿੱਤੇ ਜਾਣਗੇ। ਕੈਨੇਡਾ ਸਰਕਾਰ ਵੱਲੋਂ ਇਹ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੈਨੇਡਾ ਨੇ ਰੂਸ ਦੀਆਂ 62 ਸੰਸਥਾਵਾਂ ਤੇ ਪਾਬੰਦੀ ਲਾਗੂ ਕਰ ਦਿੱਤੀ ਹੈ।