ਆਈ ਤਾਜਾ ਵੱਡੀ ਖਬਰ 

ਦੇਸ਼ ਵਿੱਚ ਜਿੱਥੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਹੀ ਲੋਕਾਂ ਦੀ ਆਵਾਜਾਈ ਨੂੰ ਰੋਕਣ ਵਾਸਤੇ ਸੜਕੀ ਰੇਲਵੇ ਅਤੇ ਹਵਾਈ ਆਵਾਜਾਈ ਉਪਰ ਰੋਕ ਲਗਾ ਦਿਤੀ ਗਈ ਸੀ। ਜਿੱਥੇ ਕਰੋਨਾ ਕੇਸਾਂ ਵਿੱਚ ਥੋੜ੍ਹੀ ਕਮੀ ਆਉਣ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਉਥੇ ਹੀ ਇਸ ਸਫ਼ਰ ਦੌਰਾਨ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਬੰਦ ਰੱਖੀਆਂ ਗਈਆਂ। ਟੀਕਾਕਰਨ ਦੇ ਕਾਰਨ ਜਿਥੇ ਕਰੋਨਾ ਕੇਸਾਂ ਵਿਚ ਕਮੀ ਆਈ,ਉਥੇ ਹੀ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਨਾਲ ਫਿਰ ਤੋਂ ਚਿੰਤਾ ਵੱਧ ਗਈ ਸੀ।

ਪਰ ਹੁਣ ਫਿਰ ਸਭ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ। ਸਰਕਾਰ ਵੱਲੋਂ ਜਿਥੇ ਕੁਝ ਸਮਝੌਤਿਆਂ ਦੇ ਤਹਿਤ ਹਵਾਈ ਉਡਾਨਾਂ ਨੂੰ ਜਾਰੀ ਰੱਖਿਆ ਜਾ ਰਿਹਾ ਹੈ। ਉਥੇ ਹੀ ਰੇਲ ਵਿੱਚ ਸਫਰ ਲਈ ਵੀ ਲੋਕਾਂ ਨੂੰ ਕਾਫੀ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ। ਰੇਲ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੁਣ ਲੰਮੇ ਸਫ਼ਰ ਦੀ ਦੂਰੀ ਤੈਅ ਕਰਨ ਵਾਲੀਆਂ ਯਾਤਰੀ ਰੇਲ ਗੱਡੀਆਂ ਵਿੱਚ ਯਾਤਰੀਆਂ ਨੂੰ ਖਾਣ ਪੀਣ ਦੀ ਸਹੂਲਤ ਜਾਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਯਾਤਰੀਆਂ ਨੂੰ ਪਹਿਲਾਂ ਦੀ ਤਰ੍ਹਾਂ ਹੀ ਪਕਿਆ ਹੋਇਆ ਭੋਜਨ ਮੁੱਹਈਆ ਕਰਵਾਇਆ ਜਾਵੇਗਾ। ਜਿਸ ਉੱਪਰ ਕਰੋਨਾ ਦੇ ਕਾਰਨ ਪਾਬੰਦੀ ਲਗਾ ਦਿੱਤੀ ਗਈ ਸੀ।

ਜਿੱਥੇ ਹੁਣ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਉਥੇ ਹੀ ਰੇਲਵੇ ਵਿਭਾਗ ਵੱਲੋਂ ਲੰਮੇ ਰੂਟ ਦੀਆਂ ਰੇਲ ਗੱਡੀਆਂ ਵਿੱਚ ਬੰਦ ਕੀਤੀਆਂ ਗਈਆਂ ਭੋਜਨ ਸਬੰਧੀ ਸੇਵਾਵਾਂ ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ। ਰੇਲਵੇ ਵੱਲੋਂ ਇਹ ਰੋਕ ਮਾਰਚ 2020 ਦੇ ਵਿਚ ਲਾਗੂ ਕੀਤੀ ਗਈ ਸੀ। ਪਰ ਹੁਣ ਸਥਿੱਤੀ ਨੂੰ ਕਾਬੂ ਹੇਠ ਦੇਖਦੇ ਹੋਏ ਜਿੱਥੇ ਬਾਕੀ ਪਾਬੰਦੀਆ ਵਿਚ ਢਿੱਲ ਦਿਤੀ ਗਈ ਹੈ। ਉੱਥੇ ਹੀ ਹੁਣ ਸਾਰੀਆਂ ਟਰੇਨਾਂ ਵਿੱਚ ਸੌ ਫੀਸਦੀ ਪੱਕੇ ਹੋਏ ਭੋਜਨ ਨੂੰ ਦਿੱਤੇ ਜਾਣ ਦੀਆਂ ਸੇਵਾਵਾਂ 14 ਫਰਵਰੀ ਤੋਂ ਮੁੜ ਸ਼ੁਰੂ ਕੀਤੀਆਂ ਜਾ ਰਹੀਆਂ ਹਨ।


                                       
                            
                                                                   
                                    Previous Postਇਸ ਖਾਸ ਕਾਰਨ ਕਰਕੇ ਅੰਬਾਂ ਦੀ ਇੱਕ ਟੋਕਰੀ 31 ਹਜਾਰ ਚ ਵਿਕੀ  – ਸਾਰੇ ਪਾਸੇ ਹੋ ਗਈ ਚਰਚਾ
                                                                
                                
                                                                    
                                    Next Postਇਸ ਵੱਡੇ ਦੇਸ਼ ਨੇ ਖੋਲਤੀਆਂ ਆਪਣੀ ਸਰਹਦਾਂ ਖਿੱਚੋ ਤਿਆਰੀਆਂ, ਲੋਕਾਂ ਚ ਛਾਈ ਖੁਸ਼ੀ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    



