BREAKING NEWS
Search

ਵਾਪਰਿਆ ਕਹਿਰ : ਘਰ ਦੇ ਅੰਦਰੋਂ ਇੱਕੋ ਪ੍ਰੀਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲੀਆਂ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਜਿਥੇ ਪਿਛਲੇ ਸਾਲ ਕਰੋਨਾ ਦੇ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪਿਆ। ਆਰਥਿਕ ਤੰਗੀ ਦੇ ਚੱਲਦੇ ਹੋਏ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਵੀ ਹੋ ਗਏ ਸਨ। ਜਿਨ੍ਹਾਂ ਵੱਲੋਂ ਬੇਰੋਜ਼ਗਾਰੀ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਤੋਂ ਇਲਾਵਾ ਬਹੁਤ ਸਾਰੇ ਪ੍ਰਵਾਸੀਆਂ ਵੱਲੋਂ ਆਪਣੇ ਦੇਸ਼ ਵਾਪਸ ਜਾਂਦੇ ਸਮੇਂ ਰਸਤੇ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਜ਼ਿੰਦਗੀ ਖਤਮ ਕਰ ਲਈ ਗਈ ਸੀ। ਅਜਿਹੀਆਂ ਖਬਰਾਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ।

ਆਏ ਦਿਨ ਹੀ ਬਹੁਤ ਸਾਰੇ ਅਜਿਹੇ ਪਰਿਵਾਰਕ ਮਾਮਲੇ ਵੀ ਸਾਹਮਣੇ ਆ ਰਹੇ ਹਨ ਜਿੱਥੇ ਪਰਿਵਾਰਕ ਝਗੜਿਆਂ ਦੇ ਚੱਲਦੇ ਹੋਏ ਲੋਕਾਂ ਵੱਲੋਂ ਅਜਿਹੀਆਂ ਗਲਤੀਆਂ ਕੀਤੀਆਂ ਜਾਂਦੀਆਂ ਹਨ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ ਇੱਕ ਘਰ ਵਿੱਚੋਂ ਪੰਜ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਰਨਾਟਕ ਦੀ ਰਾਜਧਾਨੀ ਬੰਗਲੌਰ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਇਲਾਕੇ ਵਿਚ ਹਾਹਾਕਾਰ ਮੱਚ ਗਈ ਜਦੋਂ ਇਕ ਪਰਿਵਾਰ ਦੇ 5 ਮੈਂਬਰਾਂ ਦੀਆਂ ਲਾਸ਼ਾਂ ਲਟਕਦੀਆਂ ਹੋਈਆਂ ਪਾਈਆਂ ਗਈਆਂ।

ਇਸ ਹਾਦਸੇ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿੱਥੇ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ। ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਵਿਚੋਂ ਚਾਰ ਲੋਕਾਂ ਦੀਆਂ ਲਾਸ਼ਾਂ ਲਟਕ ਰਹੀਆਂ ਸਨ ਜਦ ਕਿ ਇੱਕ 9 ਮਹੀਨੇ ਦੇ ਬੱਚੇ ਦੀ ਲਾਸ਼ ਘਰ ਵਿੱਚ ਮੰਜੇ ਤੋਂ ਬਰਾਮਦ ਕੀਤੀ ਗਈ ਹੈ। ਉਥੇ ਹੀ ਢਾਈ ਸਾਲਾਂ ਦੀ ਲੜਕੀ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ ਹੈ ਅਤੇ ਉਸਨੂੰ ਕੌਂਸਲਿੰਗ ਦੀ ਜ਼ਰੂਰਤ ਹੈ।

ਇਸ ਘਟਨਾ ਬਾਰੇ ਬੱਚੇ ਦੇ ਦਾਦੇ ਮਧੂਸਾਗਰ ਸ਼ੰਕਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਹਨਾਂ ਦੀਆਂ ਦੋ ਬੇਟੀਆਂ ਆਪਣੇ ਪਤੀਆਂ ਨਾਲ ਲੜਾਈ ਝਗੜਾ ਕਰਕੇ ਉਨ੍ਹਾਂ ਕੋਲ ਆ ਗਈਆਂ ਸਨ ਜਿਨ੍ਹਾਂ ਨੂੰ ਵਾਪਸ ਭੇਜਣ ਦੀ ਬਜਾਏ ਉਨ੍ਹਾਂ ਦੀ ਮਾਂ ਵੱਲੋਂ ਆਪਣੇ ਕੋਲ ਰੱਖ ਲਿਆ ਗਿਆ ਸੀ। ਇਸ ਹਾਦਸੇ ਕਾਰਨ ਸ਼ੰਕਰ ਵੀ ਗਹਿਰੇ ਸਦਮੇ ਵਿਚ ਹੈ। ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਮ੍ਰਿਤਕਾਂ ਦੀ ਮੌਤ ਦੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਕੀਤੀ ਜਾਵੇਗੀ।