ਰਾਜਾ ਵੜਿੰਗ ਦਾ ਸਿਆਸੀ ਸਫ਼ਰ: ਚਰਚਾਵਾਂ ਅਤੇ ਵਿਵਾਦਾਂ ਦੇ ਕੇਂਦਰ ਵਿੱਚ ਰਹੇ ਆਗੂ

ਰਾਜਾ ਵੜਿੰਗ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਪਾਰੀ ਖ਼ਤਮ, ਸਾਢੇ ਚਾਰ ਸਾਲਾਂ ਦੌਰਾਨ ਕਈ ਚੁਣੌਤੀਆਂ ਦਾ ਸਾਹਮਣਾ

ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਸਾਢੇ ਚਾਰ ਸਾਲ ਦੀ ਪਾਰੀ ਹੁਣ ਸਮਾਪਤ ਹੋ ਗਈ ਹੈ। ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਸੂਬਾ ਇਕਾਈ ਦੀ ਕਮਾਨ ਸੌਂਪੀ ਗਈ ਸੀ। ਆਪਣੇ ਕਾਰਜਕਾਲ ਦੌਰਾਨ ਵੜਿੰਗ ਪਾਰਟੀ ਅੰਦਰਲੇ ਮਤਭੇਦਾਂ ਅਤੇ ਵੱਖ-ਵੱਖ ਸਿਆਸੀ ਵਿਵਾਦਾਂ ਕਾਰਨ ਲਗਾਤਾਰ ਚਰਚਾ ਵਿੱਚ ਰਹੇ। ਹਾਲਾਂਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਨੇ ਪੰਜਾਬ ਦੀਆਂ ਸੱਤ ਸੀਟਾਂ ’ਤੇ ਜਿੱਤ ਦਰਜ ਕੀਤੀ।

ਵੜਿੰਗ ਦੀ ਅਗਵਾਈ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਵੀ ਪਾਰਟੀ ਦਾ ਪ੍ਰਦਰਸ਼ਨ ਮਿਲਿਆ-ਜੁਲਿਆ ਰਿਹਾ। ਕਾਂਗਰਸ ਸਿਰਫ਼ ਬਰਨਾਲਾ ਸੀਟ ਜਿੱਤ ਸਕੀ, ਜਦਕਿ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਹਾਰ ਗਈ। ਪੰਚਾਇਤੀ ਅਤੇ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ਵਿੱਚ ਵੀ ਪਾਰਟੀ ਉਮੀਦ ਮੁਤਾਬਕ ਨਤੀਜੇ ਹਾਸਲ ਨਹੀਂ ਕਰ ਸਕੀ।

ਇਸ ਦੌਰਾਨ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵਿੱਚ ਵੜਿੰਗ ਦੀ ਕਾਰਜਸ਼ੈਲੀ ਨੂੰ ਲੈ ਕੇ ਨਾਰਾਜ਼ਗੀ ਵਧਦੀ ਰਹੀ। ਜਦੋਂ ਕਾਂਗਰਸ ਹਾਈਕਮਾਂਡ ਨੇ 1 ਜੁਲਾਈ ਨੂੰ ਚਾਰ ਕਮੇਟੀਆਂ ਦਾ ਐਲਾਨ ਕੀਤਾ ਤਾਂ ਇਸ ਨੂੰ ਸੂਬਾ ਪ੍ਰਧਾਨ ਵਿੱਚ ਸੰਭਾਵਿਤ ਤਬਦੀਲੀ ਤੋਂ ਪਹਿਲਾਂ ਦੀ ਤਿਆਰੀ ਵਜੋਂ ਵੀ ਦੇਖਿਆ ਗਿਆ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਧੜੇ ਨੇ ਵੜਿੰਗ ਦੀ ਅਗਵਾਈ ਵਾਲੇ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਉਣ ਦਾ ਐਲਾਨ ਕੀਤਾ।

ਚੰਨੀ ਅਤੇ ਵੜਿੰਗ ਦੀਆਂ ਜਨਤਕ ਸਾਂਝੀਆਂ ਸਰਗਰਮੀਆਂ ਵੀ ਸੀਮਤ ਰਹੀਆਂ। ਇਸ ਦੌਰਾਨ ਮਾਝੇ ਨਾਲ ਸਬੰਧਤ ਕੁਝ ਕਾਂਗਰਸੀ ਆਗੂਆਂ ਵੱਲੋਂ ਵੀ ਚੰਨੀ ਧੜੇ ਨੂੰ ਸਮਰਥਨ ਮਿਲਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ। ਪਾਰਟੀ ਨਾਲ ਜੁੜੇ ਸੂਤਰਾਂ ਮੁਤਾਬਕ ਜ਼ਮੀਨੀ ਪੱਧਰ ਤੋਂ ਮਿਲੇ ਫੀਡਬੈਕ ਤੋਂ ਬਾਅਦ ਹਾਈਕਮਾਂਡ ਨੇ ਸੂਬਾ ਪ੍ਰਧਾਨ ਬਦਲਣ ਬਾਰੇ ਫੈਸਲਾ ਕੀਤਾ।

ਵੜਿੰਗ ਨੂੰ ਪਾਰਟੀ ਦੇ ਅੰਦਰਲੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ। ਉਨ੍ਹਾਂ ਦੇ ਵਿਰੋਧੀਆਂ ਵੱਲੋਂ ਉਨ੍ਹਾਂ ਨੂੰ ਕਮਜ਼ੋਰ ਨੇਤਾ ਕਰਾਰ ਦਿੱਤੇ ਜਾਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨਾਲ ਉਨ੍ਹਾਂ ਦੇ ਕਥਿਤ ਸੁਖਾਵੇਂ ਸਬੰਧਾਂ ਨੂੰ ਲੈ ਕੇ ਵੀ ਸਿਆਸੀ ਹਮਲੇ ਕੀਤੇ ਜਾਂਦੇ ਰਹੇ। ਟਰਾਂਸਪੋਰਟ ਮੰਤਰੀ ਰਹਿੰਦਿਆਂ ਸਰਕਾਰੀ ਬੱਸਾਂ ਦੀਆਂ ਬਾਡੀਆਂ ਲਗਾਉਣ ਨਾਲ ਜੁੜੇ ਮਾਮਲੇ ਵਿੱਚ ਵੀ ਉਨ੍ਹਾਂ ’ਤੇ ਸਵਾਲ ਉਠਾਏ ਗਏ, ਹਾਲਾਂਕਿ ਇਨ੍ਹਾਂ ਸਬੰਧੀ ਦੋਸ਼ਾਂ ਨੂੰ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਨਾਲ ਜੋੜ ਕੇ ਦੇਖਿਆ ਗਿਆ।

ਵਿਰੋਧੀ ਧਿਰ ਦੇ ਆਗੂ ਵਜੋਂ ਵੜਿੰਗ ਮੌਜੂਦਾ ਸਰਕਾਰ ਖ਼ਿਲਾਫ਼ ਕੋਈ ਵੱਡੀ ਜਨਤਕ ਮੁਹਿੰਮ ਖੜ੍ਹੀ ਕਰਨ ਵਿੱਚ ਵੀ ਸਫ਼ਲ ਨਹੀਂ ਰਹੇ। ਪਿਛਲੇ ਕੁਝ ਮਹੀਨਿਆਂ ਦੌਰਾਨ ਉਨ੍ਹਾਂ ਦੇ ਕੁਝ ਬਿਆਨ ਵੀ ਸਿਆਸੀ ਚਰਚਾ ਦਾ ਵਿਸ਼ਾ ਬਣੇ। ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਮਰਹੂਮ ਆਗੂ ਬੂਟਾ ਸਿੰਘ ਬਾਰੇ ਕਥਿਤ ਜਾਤੀ ਸੂਚਕ ਟਿੱਪਣੀ ਨੂੰ ਲੈ ਕੇ ਉਹ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਿਸ਼ਾਨੇ ’ਤੇ ਆਏ ਸਨ।

ਇਸ ਤੋਂ ਇਲਾਵਾ ‘ਬਾਰਾਂ ਪਾਂਜੇ ਸੱਠ’ ਵਰਗੇ ਬਿਆਨਾਂ ਨੂੰ ਲੈ ਕੇ ਵੀ ਉਨ੍ਹਾਂ ਦੀ ਕਾਫ਼ੀ ਚਰਚਾ ਹੋਈ। ਪਾਰਟੀ ਦੇ ਅੰਦਰ ਉਨ੍ਹਾਂ ’ਤੇ ਇਹ ਦੋਸ਼ ਵੀ ਲੱਗਦੇ ਰਹੇ ਕਿ ਉਨ੍ਹਾਂ ਦੀ ਕਾਰਜਸ਼ੈਲੀ ਕਾਰਨ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅਤੇ ਜ਼ਿਲ੍ਹਿਆਂ ਵਿੱਚ ਧੜੇਬੰਦੀ ਨੂੰ ਹੱਲਾਸ਼ੇਰੀ ਮਿਲੀ।

ਵੜਿੰਗ ਨੇ ਆਪਣੇ ਕਾਰਜਕਾਲ ਦੌਰਾਨ ਸੰਗਠਨ ਵਿੱਚ ਆਪਣੀ ਟੀਮ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਆਪਣੇ ਨਾਲ ਲੰਬੇ ਸਮੇਂ ਤੱਕ ਇਕਜੁੱਟ ਰੱਖਣ ਵਿੱਚ ਉਨ੍ਹਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਹੁਣ ਉਨ੍ਹਾਂ ਦੀ ਥਾਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌ