ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਵਿਚ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਪੂਰੀ ਸੁਰੱਖਿਆ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ । ਜਿਨ੍ਹਾਂ ਵੱਲੋਂ ਅਮਨ ਅਤੇ ਸ਼ਾਂਤੀ ਦਾ ਮਾਹੌਲ ਸਥਾਪਤ ਨਹੀਂ ਰਹਿਣ ਦਿੱਤਾ ਜਾਂਦਾ। ਜਿੱਥੇ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਇਤਰਾਜ਼ਯੋਗ ਚੀਜ਼ਾਂ ਮਿਲਣ ਦੇ ਕਾਰਨ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਪੰਜਾਬ ਵਿੱਚ ਵਾਪਰ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਘਟਨਾਵਾਂ ਕਾਰਨ ਵੀ ਲੋਕਾਂ ਵਿਚ ਡਰ ਪੈਦਾ ਹੋ ਗਿਆ ਹੈ। ਪੰਜਾਬ ਚ ਜਿਥੇ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਹੋਏ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਉਸ ਇਲਾਕੇ ਵਿੱਚ ਵੀ ਡਰ ਪੈਦਾ ਹੋ ਰਿਹਾ ਹੈ।

ਰਾਤ ਦੇ ਹਨੇਰੇ ਵਿੱਚ ਪੰਜਾਬ ਵਿੱਚ ਇੱਥੇ ਅਜਿਹਾ ਕਾਂਡ ਵਾਪਰਿਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਦੇ ਨਿਊ ਆਨੰਦ ਵਿਹਾਰ ਕਾਲੋਨੀ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਬੀਤੀ ਰਾਤ ਸ਼ਿਵ ਸੈਨਾ ਹਿੰਦੁਸਤਾਨ ਦੇ ਉੱਪ ਪ੍ਰਧਾਨ ਜਤਿੰਦਰ ਕੁਮਾਰ ਦੇ ਘਰ ਦੇ ਗੇਟ ਦੇ ਬਾਹਰ ਗੋਲੀਆਂ ਚਲਾਈਆਂ ਹਨ। ਇਸ ਘਟਨਾ ਵਿੱਚ ਜਿੱਥੇ ਪਰਵਾਰਕ ਮੈਂਬਰਾਂ ਦਾ ਬਚਾਅ ਹੋ ਗਿਆ ਹੈ ਉਥੇ ਹੀ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

ਇਹ ਦੋਸ਼ੀ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਰ ਦੇ ਬਾਹਰ ਗੇਟ ਦੇ ਨਜ਼ਦੀਕ 32 ਬੋਰ ਤੇ ਜਿੰਦਾ ਕਾਰਤੂਸ ਅਤੇ ਦੋ ਖੋਲ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਗੇਟ ਉੱਪਰ ਗੋਲੀਆਂ ਦੇ ਨਿਸ਼ਾਨ ਵੀ ਮੌਜੂਦ ਹਨ। ਇਹ ਘਟਨਾ ਮੰਗਲਵਾਰ ਰਾਤ ਕਰੀਬ 2 ਵਜੇ 12 ਮਿੰਟ ਦੇ ਨਜ਼ਦੀਕ ਵਾਪਰੀ ਹੈ।

ਜਦੋਂ ਹਮਲਾਵਰਾਂ ਵੱਲੋਂ ਘਰ ਦੇ ਗੇਟ ਉਪਰ ਗੋਲੀਆਂ ਚਲਾਈਆਂ ਗਈਆਂ, ਤਾਂ ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਇਸ ਦੀ ਜਾਣਕਾਰੀ ਪੁਲਸ ਨੂੰ ਮਿਲਣ ਤੇ ਤੁਰੰਤ ਮੌਕੇ ਉਪਰ ਪਹੁੰਚ ਕੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰਨ ਵਾਸਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।


                                       
                            
                                                                   
                                    Previous Postਅਮਰੀਕਾ ਚ ਵਾਪਰਿਆ ਕਹਿਰ ਲਗਾ ਲਾਸ਼ਾਂ ਦਾ ਢੇਰ ਹੋਈਆਂ ਇਸ ਕਾਰਨ ਏਨੀਆਂ ਜਿਆਦਾ ਮੌਤਾਂ
                                                                
                                
                                                                    
                                    Next Postਵਿਦੇਸ਼ ਚ ਵਾਪਰਿਆ ਕਹਿਰ ਨੌਜਵਾਨ ਪੰਜਾਬੀ ਕੁੜੀ ਨੂੰ ਮਿਲੀ ਇਸ ਤਰਾਂ ਮੌਤ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



