BREAKING NEWS
Search

ਯੂਰਪ ਤੋਂ ਆਇਆ ਅਜਿਹਾ ਫੋਨ ਸੁਣ ਮਾਪਿਆਂ ਦੇ ਪੈਰਾਂ ਥੱਲਿਓਂ ਨਿਕਲੀ ਜਮੀਨ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ

ਭਾਰਤ ਦੀ ਬਹੁਤ ਸਾਰੀ ਅਬਾਦੀ ਵਿਦੇਸ਼ਾਂ ਵਿੱਚ ਰਹਿੰਦੀ ਹੈ। ਜਿੱਥੇ ਲੋਕ ਆਪਣੇ ਘਰਾਂ ਦੀਆਂ ਤੰਗੀਆਂ-ਤੁਰਸ਼ੀਆਂ ਦੇ ਕਾਰਨ ਵਿਦੇਸ਼ਾਂ ਦਾ ਰੁਖ ਕਰ ਲੈਂਦੇ ਹਨ ਉਥੇ ਹੀ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਭਾਰੀ ਮਿਹਨਤ ਮੁਸ਼ੱਕਤ ਕਰਨੀ ਪੈਂਦੀ ਹੈ। ਜਿਸ ਸਦਕਾ ਉਹ ਪੰਜਾਬ ਵਿਚ ਵਸਦੇ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕਣ। ਆਪਣੇ ਘਰ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਨੌਜਵਾਨਾਂ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਗਏ ਇਨ੍ਹਾਂ ਪੰਜਾਬ ਦੇ ਪੁੱਤਰਾਂ ਨਾਲ ਬਹੁਤ ਸਾਰੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਜੋ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਵਿਦੇਸ਼ਾਂ ਵਿੱਚ ਗਏ ਪੁੱਤਰਾਂ ਦੀ ਸੁੱਖ-ਸ਼ਾਂਤੀ ਲਈ ਜਿੱਥੇ ਬਜ਼ੁਰਗ ਮਾਪਿਆ ਅਤੇ ਬਾਕੀ ਪਰਿਵਾਰ ਵੱਲੋਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਂਦੀ ਹੈ। ਉੱਥੇ ਹੀ ਉਹਨਾਂ ਨਾਲ ਵਾਪਰਨ ਵਾਲੀਆਂ ਦੁਖਦਾਈ ਘਟਨਾਵਾਂ ਦੇ ਵਿਦੇਸ਼ਾਂ ਦੇ ਨਾਲ-ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੀਆਂ ਹਨ। ਅਜਿਹੇ ਨੌਜਵਾਨਾਂ ਨਾਲ ਵਾਪਰਨ ਵਾਲੇ ਹਾਦਸੇ ਲਈ ਕਦੇ ਵੀ ਭੁੱਲਣ ਵਾਲੇ ਨਹੀਂ ਹੁੰਦੇ। ਜਿਨ੍ਹਾਂ ਦੇ ਜਾਣ ਨਾਲ ਪਰਿਵਾਰਾਂ ਲਈ ਕਦੀ ਵੀ ਪੂਰੀ ਨਾ ਹੋਣ ਵਾਲੀ ਕਮੀਂ ਹੋ ਜਾਂਦੀ ਹੈ। ਹੁਣ ਯੂਰਪ ਤੋਂ ਆਏ ਫੋਨ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿੱਥੇ ਸੋਗ ਦੀ ਲਹਿਰ ਫ਼ੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇਟਲੀ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਨਾਲ ਪੰਜਾਬ ਵਿਚ ਵੱਸਦੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੰਜਾਬ ਦਾ ਇਕ ਨੌਜਵਾਨ ਜਿਥੇ ਇਸ ਸਮੇਂ ਇਟਲੀ ਵਿਚ ਰਹਿ ਰਿਹਾ ਸੀ ਉੱਥੇ ਹੀ ਉਸ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਇਟਲੀ ਦੇ ਰੋਮ ਵਿਚ ਹੋਈ ਮੌਤ ਨਾਲ ਪੰਜਾਬੀ ਭਾਈਚਾਰੇ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਸਰਬਜੀਤ ਸਿੰਘ ਉਰਫ ਬੱਬੂ ਦੇ ਮ੍ਰਿਤਕ ਸਰੀਰ ਨੂੰ ਉਸ ਦੇ ਜੱਦੀ ਪਿੰਡ ਗਣੇਸ਼ਪੁਰ ਪਲੋਟ ਜ਼ਿਲ੍ਹਾ ਪਟਿਆਲਾ ਵਿਖੇ ਲਿਆਉਣ ਲਈ ਇਟਲੀ ਦੀ ਇੱਕ ਸੰਸਥਾ ਵੱਲੋਂ ਪੂਰਨ ਸਹਿਯੋਗ ਕੀਤਾ ਜਾ ਰਿਹਾ ਹੈ।

ਤਾਂ ਜੋ ਪਰਵਾਰਕ ਮੈਂਬਰ ਆਖਰੀ ਸਮੇਂ ਆਪਣੇ ਪੁੱਤਰ ਦਾ ਮੂੰਹ ਵੇਖ ਸਕਣ। ਉੱਥੇ ਹੀ ਇਸ ਸੰਸਥਾ ਆਸ ਦੀ ਕਿਰਨ ਦੇ ਇਟਲੀ ਦੇ ਸਮੂਹ ਸੇਵਾਦਾਰਾਂ ਵੱਲੋਂ ਮ੍ਰਿਤਕ ਪਰਿਵਾਰ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿਚ ਪਿੱਛੇ ਬਜ਼ੁਰਗ ਮਾਂ-ਬਾਪ,ਭਰਾ, ਪਤਨੀ ਅਤੇ 10 ਸਾਲਾਂ ਦਾ ਬੱਚਾ ਛੱਡ ਗਿਆ ਹੈ।